ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਿਹਤਰ ਹੋਈ: ਰਾਜਪਾਲ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਅੱਜ ਪਹਿਲੇ ਦਿਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਆਪਣੇ ਭਾਸ਼ਣ ਵਿਚ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਪੰਜਾਬ ਦੇ ਵਿਕਾਸ ਲਈ ਸੂਬਾ ਸਰਕਾਰ ਦੇ ਸੰਕਲਪ ਤੋਂ ਜਾਣੂ ਕਰਾਇਆ। ਉਨ੍ਹਾਂ ਸਿੱਖਿਆ, ਸਿਹਤ, ਖੇਤੀ, ਨਸ਼ਿਆਂ ਖ਼?ਲਾਫ਼ ਜੰਗ ਅਤੇ ਖੇਤੀ ਖੇਤਰ ਲਈ ਚੁੱਕੇ ਕਦਮਾਂ ਬਾਰੇ ਦੱਸਿਆ। ਰਾਜਪਾਲ ਨੇ ਅੱਜ ਆਪਣੇ ਭਾਸ਼ਣ ਵਿਚ ਦੱਸਿਆ ਕਿ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਬਿਹਤਰ ਹੋ ਗਈ ਹੈ ਤੇ ਪੰਜਾਬ ਸਰਕਾਰ ਵੱਲੋਂ ਬਣਾਈ ਗੈਂਗਸਟਰ ਵਿਰੋਧੀ ਟਾਸਕ ਫੋਰਸ ਨੇ ਹੁਣ ਤੱਕ 951 ਗੈਂਗਸਟਰਾਂ ਅਤੇ ਅਪਰਾਧੀਆਂ ਨੂੰ ਗਿ੍ਰਫਤਾਰ ਕੀਤਾ ਹੈ ਅਤੇ 14 ਗੈਂਗਸਟਰਾਂ ਦਾ ਖਾਤਮਾ ਕੀਤਾ ਹੈ। ਟਾਸਕ ਫੋਰਸ ਨੇ 312 ਮਾਡਿਊਲਾਂ ਦਾ ਪਰਦਾਫਾਸ਼ ਕਰਦਿਆਂ 963 ਹਥਿਆਰ ਬਰਾਮਦ ਕੀਤੇ ਹਨ। ਰਾਜਪਾਲ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਪੰਜਾਬ ਪੁਲੀਸ ਵੱਲੋਂ ਹੁਣ ਤੱਕ ਗਿ੍ਰਫਤਾਰ ਕੀਤੇ 25,385 ਨਸ਼ਾ ਤਸਕਰਾਂ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਸੂਬੇ ਵਿੱਚੋਂ 1,860 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲੀਸ ਟੀਮਾਂ ਨੇ ਗੁਜਰਾਤ ਅਤੇ ਮਹਾਰਾਸ਼ਟਰ ਦੀਆਂ ਬੰਦਰਗਾਹਾਂ ਤੋਂ 147 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਨਸ਼ਾ ਤਸਕਰਾਂ ਦੀਆਂ 142 ਕਰੋੜ ਰੁਪਏ ਦੀਆਂ 355 ਜਾਇਦਾਦਾਂ ਨੂੰ ਸਮਰੱਥ ਅਥਾਰਟੀ ਵੱਲੋਂ ਜ਼ਬਤ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਭਿ੍ਰਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ 23 ਗਜ਼ਟਿਡ ਅਫ਼ਸਰਾਂ, 193 ਨਾਨ-ਗਜ਼ਟਿਡ ਅਫ਼ਸਰਾਂ ਅਤੇ 55 ਪ੍ਰਾਈਵੇਟ ਵਿਅਕਤੀਆਂ ਖ਼ਿਲਾਫ਼ 195 ਕੇਸ ਦਰਜ ਕੀਤੇ ਗਏ ਹਨ।
ਪੰਜਾਬ ਵਿਧਾਨ ਸਭਾ ਦੇ ਛੇਵੇਂ ਸੈਸ਼ਨ ਦੌਰਾਨ ਰਾਜਪਾਲ ਨੇ ਤਰੱਕੀ ਤੇ ਖੁਸ਼ਹਾਲੀ ਦੇ ਬਰਾਬਰ ਮੌਕਿਆਂ ਅਤੇ ਬਹੁਪੱਖੀ ਵਿਕਾਸ ਦਾ ਮਾਹੌਲ ਤਿਆਰ ਕੀਤੇ ਜਾਣ ਦੀ ਗੱਲ ਕੀਤੀ ਅਤੇ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਦੀ ਬੇਹਤਰੀ ਬਾਰੇ ਸੂਚਨਾ ਦਿੱਤੀ।
