ਹਿਮਾਚਲ ’ਚ 18 ਤੋਂ 60 ਸਾਲ ਦੀਆਂ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਮਿਲਣਗੇ

ਹਿਮਾਚਲ ’ਚ 18 ਤੋਂ 60 ਸਾਲ ਦੀਆਂ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਮਿਲਣਗੇ

0
194

ਹਿਮਾਚਲ ’ਚ 18 ਤੋਂ 60 ਸਾਲ ਦੀਆਂ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਮਿਲਣਗੇ

ਸ਼ਿਮਲਾ : ਹਿਮਾਚਲ ਪ੍ਰਦੇਸ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਅਗਲੇ ਵਿੱਤੀ ਸਾਲ ਤੋਂ 18 ਤੋਂ 60 ਸਾਲ ਤੱਕ ਦੀ ਉਮਰ ਵਰਗ ਦੀਆਂ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੇਵੇਗੀ। ਇਹ ਵਾਅਦਾ ਕਾਂਗਰਸ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘10 ਗਾਰੰਟੀਆਂ’ ’ਚ ਸ਼ਾਮਲ ਸੀ ਜਿਸ ਨੂੰ ਸਰਕਾਰ ਨੇ ਪੂਰਾ ਕੀਤਾ ਹੈ। ਦਾ ਵਾਅਦਾ ਕੀਤਾ ਗਿਆ ਸੀ। ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਨੇ ਇਸ ਨਾਲ 10 ਵਿੱਚੋਂ 5 ਚੋਣ ਵਾਅਦਿਆਂ ਨੂੰ ਪੂਰਾ ਕੀਤਾ ਗਿਆ ਹੈ। ਉਨ੍ਹਾਂ ਮੁੜ ਦੁਹਰਾਇਆ ਕਿ ਪੁਰਾਣੀ ਪੈਨਸਨ ਸਕੀਮ ਬਹਾਲ ਕਰਕੇ ਸੂਬੇ ਦੇ 1.36 ਲੱਖ ਮੁਲਾਜਮਾਂ ਨੂੰ ਲਾਭ ਪਹੁੰਚਾਇਆ ਗਿਆ ਹੈ।

LEAVE A REPLY

Please enter your comment!
Please enter your name here