PM Modi ਤੇ ਦਿਲਜੀਤ ਦੀ ਮੁਲਾਕਾਤ ’ਤੇ ਬੋਲੇ ਸਪਾ ਪ੍ਰਧਾਨ ਅਖਿਲੇਸ਼ ਯਾਦਵ, ‘ਗੀਤ-ਸੰਗੀਤ ਦੀ ਕੋਈ ਹੱਦ ਨਹੀਂ ਹੁੰਦੀ ਤੇ ਨਾ ਕੋਈ ਸੀਮਾ ‘!
ਨਵੇਂ ਸਾਲ ਦੇ ਪਹਿਲੇ ਦਿਨ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ ਹੁਣ ਚਰਚਾਵਾਂ ਤੇ ਵਿਵਾਦਾਂ ਦਾ ਕਾਰਨ ਬਣੀ ਹੋਈ ਹੈ। ਇਸੇ ਲੜੀ ’ਚ ਹੁਣ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੀ ਸ਼ਲਾਘਾ ਕੀਤੀ ਹੈ।
ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਕਿਹਾ ਹੈ ਕਿ ਗੀਤ ਅਤੇ ਸੰਗੀਤ ਦੀ ਕੋਈ ਸੀਮਾ ਨਹੀਂ ਹੁੰਦੀ ਹੈ। 51 ਸਾਲਾ ਅਖਿਲੇਸ਼ ਯਾਦਵ ਨੇ 40 ਸਾਲਾ ਦਿਲਜੀਤ ਦੋਸਾਂਝ ਦੇ ਪ੍ਰੋਗਰਾਮ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ ਹੈ ਅਤੇ ਲਿਖਿਆ ਹੈ ਕਿ ਜੋ ਲੋਕ ਬੇਹੱਦ ਰੂੜੀਵਾਦੀ ਹਨ ਜਾਂ ਕਿਸੇ ਹੀਣ ਭਾਵਨਾ ਦੇ ਸ਼ਿਕਾਰ ਹਨ, ਉਹ ਨੌਜਵਾਨ ਪੀੜੀ ਦੇ ਪ੍ਰਚਲਿਤ ਸੱਭਿਆਚਾਰ ਅਤੇ ਆਧੁਨਿਕਤਾ ਦੇ ਕੱਟੜ ਵਿਰੋਧੀ ਹੁੰਦੇ ਹਨ।