ਭਾਰਤ-ਬੰਗਲਾਦੇਸ਼ ਸਬੰਧਾਂ ‘ਤੇ ਅਮਰੀਕਾ ਦੀ ਸਲਾਹ – ਸਾਰੀਆਂ ਧਿਰਾਂ ਸ਼ਾਂਤੀ ਨਾਲ ਮਤਭੇਦਾਂ ਨੂੰ ਸੁਲਝਾਉਣ
ਅਮਰੀਕਾ ਨੇ ਭਾਰਤ ਅਤੇ ਬੰਗਲਾਦੇਸ਼ ਨੂੰ ਆਪਣੇ ਮਤਭੇਦਾਂ ਨੂੰ ਸ਼ਾਂਤੀਪੂਰਵਕ ਹੱਲ ਕਰਨ ਦੀ ਅਪੀਲ ਕੀਤੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੈਥਿਊ ਮਿਲਰ ਨੇ ਮੰਗਲਵਾਰ ਨੂੰ ਰੋਜ਼ਾਨਾ ਪ੍ਰੈੱਸ ਕਾਨਫਰੰਸ ‘ਚ ਇਹ ਜਾਣਕਾਰੀ ਦਿੱਤੀ। ਭਾਰਤ ਦੇ ਵਿਦੇਸ਼ ਸਕੱਤਰ ਦੇ ਬੰਗਲਾਦੇਸ਼ ਦੇ ਹਾਲ ਹੀ ਦੇ ਦੌਰੇ ‘ਤੇ ਇਕ ਸਵਾਲ ਦੇ ਜਵਾਬ ‘ਚ ਮਿਲਰ ਨੇ ਕਿਹਾ, ‘ਅਸੀਂ ਚਾਹੁੰਦੇ ਹਾਂ ਕਿ ਸਾਰੀਆਂ ਧਿਰਾਂ ਆਪਣੇ ਮਤਭੇਦਾਂ ਨੂੰ ਸ਼ਾਂਤੀਪੂਰਵਕ ਹੱਲ ਕਰਨ।’ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਸੋਮਵਾਰ ਨੂੰ ਬੰਗਲਾਦੇਸ਼ ਦਾ ਦੌਰਾ ਕੀਤਾ ਅਤੇ ਬੰਗਲਾਦੇਸ਼ ਵਿੱਚ ਘੱਟ ਗਿਣਤੀਆਂ ਦੀ ਸੁਰੱਖਿਆ ‘ਤੇ ਭਾਰਤ ਦੀ “ਚਿੰਤਾ” ਦੱਸੀ। ਮਿਸਰੀ ਨੇ ਆਪਣੀ ਯਾਤਰਾ ਦੇ ਅੰਤ ਵਿੱਚ ਢਾਕਾ ਵਿੱਚ ਪੱਤਰਕਾਰਾਂ ਨੂੰ ਕਿਹਾ, “ਮੈਂ ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਨਾਲ ਕੰਮ ਕਰਨ ਦੀ ਭਾਰਤ ਦੀ ਇੱਛਾ ਜ਼ਾਹਰ ਕੀਤੀ।” ਸਾਨੂੰ ਕੁਝ ਮੌਜੂਦਾ ਵਿਕਾਸ ਅਤੇ ਮੁੱਦਿਆਂ ‘ਤੇ ਚਰਚਾ ਕਰਨ ਦਾ ਮੌਕਾ ਵੀ ਮਿਲਿਆ ਅਤੇ ਮੈਂ ਉਨ੍ਹਾਂ ਨੂੰ ਘੱਟ ਗਿਣਤੀਆਂ ਦੀ ਸੁਰੱਖਿਆ ਅਤੇ ਭਲਾਈ ਨਾਲ ਸਬੰਧਤ ਚਿੰਤਾਵਾਂ ਤੋਂ ਜਾਣੂ ਕਰਵਾਇਆ।”