ਸੁਖਬੀਰ ਬਾਦਲ ਤੇ ਗੋਲੀ ਚਲਾਉਣ ਵਾਲੇ ਦੀ ਪਤਨੀ ਦੇ ਖੁਲਾਸੇ,ਜੀ ਕੀਤਾ ਗਲਤ
ਸੁਖਬੀਰ ਸਿੰਘ ਬਾਦਲ ਦਾ ਕਤਲ ਕਰਨ ਦੀ ਕੋਸ਼ਿਸ਼ ਨਰਾਇਣ ਸਿੰਘ ਚੌੜਾ ਨਾਂ ਦੇ ਵਿਅਕਤੀ ਵੱਲੋਂ ਕੀਤੀ ਗਈ। ਹਰਿਮੰਦਰ ਸਾਹਿਬ ਦੀ ਵੀਡੀਓ ਫੁਟੇਜ ਵਿੱਚ ਦੇਖਿਆ ਜਾ ਸਕਦਾ ਹੈ ਕਿ ਸਵੇਰੇ-ਸਵੇਰੇ ਨਰਾਇਣ ਸਿੰਘ ਪਿਸਤੌਲ ਲੈ ਕੇ ਆਉਂਦਾ ਹੈ ਅਤੇ ਸੁਖਬੀਰ ਸਿੰਘ ਬਾਦਲ ਦੀ ਜਾਨ ਲੈਣ ਦੀ ਕੋਸ਼ਿਸ਼ ਕਰਦਾ ਹੈ।ਹੁਣ ਸਵਾਲ ਉੱਠਣਾ ਸੁਭਾਵਿਕ ਹੈ ਕਿ ਇਹ ਨਰਾਇਣ ਸਿੰਘ ਕੌਣ ਹੈ ? ਆਓ ਤੁਹਾਨੂੰ ਇਸ ਬਾਰੇ ਦੱਸਦੇ ਹਾਂ।ਨਰਾਇਣ ਸਿੰਘ ਚੌੜਾ ਨੂੰ ਖਾਲਿਸਤਾਨੀ ਅੱਤਵਾਦੀ ਵਜੋਂ ਜਾਣਿਆ ਜਾਂਦਾ ਹੈ। ਉਹ ਬੱਬਰ ਖਾਲਸਾ ਅੱਤਵਾਦੀ ਸੰਗਠਨ ਨਾਲ ਜੁੜਿਆ ਰਿਹਾ ਹੈ। ਉਹ ਚੰਡੀਗੜ੍ਹ ਜੇਲ੍ਹ ਬਰੇਕ ਕਾਂਡ ਦਾ ਵੀ ਮੁਲਜ਼ਮ ਹੈ।ਦੱਸਿਆ ਗਿਆ ਕਿ ਉਹ ਚੰਡੀਗੜ੍ਹ ਦੇ ਬੁੜੈਲ ਜੇਲ੍ਹ ਬਰੇਕ ਕਾਂਡ ਦਾ ਵੀ ਮੁਲਜ਼ਮ ਸੀ। ਸਾਲ 2004 ਵਿੱਚ ਚਾਰ ਖਾਲਿਸਤਾਨੀ ਅੱਤਵਾਦੀ ਜੇਲ੍ਹ ਤੋੜ ਕੇ ਫਰਾਰ ਹੋ ਗਏ ਸਨ। ਇਲਜ਼ਾਮ ਹੈ ਕਿ ਉਸਨੇ ਇਸ ਘਟਨਾ ਵਿੱਚ ਅੱਤਵਾਦੀਆਂ ਦੀ ਮਦਦ ਕੀਤੀ ਸੀ। ਚਾਰੇ ਕੈਦੀ 94 ਫੁੱਟ ਲੰਬੀ ਸੁਰੰਗ ਪੁੱਟ ਕੇ ਜੇਲ੍ਹ ਤੋਂ ਫਰਾਰ ਹੋ ਗਏ ਸਨ। ਹਾਲਾਂਕਿ ਅਦਾਲਤ ਨੇ ਇਸ ਮਾਮਲੇ ਵਿੱਚ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ। ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਤਹਿਤ ਲੰਮਾ ਸਮਾਂ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਨਰਾਇਣ ਸਿੰਘ ਚੌੜਾ ਜ਼ਮਾਨਤ ’ਤੇ ਬਾਹਰ ਆਇਆ ਸੀ।ਇਸ ਸੰਬੰਧੀ ਨਰਾਇਣ ਸਿੰਘ ਦੀ ਪਤਨੀ ਦਾ ਕਹਿਣਾ ਹੈ ਕਿ ਜੌ ਉਸਦੇ ਪਤੀ ਨੇ ਕੀਤਾ ਉਹ ਗਲਤ ਹੈ