ਪੰਜਾਬ ਚ ਜਲਦ ਬਦਲ ਜਾਵੇਗਾ ਮੌਸਮ,ਵਿਭਾਗ ਨੇ ਜਾਰੀ ਕੀਤਾ ਅਲਰਟ
ਪੱਛਮੀ ਗੜਬੜੀ ਕਾਰਨ ਪਹਾੜਾਂ ਵਿੱਚ ਬਰਫ਼ਬਾਰੀ ਅਤੇ ਮੀਂਹ ਪੈ ਰਿਹਾ ਹੈ। ਇਸ ਕਾਰਨ ਦਿੱਲੀ-ਐਨਸੀਆਰ ਸਮੇਤ ਉੱਤਰ ਭਾਰਤ ਦੇ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਐਤਵਾਰ ਨੂੰ ਹੋਈ ਬਾਰਿਸ਼ ਨੇ ਦਿੱਲੀ ‘ਚ ਠੰਢ ਹੋਰ ਵਧਾ ਦਿੱਤੀ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਆਉਣ ਵਾਲੇ 2 ਤੋਂ 3 ਦਿਨਾਂ ‘ਚ ਰਾਜਧਾਨੀ ‘ਚ ਘੱਟੋ-ਘੱਟ ਤਾਪਮਾਨ 6 ਡਿਗਰੀ ਤੱਕ ਪਹੁੰਚ ਸਕਦਾ ਹੈ। ਪੰਜਾਬ, ਹਰਿਆਣਾ, ਰਾਜਸਥਾਨ, ਪੱਛਮੀ ਉੱਤਰ ਪ੍ਰਦੇਸ਼, ਪੱਛਮੀ ਬੰਗਾਲ ਅਤੇ ਬਿਹਾਰ ਵਿੱਚ ਵੀ ਠੰਢ ਵਧ ਗਈ ਹੈ। ਕੁਝ ਇਲਾਕਿਆਂ ਵਿਚ ਪਏ ਮੀਂਹ ਕਾਰਨ ਅੱਜ ਸ਼ਾਮ ਤੋਂ ਠੰਢ ਹੋਰ ਜ਼ੋਰ ਫੜ ਸਕਦੀ ਹੈ। ਮੌਸਮ ਵਿਭਾਗ ਨੇ ਕੇਰਲ, ਤਾਮਿਲਨਾਡੂ ਅਤੇ ਪੁਡੂਚੇਰੀ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ।ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਲੁਧਿਆਣਾ ਸਮੇਤ ਕਈ ਜ਼ਿਲ੍ਹਿਆਂ ਵਿਚ ਧੁੰਦ ਅਤੇ ਸੀਤ ਲਹਿਰ ਦੇ ਹਾਲਾਤ ਰਹਿਣਗੇ। ਇਸੇ ਤਰ੍ਹਾਂ ਦੇ ਹਾਲਾਤ 10-11 ਦਸੰਬਰ ਨੂੰ ਅੰਮ੍ਰਿਤਸਰ ਅਤੇ ਲੁਧਿਆਣਾ ਵਰਗੇ ਖੇਤਰਾਂ ਵਿਚ ਰਹਿਣਗੇ। 11 ਤੋਂ 13 ਦਸੰਬਰ ਤੱਕ ਜਲੰਧਰ, ਪਟਿਆਲਾ ਅਤੇ ਹੁਸ਼ਿਆਰਪੁਰ ਵਰਗੇ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦੀ ਚਿਤਾਵਨੀ ਜਾਰੀ ਰਹੇਗੀ।