ਇਕ ਦੇਸ਼, ਇਕ ਚੋਣ’ ਬਾਰੇ ਰਿਪੋਰਟ ਰਾਸ਼ਟਰਪਤੀ ਮੁਰਮੂ ਨੂੰ ਪੇਸ਼ ਕੀਤੀ

ਇਕ ਦੇਸ਼, ਇਕ ਚੋਣ’ ਬਾਰੇ ਰਿਪੋਰਟ ਰਾਸ਼ਟਰਪਤੀ ਮੁਰਮੂ ਨੂੰ ਪੇਸ਼ ਕੀਤੀ

0
159

‘ਇਕ ਦੇਸ਼, ਇਕ ਚੋਣ’ ਬਾਰੇ ਰਿਪੋਰਟ ਰਾਸ਼ਟਰਪਤੀ ਮੁਰਮੂ ਨੂੰ ਪੇਸ਼ ਕੀਤੀ

ਨਵੀਂ ਦਿੱਲੀ : ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਅਗਵਾਈ ਹੇਠ ਬਣੀ ਉੱਚ ਪੱਧਰੀ ਕਮੇਟੀ ਨੇ ‘ਇਕ ਦੇਸ਼, ਇਕ ਚੋਣ’ ਬਾਰੇ ਆਪਣੀ ਰਿਪੋਰਟ ਰਾਸਟਰਪਤੀ ਦਰੋਪਦੀ ਮੁਰਮੂ ਨੂੰ ਸੌਂਪ ਦਿੱਤੀ। ਕਮੇਟੀ ਨੇ ਆਪਣੀ ਰਿਪੋਰਟ ਵਿੱਚ ਸੁਝਾਅ ਦਿੱਤਾ ਹੈ ਕਿ ਪਹਿਲੇ ਪੜਾਅ ‘ਚ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਨਾਲੋ-ਨਾਲ ਕਰਵਾਈਆਂ ਜਾ ਸਕਦੀਆਂ ਹਨ। ਇਸ ਤੋਂ ਬਾਅਦ ਦੂਜੇ ਪੜਾਅ ‘ਚ 100 ਦਿਨਾਂ ਦੇ ਅੰਦਰ ਸਥਾਨਕ ਸਰਕਾਰਾਂ ਦੀਆਂ ਚੋਣਾਂ ਕਰਵਾਈਆਂ ਜਾ ਸਕਦੀਆਂ ਹਨ। ਇਹ ਵੀ ਕਿਹਾ ਗਿਆ ਹੈ ਕਿ ਚੋਣਾਂ ’ਚ ਕਿਸੇ ਪਾਰਟੀ ਨੂੰ ਬਹੁਮਤ ਨਾਲ ਮਿਲਣ ਤੇ ਬੇਭਰੋਸਗੀ ਮਤੇ ਦੀ ਸਥਿਤੀ ਵਿੱਚ ਬਾਕੀ ਬਚੇ ਪੰਜ ਸਾਲਾਂ ਦੇ ਕਾਰਜਕਾਲ ਲਈ ਨਵੀਆਂ ਚੋਣਾਂ ਕਰਵਾਈਆਂ ਜਾ ਸਕਦੀਆਂ ਹਨ। ਕਮੇਟੀ ਨੇ 18,626 ਪੰਨਿਆਂ ਦੀ ਰਿਪੋਰਟ ਰਾਸਟਰਪਤੀ ਭਵਨ ਵਿੱਚ ਰਾਸਟਰਪਤੀ ਦਰੋਪਦੀ ਮੁਰਮੂ ਨੂੰ ਸੌਂਪੀ। ਇਹ ਰਿਪੋਰਟ ਸਬੰਧਤ ਧਿਰਾਂ, ਮਾਹਿਰਾਂ ਨਾਲ ਵਿਆਪਕ ਸਲਾਹ ਮਸ਼ਵਰੇ ਅਤੇ 191 ਦਿਨਾਂ ਦੇ ਖੋਜ ਤੌਂ ਬਾਅਦ ਤਿਆਰ ਕੀਤੀ ਗਈ ਹੈ। ਕਮੇਟੀ 2 ਸਤੰਬਰ 2023 ਨੂੰ ਬਣਾਈ ਗਈ ਸੀ।

LEAVE A REPLY

Please enter your comment!
Please enter your name here