ਗੋਲੀਆਂ ਮਾਰ ਕੇ ਨੌਜਵਾਨ ਦੀ ਹੱਤਿਆ
ਸ੍ਰੀ ਗੋਇੰਦਵਾਲ ਸਾਹਿਬ : ਗੋਇੰਦਵਾਲ-ਫਤਿਆਬਾਦ ਰੇਲਵੇ ਫਾਟਕ ’ਤੇ ਸਵੇਰੇ 9 ਵਜੇ ਦੇ ਕਰੀਬ ਕਾਰ ਸਵਾਰ ਅਣਪਛਾਤੇ ਹਥਿਆਰਬੰਦ ਵਿਅਕਤੀਆ ਨੇ ਦੂਜੀ ਕਾਰ ’ਚ ਸਵਾਰ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਮਾਰਿਆ ਗਿਆ ਨੌਜਵਾਨ ਆਮ ਆਦਮੀ ਪਾਰਟੀ ਦਾ ਆਗੂ ਸੀ ਤੇ ਅੱਜ ਕੱਲ੍ਹ ਹਲਕਾ ਵਿਧਾਇਕ ਨਾਲ ਸਿਆਸੀ ਗਤੀਵਿਧੀਆ ’ਚ ਕਾਫੀ ਸਰਗਰਮ ਸੀ। ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ ਗੋਪੀ ਪੁੱਤਰ ਸੇਵਾ ਸਿੰਘ ਵਾਸੀ ਚੋਹਲਾ ਸਾਹਿਬ ਵਜੋਂ ਹੋਈ ਹੈ। ਥਾਣਾ ਗੋਇੰਦਵਾਲ ਸਾਹਿਬ ਵੱਲੋਂ ਲਾਸ਼ ਕਬਜੇ ਵਿੱਚ ਲੈ ਕੇ ਹੱਤਿਆ ਸਬੰਧੀ ਜਾਂਚ ਆਰੰਭ ਕਰ ਦਿੱਤੀ ਗਈ ਹੈ।