ਮੁੱਖ ਮੰਤਰੀ ਨੇ ਵਿਧਾਨ ਸਭਾ ’ਚ ਹੇਠਲੇ ਦਰਜੇ ਦੀ ਸਿਆਸਤ ਕੀਤੀ: ਬਾਜਵਾ

ਮੁੱਖ ਮੰਤਰੀ ਨੇ ਵਿਧਾਨ ਸਭਾ ’ਚ ਹੇਠਲੇ ਦਰਜੇ ਦੀ ਸਿਆਸਤ ਕੀਤੀ: ਬਾਜਵਾ

0
330

ਮੁੱਖ ਮੰਤਰੀ ਨੇ ਵਿਧਾਨ ਸਭਾ ’ਚ ਹੇਠਲੇ ਦਰਜੇ ਦੀ ਸਿਆਸਤ ਕੀਤੀ: ਬਾਜਵਾ

ਕਰਤਾਰਪੁਰ : ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਪ੍ਰਤਾਪ ਸਿੰਘ ਬਾਜਵਾ, ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਦਵਿੰਦਰ ਯਾਦਵ ਸਮੇਤ ਹੋਰ ਆਗੂਆਂ ਦੀ ਪੰਜਾਬ ਸਰਕਾਰ ਖਿਲਾਫ ਰੈਲੀ ਵਿੱਚ ਸੁਰ ਗਰਮ ਰਹੀ।

ਰੈਲੀ ਨੂੰ ਸੰਬੋਧਨ ਕਰਦਿਆਂ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਵਿੱਚ ਸੂਬੇ ਦੇ ਮੁੱਖ ਮੰਤਰੀ ਵੱਲੋਂ ਕਥਿਤ ਹੇਠਲੇ ਦਰਜੇ ਦੀ ਰਾਜਨੀਤੀ ਕਰਕੇ ਮਾਹੌਲ ਵਿਗਾੜਨ ਦੀ ਕੋਸਸਿ ਕਰਨ ਦੀ ਨਿੰਦਾ ਕਰਦਿਆਂ ਕਿਹਾ ਕਿ ਭਗਵੰਤ ਮਾਨ ਸੂਬੇ ਦੇ ਪਹਿਲੇ ਮੁੱਖ ਮੰਤਰੀ ਹਨ ਜਿਨ੍ਹਾਂ ਸਪੀਕਰ ਨੂੰ ਵਿਧਾਨ ਸਭਾ ਨੂੰ ਤਾਲਾ ਲਾਉਣ ਲਈ ਕਿਹਾ ਸੀ। ਉਨ੍ਹਾਂ ਆਮ ਆਦਮੀ ਪਾਰਟੀ ’ਤੇ ਤਨਜ ਕਸਦਿਆਂ ਕਿਹਾ ਕਿ ਇਨ੍ਹਾਂ ਕੋਲ ਲੋਕ ਸਭਾ ਚੋਣਾਂ ਲੜਨ ਲਈ ਯੋਗ ਉਮੀਦਵਾਰ ਨਹੀਂ ਹਨ। ਇਸ ਲਈ ਦੂਜੀਆਂ ਪਾਰਟੀਆਂ ਵਿੱਚੋਂ ਆਏ ਨੇਤਾਵਾਂ ਨੂੰ ਅੱਗੇ ਕੀਤਾ ਜਾ ਰਿਹਾ ਹੈ। ਕਿਸਾਨੀ ਅੰਦੋਲਨ ਬਾਰੇ ਉਨ੍ਹਾਂ ਕਿਹਾ ਕਿ ਕਿਸਾਨ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਹਨ। ਹਰਿਆਣਾ ਦੀ ਭਾਜਪਾ ਸਰਕਾਰ ਕੇਂਦਰ ਸਰਕਾਰ ਦੇ ਇਸਾਰੇ ’ਤੇ ਕਿਸਾਨਾਂ ਨੂੰ ਕੌਮੀ ਰਾਜਧਾਨੀ ਜਾਣ ਤੋਂ ਰੋਕਣ ਲਈ ਸੜਕਾਂ ’ਤੇ ਕਿੱਲ ਲਗਾ ਕੇ ਬਾਰਡਰ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਕਿਸਾਨਾਂ ਨੂੰ ਸੁਰੱਖਿਆ ਨਹੀਂ ਦੇ ਸਕੇ। ਸ੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਸੰਭਾਵੀ ਗੱਠਜੋੜ ਬਾਰੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੂਬੇ ਦੇ ਕਿਸਾਨਾਂ ਉੱਪਰ ਗੋਲੀਆਂ ਚਲਵਾਉਣ ਵਾਲੀ ਭਾਜਪਾ ਨਾਲ ਗੱਠਜੋੜ ਕਰਕੇ ਕਿਸਾਨਾਂ ਨਾਲ ਧੋਖਾ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ‘ਇੰਡੀਆ’ ਗੱਠਜੋੜ ਦੇ ਆਗੂ ਦਿੱਲੀ ਵਿੱਚ ਭਾਵੇਂ ਇਕੱਠੇ ਬੈਠਦੇ ਹਨ ਪਰ ਪੰਜਾਬ ’ਚ ਵਿਰੋਧੀ ਧਿਰ ਦੀ ਅਹਿਮ ਭੂਮਿਕਾ ਨਿਭਾਉਣ ਵਾਲੀ ਕਾਂਗਰਸ ਸੂਬੇ ਵਿੱਚ ‘ਆਪ’ ਨਾਲ ਕੋਈ ਸਾਂਝ ਨਹੀਂ ਰੱਖੇਗੀ।

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਭਲਕੇ ਹੋਰ ਰਹੀ ਪਾਰਟੀ ਦੀ ਸਕਰੀਨਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਬਾਰੇ ਫੈਸਲਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਵਿੱਚ ਸਿਆਸੀ ਆਗੂਆਂ ਵੱਲੋਂ ਇੱਕ-ਦੂਜੇ ਪ੍ਰਤੀ ਵਰਤੀ ਗਈ ਸਬਦਾਵਲੀ ਨਾਲ ਵਿਧਾਨ ਸਭਾ ਦੀ ਪਵਿੱਤਰਤਾ ਭੰਗ ਕਰਨ ਵਿੱਚ ‘ਆਪ’ ਦੇ ਆਗੂਆਂ ਨੇ ਕੋਈ ਕਸਰ ਨਹੀਂ ਛੱਡੀ।

LEAVE A REPLY

Please enter your comment!
Please enter your name here