ਈ.ਡੀ. ਵੱਲੋਂ ਧਰਮਸੋਤ ਦੀ 4.58 ਕਰੋੜ ਦੀ ਸੰਪਤੀ ਕੁਰਕ
ਨਵੀਂ ਦਿੱਲੀ: ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਵਿਰੋਧੀ ਕਾਨੂੰਨ ਦੀਆਂ ਧਾਰਾਵਾਂ ਤਹਿਤ ਪੰਜਾਬ ਕਾਂਗਰਸ ਦੇ ਆਗੂ ਅਤੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਉਨ੍ਹਾਂ ਦੇ ਪੁੱਤਰਾਂ ਦੀਆਂ 4.58 ਕਰੋੜ ਰੁਪਏ ਦੀਆਂ ਜਾਇਦਾਦਾਂ ਅਸਥਾਈ ਤੌਰ ’ਤੇ ਕੁਰਕ ਕਰ ਦਿੱਤੀਆਂ ਹਨ। ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐੱਲਏ) ਤਹਿਤ ਈਡੀ ਦੀ ਜਾਂਚ ਵਿੱਚ ਪਾਇਆ ਕਿ ਧਰਮਸੋਤ ਨੇ 1 ਮਾਰਚ 2016 ਤੋਂ 31 ਮਾਰਚ 2022 ਤੱਕ, ਜਿਸ ਵਿੱਚ ਪੰਜਾਬ ਵਿੱਚ ਜੰਗਲਾਤ ਮੰਤਰੀ ਵਜੋਂ ਆਪਣਾ ਕਾਰਜਕਾਲ ਵੀ ਸਾਮਲ ਹੈ, ਆਮਦਨ ਦੇ ਸਰੋਤ ਤੋਂ ਵੱਧ ਜਾਇਦਾਦਾਂ ਬਣਾਈਆਂ ਹਨ।