ਧਿਆਨ ਵਾਰ-ਵਾਰ ਚਲਾਨ ਕੱਟਣ ‘ਤੇ ਡੀ.ਐੱਲ. ਤੁਰੰਤ ਰੱਦ, ਸੜਕ ਸੁਰੱਖਿਆ ਨੂੰ ਲੈ ਕੇ CM ਯੋਗੀ ਦੇ ਸਖ਼ਤ ਹੁਕਮ
। ਸੂਬੇ ਦੇ ਮੁੱਖ ਮੰਤਰੀ ਸੜਕ ਸੁਰੱਖਿਆ ਨੂੰ ਲੈ ਕੇ ਬਹੁਤ ਸਖ਼ਤ ਹਨ। ਨਵੇਂ ਸਾਲ ਦੇ ਮੌਕੇ ‘ਤੇ, ਸੀਐਮ ਯੋਗੀ ਨੇ ਸੜਕ ਸੁਰੱਖਿਆ ਨੂੰ ਲੈ ਕੇ ਉੱਤਰ ਪ੍ਰਦੇਸ਼ ਰਾਜ ਸੜਕ ਸੁਰੱਖਿਆ ਕੌਂਸਲ ਦੀ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਮਹਾਕੁੰਭ ਨੂੰ ਮੁੱਖ ਰੱਖਦਿਆਂ ਟਰੈਫਿਕ ਵਿਵਸਥਾ ਨੂੰ ਠੀਕ ਰੱਖਣ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ 6 ਤੋਂ 10 ਜਨਵਰੀ ਤੱਕ ਸਾਰੇ ਸਕੂਲਾਂ ਅਤੇ ਕਾਲਜਾਂ ਵਿੱਚ ਸੜਕ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕਰਨ ਦੇ ਵੀ ਆਦੇਸ਼ ਦਿੱਤੇ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਕਿਸੇ ਵਾਹਨ ਦਾ ਵਾਰ-ਵਾਰ ਚਲਾਨ ਕੀਤਾ ਜਾਂਦਾ ਹੈ ਤਾਂ ਉਸ ਦਾ ਲਾਇਸੈਂਸ ਰੱਦ ਕਰ ਦਿੱਤਾ ਜਾਵੇਗਾ। ਆਓ ਜਾਣਦੇ ਹਾਂ ਮੀਟਿੰਗ ਵਿੱਚ ਮੁੱਖ ਮੰਤਰੀ ਨੇ ਹੋਰ ਕਿਹੜੀਆਂ ਹਦਾਇਤਾਂ ਦਿੱਤੀਆਂ।ਮੀਟਿੰਗ ਵਿੱਚ ਸੀਐਮ ਯੋਗੀ ਆਦਿਤਿਆਨਾਥ ਨੇ ਕਿਹਾ ਕਿ ਸਕੂਲੀ ਬੱਚਿਆਂ ਨੂੰ ਸੜਕ ਸੁਰੱਖਿਆ ਜਾਗਰੂਕਤਾ ਪ੍ਰੋਗਰਾਮਾਂ ਨਾਲ ਜੋੜਦੇ ਹੋਏ ਟ੍ਰੈਫਿਕ ਨਿਯਮਾਂ ਨਾਲ ਸਬੰਧਤ ਵਿਸ਼ਿਆਂ ’ਤੇ ਨਾਟਕ, ਸੰਗੀਤ, ਕਵਿਤਾ, ਲੇਖ, ਸੈਮੀਨਾਰ, ਭਾਸ਼ਣ, ਆਮ ਗਿਆਨ ਮੁਕਾਬਲੇ ਕਰਵਾਏ ਜਾਣੇ ਚਾਹੀਦੇ ਹਨ। ਜ਼ਿਲ੍ਹਾ ਮੈਜਿਸਟ੍ਰੇਟ ਦੀ ਪ੍ਰਧਾਨਗੀ ਹੇਠ ਗਠਿਤ ਜ਼ਿਲ੍ਹਾ ਪੱਧਰੀ ਸੜਕ ਸੁਰੱਖਿਆ ਕਮੇਟੀ ਦੀਆਂ ਮੀਟਿੰਗਾਂ 5 ਜਨਵਰੀ ਤੱਕ ਹਰ ਕੀਮਤ ‘ਤੇ ਮੁਕੰਮਲ ਕੀਤੀਆਂ ਜਾਣ | ਇਸ ਤੋਂ ਇਲਾਵਾ ਸੀਐਮ ਯੋਗੀ ਨੇ ਸਕੂਲਾਂ ਅਤੇ ਕਾਲਜਾਂ ਵਿੱਚ ਰੋਡ ਸੇਫਟੀ ਕਲੱਬਾਂ ਦੀ ਤਰਜ਼ ‘ਤੇ ਹਰ ਜ਼ਿਲ੍ਹੇ ਵਿੱਚ ਰੋਡ ਸੇਫਟੀ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ।