ਸ਼੍੍ਰੋਮਣੀ ਕਮੇਟੀ ਦਾ ਸਾਲਾਨਾ ਬਜਟ ਇਜਲਾਸ 29
ਅੰਮਿ੍ਰਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ ਬਜਟ ਇਜਲਾਸ 29 ਮਾਰਚ ਨੂੰ ਸੱਦਣ ਦਾ ਫੈਸਲਾ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੇ ਮੁਲਾਜ਼ਮਾਂ ਨੂੰ 3 ਫੀਸਦੀ ਮਹਿੰਗਾਈ ਭੱਤਾ ਦੇਣ ਦਾ ਵੀ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਤਖ਼ਤ ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਯੂਟਿਊਬ ਚੈਨਲ ਸਥਾਪਤ ਕੀਤਾ ਜਾ ਰਿਹਾ ਹੈ। ਅੰਮਿ੍ਰਤਸਰ ਵਿੱਚ ਹੋਈ ਅੰਤਰਿੰਗ ਕਮੇਟੀ ਬੈਠਕ ਵਿੱਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਅਤੇ ਹੋਰ ਉੱਚ ਸ਼ਖਸੀਅਤਾਂ ਹਾਜ਼ਰ ਸਨ।
