spot_imgspot_imgspot_imgspot_img

ਇੱਕ ਵਾਰ ਫਿਰ ਤੋਂ ਗੁਰਪਤਵੰਤ ਪੰਨੂ ਨੇ ਉਗਲਿਆ ਭਾਰਤ ਖਿਲਾਫ ਜ਼ਹਿਰ, ਦਿੱਤੀ ਰਾਮ ਮੰਦਿਰ ਨੂੰ ਉਡਾਉਣ ਦੀ ਧਮਕੀ

Date:

ਇੱਕ ਵਾਰ ਫਿਰ ਤੋਂ ਗੁਰਪਤਵੰਤ ਪੰਨੂ ਨੇ ਉਗਲਿਆ ਭਾਰਤ ਖਿਲਾਫ ਜ਼ਹਿਰ, ਦਿੱਤੀ ਰਾਮ ਮੰਦਿਰ ਨੂੰ ਉਡਾਉਣ ਦੀ ਧਮਕੀ

 

ਖਾਲਿਸਤਾਨੀ ਤੇ ਸਿੱਖ ਫਾਰ ਜਸਟਿਸ (SFJ) ਗੁਰਪਤਵੰਤ ਸਿੰਘ ਪੰਨੂ ਲਗਾਤਾਰ ਭਾਰਤ ਖਿਲਾਫ ਜ਼ਹਿਰ ਉਗਲਦਾ ਹੈ ਪੰਨੂ ਨੇ ਇੱਕ ਨਵੀਂ ਵੀਡੀਓ ਜਾਰੀ ਕਰਕੇ ਅਯੁੱਧਿਆ ਵਿੱਚ ਰਾਮ ਮੰਦਰ ਨੂੰ ਉਡਾਉਣ ਦੀ ਧਮਕੀ ਦਿੱਤੀ ਹੈ। ਮੀਡੀਆ ਰਿਪੋਰਟਾਂ ‘ਚ ਇਹ ਦਾਅਵਾ ਕੀਤਾ ਗਿਆ ਹੈ। ਵੀਡੀਓ ਵਿੱਚ ਉਹ ਰਾਮ ਮੰਦਰ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਕਰ ਰਿਹਾ ਹੈ।ਕੈਨੇਡਾ ਵਿੱਚ ਭਾਰਤੀ ਮੂਲ ਦੇ ਹਿੰਦੂ ਸੰਸਦ ਮੈਂਬਰ ਚੰਦਰ ਆਰੀਆ ਨੂੰ ਵੀ ਧਮਕੀ ਦਿੱਤੀ ਗਈ ਹੈ। ਪੰਨੂ ਨੇ ਇੱਕ ਵੀਡੀਓ ਜਾਰੀ ਕਰਕੇ ਕਿਹਾ ਹੈ ਕਿ 16 ਅਤੇ 17 ਨਵੰਬਰ ਨੂੰ ਅਯੁੱਧਿਆ ਦੇ ਰਾਮ ਮੰਦਰ ਵਿੱਚ ਹਿੰਸਾ ਹੋਵੇਗੀ ਪੰਨੂ ਨੇ ਵੀਡੀਓ ਵਿੱਚ ਇਹ ਵੀ ਕਿਹਾ ਹੈ ਕਿ ਅਸੀਂ ਹਿੰਦੂਤਵ ਵਿਚਾਰਧਾਰਾ ਦੀ ਜਨਮ ਭੂਮੀ ਅਯੁੱਧਿਆ ਦੀ ਨੀਂਹ ਹਿਲਾ ਦੇਵਾਂਗੇ। ਵੀਡੀਓ ਵਿੱਚ ਪੰਨੂ ਨੇ ਅਯੁੱਧਿਆ ਵਿੱਚ ਰਾਮ ਮੰਦਰ ਸਮੇਤ ਦੇਸ਼ ਦੇ ਕਈ ਹਿੰਦੂ ਮੰਦਰਾਂ ਦੀਆਂ ਤਸਵੀਰਾਂ ਸ਼ਾਮਲ ਕੀਤੀਆਂ ਹਨ। ਇਸ ਵੀਡੀਓ ਨੂੰ ਵੱਡੇ ਖਤਰੇ ਵਜੋਂ ਦੇਖਿਆ ਜਾ ਰਿਹਾ ਹੈ।ਇਸ ਤੋਂ ਪਹਿਲਾਂ 28 ਮਈ 2024 ਨੂੰ ਰਾਮ ਮੰਦਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵੀ ਮਿਲੀ ਸੀ। ਸਭ ਤੋਂ ਪਹਿਲਾਂ ਇੱਕ ਆਈਡੀ ਤੋਂ ਇੰਸਟਾਗ੍ਰਾਮ ‘ਤੇ ਪੋਸਟ ਕੀਤਾ ਫਿਰ 112 ‘ਤੇ ਕਾਲ ਆਈ। ਰਾਮ ਮੰਦਰ ਨੂੰ ਉਡਾਉਣ ਦੀ ਧਮਕੀ ਮਿਲਦੇ ਹੀ ਪੁਲਿਸ ਨੇ ਤੁਰੰਤ ਸਾਈਬਰ ਮਾਹਿਰਾਂ ਅਤੇ ਨਿਗਰਾਨੀ ਟੀਮ ਨੂੰ ਸਰਗਰਮ ਕਰ ਦਿੱਤਾ ਸੀ ਜਿਸ ਤੋੰ ਬਾਅਦ ਧਮਕੀ ਦੇਣ ਵਾਲੇ ਵੀ ਗ੍ਰਿਫ਼ਤਾਰੀ ਹੋਈ ਸੀ।

LEAVE A REPLY

Please enter your comment!
Please enter your name here

Share post:

Subscribe

spot_imgspot_imgspot_imgspot_img

Popular

More like this
Related

ਪੰਜਾਬ ਚ ਜਲਦ ਬਦਲ ਜਾਵੇਗਾ ਮੌਸਮ,ਵਿਭਾਗ ਨੇ ਜਾਰੀ ਕੀਤਾ ਅਲਰਟ

ਪੰਜਾਬ ਚ ਜਲਦ ਬਦਲ ਜਾਵੇਗਾ ਮੌਸਮ,ਵਿਭਾਗ ਨੇ ਜਾਰੀ ਕੀਤਾ...

ਗਰੈਂਡਮਾਸਟਰ ਨੂੰ ਹਰਾਉਣ ਵਾਲਾ ਸਭ ਤੋਂ ਘੱਟ ਉਮਰ ਦਾ ਖਿਡਾਰੀ ਬਣਿਆ ਕਪਿਲ

ਗਰੈਂਡਮਾਸਟਰ ਨੂੰ ਹਰਾਉਣ ਵਾਲਾ ਸਭ ਤੋਂ ਘੱਟ ਉਮਰ ਦਾ...