ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਤੇ ਭਾਜਪਾ ਨੇਤਾ ਯੇਦੀਯੁਰੱਪਾ ਖਿਲਾਫ ਪੋਕਸੋ ਤਹਿਤ ਕੇਸ ਦਰਜ
ਬੰਗਲੌਰ : ਭਾਜਪਾ ਦੇ ਸੀਨੀਅਰ ਆਗੂ ਅਤੇ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਬੀਐੱਸ ਯੇਦੀਯੁਰੱਪਾ ਖਿਲਾਫ 17 ਸਾਲਾ ਲੜਕੀ ਦੀ ਮਾਂ ਦੀ ਸ਼ਿਕਾਇਤ ’ਤੇ ਪੋਕਸੋ (ਬਾਲ ਜਿਨਸੀ ਅਪਰਾਧਾਂ ਤੋਂ ਸੁਰੱਖਿਆ) ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੀੜ੍ਹਤਾਂ ਦੀ ਮਾਂ ਨੇ ਦੋਸ਼ ਲਾਇਆ ਹੈ ਕਿ 81 ਸਾਲਾ ਯੇਦੀਯੁਰੱਪਾ ਨੇ 2 ਫਰਵਰੀ ਨੂੰ ਮੀਟਿੰਗ ਦੌਰਾਨ ਉਸ ਦੀ ਧੀ ਦਾ ਜਿਨਸੀ ਸੋਸ਼ਣ ਕੀਤਾ। ਪੁਲੀਸ ਮੁਤਾਬਕ ਭਾਜਪਾ ਆਗੂ ’ਤੇ ਪੋਕਸੋ ਐਕਟ ਦੀ ਧਾਰਾ 8 ਅਤੇ ਭਾਰਤੀ ਦੰਡਾਵਲੀ ਦੀ ਧਾਰਾ 354ਏ (ਜਿਨਸੀ ਸੋਸ਼ਣ) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਹਾਲੇ ਤੱਕ ਭਾਜਪਾ ਨੇਤਾ ਜਾਂ ਉਸ ਦੇ ਪਰਿਵਾਰ ਨੇ ਇਸ ਬਾਰੇ ਕੋਈ ਟਿੱਪਣੀ ਨਹੀਂ ਕੀਤੀ।