- ਸੁਪਰੀਮ ਕੋਰਟ ਵੱਲੋਂ ਐੱਸਬੀਆਈ ਦੀ ਪਟੀਸ਼ਨ ਖਾਰਜ
- ਨਵੀਂ ਦਿੱਲੀ : ਸੁਪਰੀਮ ਕੋਰਟ ਦੇ ਪੰਜ ਜੱਜਾਂ ਦੇ ਸੰਵਿਧਾਨਕ ਬੈਂਚ ਨੇ ਅੱਜ ਭਾਰਤੀ ਸਟੇਟ ਬੈਂਕ (ਐੱਸਬੀਆਈ) ਦੀ ਉਸ ਪਟੀਸਨ ਨੂੰ ਰੱਦ ਕਰ ਦਿੱਤਾ ਜਿਸ ਵਿਚ ਚੋਣ ਬਾਂਡ ਨਾਲ ਸਬੰਧਤ ਜਾਣਕਾਰੀ ਦਾ ਖੁਲਾਸਾ ਕਰਨ ਦੀ ਸਮਾਂ ਸੀਮਾ ਵਿਚ ਵਾਧਾ ਕਰਨ ਦੀ ਮੰਗ ਕੀਤੀ ਗਈ ਸੀ। ਇਸ ਦੇ ਨਾਲ ਬੈਂਚ ਨੇ ਬੈਂਕ ਨੂੰ 12 ਮਾਰਚ ਨੂੰ ਕੰਮਕਾਜੀ ਘੰਟੇ ਖਤਮ ਹੋਣ ਤੱਕ ਚੋਣ ਕਮਿਸਨ ਨੂੰ ਚੋਣ ਬਾਂਡ ਨਾਲ ਸਬੰਧਤ ਵੇਰਵੇ ਮੁਹੱਈਆ ਕਰਾਉਣ ਦਾ ਹੁਕਮ ਵੀ ਦਿੱਤਾ ਹੈ। ਚੀਫ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੇ ਚੋਣ ਕਮਿਸਨ ਨੂੰ ਐੱਸਬੀਆਈ ਵੱਲੋਂ ਸਾਂਝੀ ਕੀਤੀ ਜਾਣਕਾਰੀ ਨੂੰ 15 ਮਾਰਚ ਨੂੰ ਸਾਮ 5 ਵਜੇ ਤੱਕ ਆਪਣੀ ਅਧਿਕਾਰਤ ਵੈੱਬਸਾਈਟ ‘ਤੇ ਪ੍ਰਕਾਸਤਿ ਕਰਨ ਦਾ ਵੀ ਨਿਰਦੇਸ ਦਿੱਤਾ ਹੈ। ਇਸ ਬੈਂਚ ਵਿੱਚ ਜਸਟਿਸ ਸੰਜੀਵ ਖੰਨਾ, ਜਸਟਿਸ ਬੀਆਰ ਗਵਈ, ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸਰਾ ਮੌਜੂਦ ਸਨ।
