ਸ਼੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਤਹਿਤ ਗੁਰਦੁਆਰਾ ਸਾਹਿਬ ਚ ਨਿਸ਼ਾਨ ਸਾਹਿਬ ਤੇ ਚੜਾਏ ਸੁਰਮਈ ਨੀਲਾ ਪੁਸ਼ਾਕੇ 

ਸ਼੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਤਹਿਤ ਗੁਰਦੁਆਰਾ ਸਾਹਿਬ ਚ ਨਿਸ਼ਾਨ ਸਾਹਿਬ ਤੇ ਚੜਾਏ ਸੁਰਮਈ ਨੀਲਾ ਪੁਸ਼ਾਕੇ 

0
182

Amritsar

ਸ਼੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਤਹਿਤ ਗੁਰਦੁਆਰਾ ਸਾਹਿਬ ਚ ਨਿਸ਼ਾਨ ਸਾਹਿਬ ਤੇ ਚੜਾਏ ਸੁਰਮਈ ਨੀਲਾ ਪੁਸ਼ਾਕੇ

ਗੁਰਦੁਆਰਾ ਸਿੰਘ ਸਭਾ ਕਾਲਿਆਂ ਵਾਲਾ ਖੂਹ ਦੀ ਕਮੇਟੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਦੀ ਕੀਤੀ ਪਾਲਣਾ

ਗੁਰੂਦਵਾਰਾ ਕਮੇਟੀ ਨੇ ਕਿਹਾ ਸ੍ਰੀ ਅਕਾਲ ਤਖਤ ਸਾਹਿਬ ਤੋਂ ਆਏ ਫੈਸਲੇ ਦਾ ਸਵਾਗਤ ਕਰਦੇ ਹਾਂ

ਅਰਦਾਸ ਕਰਨ ਉਪਰੰਤ ਚੜਾਏ ਗਏ ਨੀਲੇ ਪਸ਼ਾਕੇ

ਸਾਰੇ ਹੀ ਗੁਰੂਦਵਾਰਾ ਸਾਹਿਬਾ ਅੰਦਰ ਸੁਰਮਈ ਰੰਗ ਦੇ ਨਿਸ਼ਾਨ ਸਾਹਿਬਾਂ ਨੂੰ ਪੁਸ਼ਾਕ ਪਹਿਨਾਏ ਜਾਣ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਸਿੱਖ ਪੰਥ ਦਾ ਹੁਕਮ ਹੈ

ਸਾਨੂੰ ਸਭ ਨੂੰ ਮੰਨਣਾ ਚਾਹੀਦਾ ਹੈ ਅਤੇ ਉਹ ਅਕਾਲ ਤਖਤ ਸਾਹਿਬ ਤੋਂ ਆਏ ਫੈਸਲੇ ਦਾ ਸਵਾਗਤ ਕਰਨਾ ਚਾਹੀਦਾ ਹੈ

ਸ਼੍ਰੀ ਅਕਾਲ ਤਖਤ ਸਾਹਿਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹੁਕਮ ਹੋਇਆ ਸੀ ਕਿ ਸਾਰੇ ਹੀ ਗੁਰਦੁਆਰਾ ਸਾਹਿਬਾਨਾਂ ਅੰਦਰ ਲੱਗੇ ਨਿਸ਼ਾਨ ਸਾਹਿਬ ਉੱਪਰ ਸੁਰਮਈ ਅਤੇ ਬਸੰਤੀ ਪੁਸ਼ਾਕੇ ਚੜਾਏ ਜਾਣ ਉਸੇ ਹੁਕਮ ਤਹਿਤ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਗੁਰਦੁਆਰਾ ਸਿੰਘ ਸਭਾ ਕਾਲਿਆਂ ਵਾਲਾ ਉਹ ਵਿਖੇ ਗੁਰਦੁਆਰਾ ਕਮੇਟੀ ਵੱਲੋਂ ਨਿਸ਼ਾਨ ਸਾਹਿਬ ਉੱਪਰ ਸੁਰਮਈ ਨੀਲੇ ਰੰਗ ਦੇ ਪੁਸ਼ਾਕੇ ਚੜਾਏ ਗਏ, ਸਭ ਤੋਂ ਪਹਿਲਾਂ ਅਰਦਾਸ ਕੀਤੀ ਗਈ ਅਤੇ ਅਰਦਾਸ ਕਰਨ ਉਪਰੰਤ ਸੇਵਾਦਾਰਾਂ ਵੱਲੋਂ ਨਿਸ਼ਾਨ ਸਾਹਿਬ ਤੇ ਸੁਰਮਈ ਨੀਲੇ ਪੁਸ਼ਾਕੇ ਚੜਾਏ ਗਏ

ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂ ਕਾਬਲ ਸਿੰਘ ਸ਼ਾਹਪੁਰ ਅਤੇ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਨੇ ਕਿਹਾ ਕਿ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਜੋ ਹੁਕਮ ਹੋਇਆ ਸੀ ਉਸ ਨੂੰ ਮੰਨਦੇ ਹੋਏ ਅਸੀਂ ਗੁਰਦੁਆਰਾ ਸਾਹਿਬ ਦੇ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਸੁਰਮਈ ਨੀਲੇ ਚੜਾਏ ਗਏ ਹਨ

 

LEAVE A REPLY

Please enter your comment!
Please enter your name here