ਕੁਲਦੀਪ ਕੁਮਾਰ ਨੇ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦਾ ਅਹੁਦਾ ਸੰਭਾਲਿਆ
ਚੰਡੀਗੜ੍ਹ : ਸ੍ਰੀ ਕੁਲਦੀਪ ਕੁਮਾਰ ਨੇ ਅੱਜ ਇਥੇ ਨਗਰ ਨਿਗਮ ਦਫਤਰ ਵਿਖੇ ਚੰਡੀਗੜ੍ਹ ਦੇ ਮੇਅਰ ਵਜੋਂ ਅਹੁਦਾ ਸੰਭਾਲ ਲਿਆ ਹੈ। ‘ਆਪ’ ਆਗੂ ਦਾ ਢੋਲ ਦੀ ਗੂੰਜ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ‘ਆਪ’ ਅਤੇ ਕਾਂਗਰਸ ਦੇ ਸਾਰੇ ਸੀਨੀਅਰ ਆਗੂ ਹਾਜਰ ਸਨ। ਇਸ ਦੌਰਾਨ ਕੌਂਸਲਰ ਗੁਰਪ੍ਰੀਤ ਸਿੰਘ ਗਾਬੀ ਅਤੇ ਨਿਰਮਲਾ ਦੇਵੀ ਨੇ ਕ੍ਰਮਵਾਰ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦਿਆਂ ਲਈ ਨਾਮਜਦਗੀ ਪੱਤਰ ਦਾਖਲ ਕੀਤੇ। 4 ਮਾਰਚ ਨੂੰ ਹੋਣ ਵਾਲੀ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਲਈ ਮੇਅਰ ਪ੍ਰੀਜਾਈਡਿੰਗ ਅਫਸਰ ਹੋਣਗੇ।
