ਹਰਿਆਣਾ ’ਚ ਖੱਟਰ ਤੇ ਉਨ੍ਹਾਂ ਦੇ ਮੰਤਰੀ ਮੰਡਲ ਨੇ ਅਸਤੀਫਾ ਦਿੱਤਾ

0
119

ਹਰਿਆਣਾ ’ਚ ਖੱਟਰ ਤੇ ਉਨ੍ਹਾਂ ਦੇ ਮੰਤਰੀ ਮੰਡਲ ਨੇ ਅਸਤੀਫਾ ਦਿੱਤਾ

ਚੰਡੀਗੜ੍ਹ: ਹਰਿਆਣਾ ’ਚ ਤੇਜੀ ਨਾਲ ਬਦਲੇ ਸਿਆਸੀ ਘਟਨਕ੍ਰਮ ’ਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੇ ਉਨ੍ਹਾਂ ਦੇ ਮੰਤਰੀ ਮੰਡਲ ਨੇ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣੇ ਅਸਤੀਫੇ ਰਾਜਪਾਲ ਬੰਡਾਰੂ ਦੱਤਾਤ੍ਰੇਯ ਨੂੰ ਸੌਂਪ ਦਿੱਤੇ। ਖੱਟਰ ਨੇ ਸੂਬੇ ਵਿੱਚ ਭਾਜਪਾ ਦੀ ਭਾਈਵਾਲ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਵਿੱਚ ਫੁੱਟ ਪੈਣ ਤੋਂ ਕੁਝ ਘੰਟੇ ਪਹਿਲਾਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਦੂਜੇ ਪਾਸੇ ਹਰਿਆਣਾ ਦੇ ਉਪ ਮੁੱਖ ਮੰਤਰੀ ਅਤੇ ਜੇਜੇਪੀ ਨੇਤਾ ਦੁਸਯੰਤ ਚੌਟਾਲਾ ਨੂੰ ਵੱਡਾ ਝਟਕਾ ਲੱਗਾ, ਜਿਸ ਦੇ ਪੰਜ ਵਿਧਾਇਕਾਂ ਨੇ ਦਿੱਲੀ ਵਿੱਚ ਬੁਲਾਈ ਗਈ ਮੀਟਿੰਗ ਵਿੱਚ ਸ਼ਮੂਲੀਅਤ ਨਹੀਂ ਕੀਤੀ। ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਲਈ ਸੀਟਾਂ ਦੀ ਵੰਡ ਨੂੰ ਲੈ ਕੇ ਮਤਭੇਦਾਂ ਤੋਂ ਬਾਅਦ ਭਾਜਪਾ-ਜੇਜੇਪੀ ਗਠਜੋੜ ਟੁੱਟਿਆ। ਭਾਜਪਾ ਵਰਕਰਾਂ ਅਤੇ ਆਗੂਆਂ ਵੱਲੋਂ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਵਿੱਚ ਇਕੱਲਿਆਂ ਹੀ ਲੜਨ ਦੇ ਹੱਕ ਵਿੱਚ ਦੱਸਿਆ ਜਾ ਰਿਹਾ ਹੈ। ਜੇਜੇਪੀ ਜਿਨ੍ਹਾਂ ਪੰਜ ਵਿਧਾਇਕਾਂ ਦੇ ਭਾਜਪਾ ਵਿੱਚ ਜਾਣ ਦੀ ਸੰਭਾਵਨਾ ਹੈ, ਉਨ੍ਹਾਂ ਵਿੱਚ ਜੋਗੀ ਰਾਮ ਸਿਹਾਗ, ਰਾਮ ਕੁਮਾਰ ਗੌਤਮ, ਈਸਵਰ ਸਿੰਘ, ਰਾਮਨਿਵਾਸ ਅਤੇ ਦਵਿੰਦਰ ਬਬਲੀ ਸ਼ਾਮਲ ਹਨ। ਹਾਲਾਂਕਿ ਹਰਿਆਣਾ ਸਰਕਾਰ ਲਈ ਫੌਰੀ ਤੌਰ ‘ਤੇ ਕੋਈ ਖਤਰਾ ਨਹੀਂ ਹੈ ਕਿਉਂਕਿ ਇਹ ਪਿਛਲੇ ਵਿਧਾਨ ਸਭਾ ਸੈਸਨ ਦੌਰਾਨ ਬੇਭਰੋਸਗੀ ਮਤੇ ਨੂੰ ਮਾਤ ਦੇ ਚੁੱਕੀ ਹੈ। ਨਿਯਮ ਹੈ ਅਗਲੇ ਬੇਭਰੋਸਗੀ ਮਤੇ ਲਈ ਛੇ ਮਹੀਨਿਆਂ ਦਾ ਅੰਤਰ ਲਾਜਮੀ ਹੈ।ਹੁਣ ਨਵੀਂ ਕੈਬਨਿਟ ਦੇ ਸਹੁੰ ਚੁੱਕਣ ਦੀ ਸੰਭਾਵਨਾ ਹੈ ਅਤੇ ਜੇਜੇਪੀ ਧੜੇ ਦੇ ਮੈਂਬਰ ਅਤੇ ਆਜਾਦ ਵਿਧਾਇਕਾਂ ਨੂੰ ਸਾਮਲ ਕੀਤੇ ਜਾਣ ਦੀ ਸੰਭਾਵਨਾ ਹੈ। 90 ਮੈਂਬਰੀ ਹਰਿਆਣਾ ਵਿਧਾਨ ਸਭਾ ਵਿੱਚ ਭਾਜਪਾ ਦੇ ਆਪਣੇ 41 ਵਿਧਾਇਕ ਹਨ ਜਦਕਿ ਜੇਜੇਪੀ ਦੇ 10 ਵਿਧਾਇਕ ਹਨ।

LEAVE A REPLY

Please enter your comment!
Please enter your name here