ਸੁਖਬੀਰ ਬਾਦਲ ਤੇ ਹੋਏ ਹਮਲੇ ਤੇ ਜਥੇਦਾਰ ਦਾ ਵੱਡਾ ਬਿਆਨ,ਇਹ ਹਮਲਾ ਸੁਖਬੀਰ ਬਾਦਲ ਤੇ ਨਹੀਂ…
ਅੰਮ੍ਰਿਤਸਰ ‘ਚ ਬੁੱਧਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਗਈ। ਹਾਲਾਂਕਿ ਸੁਖਬੀਰ ਦੀ ਸੁਰੱਖਿਆ ਲਈ ਤਾਇਨਾਤ ਸਾਦੇ ਕੱਪੜਿਆਂ ਵਾਲੇ ਪੁਲਸ ਮੁਲਾਜ਼ਮ ਨੇ ਹਮਲਾਵਰ ਨੂੰ ਫੜ ਲਿਆ ਅਤੇ ਉਸਦਾ ਹੱਥ ਉੱਤੇ ਕਰ ਦਿੱਤਾ। ਗੋਲੀ ਹਵਾ ਵਿੱਚ ਚੱਲੀ ਜਿਸ ਕਾਰਨ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ। ਉੱਧਰ, ਮੁਲਜ਼ਮ ਦੇ ਗੁਰੂਘਰ ਦੇ ਅੰਦਰ ਪਿਸਤੌਲ ਲੈ ਕੇ ਜਾਣ ‘ਤੇ ਵੀ ਸਵਾਲ ਖੜ੍ਹੇ ਹੋ ਰਹੇ ਹਨ।ਸੁਖਬੀਰ ਬਾਦਲ ਤੇ ਹੋਏ ਹਮਲੇ ਉਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਪਹਿਲਾ ਪ੍ਰਤੀਕ੍ਰਮ ਵੀ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਇਹ ਹਮਲਾ ਸੁਖਬੀਰ ਬਾਦਲ ਉਤੇ ਨਹੀਂ ਸੇਵਾ ਕਰ ਰਹੇ ਸੇਵਾਦਾਰ ਉਤੇ ਹੈਸੁਖਬੀਰ ‘ਤੇ ਗੋਲੀ ਚਲਾਉਣ ਵਾਲੇ ਆਰੋਪੀ ਦੀ ਪਛਾਣ ਨਰਾਇਣ ਸਿੰਘ ਚੌੜਾ ਵਾਸੀ ਡੇਰਾ ਬਾਬਾ ਨਾਨਕ ਦੇ ਰੂਪ ‘ਚ ਹੋਈ ਹੈ। ਮੁਲਜ਼ਮ ਕੱਟੜਪੰਥੀ ਹੈ ਅਤੇ ਦਲ ਖਾਲਸਾ ਨਾਲ ਸਬੰਧਤ ਹੈ। ਸੂਤਰਾਂ ਮੁਤਾਬਕ ਹਮਲਾਵਰ ਨਰਾਇਣ ਸਿੰਘ ਚੌੜਾ ਬੱਬਰ ਖਾਲਸਾ ਇੰਟਰਨੈਸ਼ਨਲ ਦਾ ਅੱਤਵਾਦੀ ਵੀ ਰਿਹਾ ਹੈ।।