ਨਾਇਬ ਸੈਣੀ ਨੇ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ
ਚੰਡੀਗੜ੍ਹ : ਸ੍ਰੀ ਨਾਇਬ ਸੈਣੀ ਨੇ ਰਾਜ ਭਵਨ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ। ਇਸ ਤੋਂ ਪਹਿਲਾਂ ਵਿਧਾਇਕ ਦਲ ਦਾ ਨੇਤਾ ਚੁਣੇ ਜਾਣ ਬਾਅਦ ਨਾਇਬ ਸੈਣੀ ਨੇ ਅੱਜ ਇਥੇ ਰਾਜਪਾਲ ਨਾਲ ਮੁਲਾਕਾਤ ਕਰਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਉਹ ਸ੍ਰੀ ਮਨੋਹਰ ਲਾਲ ਖੱਟਰ ਦੀ ਥਾਂ ਆਏ ਹਨ। ਕੁਰੂਕਸੇਤਰ ਦੇ ਸੰਸਦ ਮੈਂਬਰ ਨਾਇਬ ਸਿੰਘ ਸੈਣੀ ਨੂੰ ਭਾਜਪਾ ਵਿਧਾਇਕ ਦਲ ਦੀ ਮੀਟਿੰਗ ਵਿੱਚ ਵਿਧਾਇਕ ਦਲ ਦਾ ਆਗੂ ਚੁਣਿਆ ਗਿਆ। ਭਾਜਪਾ ਅਤੇ ਜੇਜੇਪੀ ਦਾ ਗਠਜੋੜ ਟੁੱਟਣ ਅਤੇ ਮਨੋਹਰ ਲਾਲ ਖੱਟਰ ਦੇ ਅਸਤੀਫੇ ਤੋਂ ਬਾਅਦ ਵਿਧਾਇਕ ਦਲ ਦੀ ਬੈਠਕ ਹੋਈ ਸੀ।
