ਮੁੜ ਈਡੀ ਅੱਗੇ ਪੇਸ਼ ਨਾ ਹੋਏ ਕੇਜਰੀਵਾਲ
ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਿੱਲੀ ਜਲ ਬੋਰਡ ਵਿੱਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਮਨ ਜਾਰੀ ਕਰਨ ’ਤੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅੱਗੇ ਪੇਸ ਨਹੀਂ ਹੋਏ। ਆਮ ਆਦਮੀ ਪਾਰਟੀ (ਆਪ) ਨੇ ਵੀ ਸੰਮਨ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਅਤੇ ਕੇਂਦਰ ਦੀ ਭਾਜਪਾ ਸਰਕਾਰ ‘ਤੇ ਕੇਜਰੀਵਾਲ ਨੂੰ ਨਿਸਾਨਾ ਬਣਾਉਣ ਲਈ ਈਡੀ ਦੀ ਵਰਤੋਂ ਕਰਨ ਦਾ ਦੋਸ ਲਾਇਆ। ਕੇਂਦਰੀ ਏਜੰਸੀ ਨੇ ਦਿੱਲੀ ਜਲ ਬੋਰਡ (ਡੀਜੇਬੀ) ਵਿੱਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਕੇਜਰੀਵਾਲ ਨੂੰ 18 ਮਾਰਚ ਨੂੰ ਪੁੱਛ ਪੜਤਾਲ ਲਈ ਤਲਬ ਕੀਤਾ ਸੀ।