ਭਾਰਤ ‘ਚ ਵੀ ਸਾਹਮਣੇ ਆਏ ਚੀਨ ਵਾਲੇ HMPV ਵਾਇਰਸ ਦੇ ਕੇਸ! ਲੱਛਣ ਕੋਰੋਨਾ ਵਰਗੇ, ਐਡਵਾਇਜ਼ਰੀ ਜਾਰੀ..
ਹਿਊਮਨ ਮੈਟਾਪਨੀਓਮੋਵਾਇਰਸ (HMPV) ਨੇ ਭਾਰਤ ਵਿੱਚ ਵੀ ਦਸਤਕ ਦੇ ਦਿੱਤੀ ਹੈ। ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ICMR) ਦੇ ਅਨੁਸਾਰ, ਕਰਨਾਟਕ ਵਿੱਚ HMPV ਦੇ 2 ਮਾਮਲੇ ਸਾਹਮਣੇ ਆਏ ਹਨ। ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ, ਐਚਐਮਪੀਵੀ ਦੀ ਲਾਗ ਭਾਰਤ ਸਮੇਤ ਕਈ ਦੇਸ਼ਾਂ ਵਿੱਚ ਪਹਿਲਾਂ ਹੀ ਫੈਲ ਰਹੀ ਹੈ ਅਤੇ ਵੱਖ-ਵੱਖ ਦੇਸ਼ਾਂ ਵਿੱਚ ਸਾਹ ਸੰਬੰਧੀ ਬਿਮਾਰੀਆਂ ਦੇ ਮਾਮਲੇ ਸਾਹਮਣੇ ਆਏ ਹਨ।ਹੁਣ ਤੱਕ 6 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ, ਜਿਨ੍ਹਾਂ ‘ਚ ਛੋਟੇ ਬੱਚੇ ਸਭ ਤੋਂ ਜ਼ਿਆਦਾ ਪ੍ਰਭਾਵਿਤ ਹਨ। ਹਾਲ ਹੀ ਵਿੱਚ, ਅਹਿਮਦਾਬਾਦ ਵਿੱਚ ਇੱਕ 2 ਮਹੀਨੇ ਦਾ ਬੱਚਾ ਇਸ ਵਾਇਰਸ ਨਾਲ ਸੰਕਰਮਿਤ ਪਾਇਆ ਗਿਆ ਸੀ। ਬੱਚਾ ਰਾਜਸਥਾਨ ਦਾ ਰਹਿਣ ਵਾਲਾ ਹੈ ਅਤੇ ਉਸ ਨੂੰ ਇਲਾਜ ਲਈ ਅਹਿਮਦਾਬਾਦ ਲਿਆਂਦਾ ਗਿਆ ਇਸ ਤੋਂ ਪਹਿਲਾਂ ਕਰਨਾਟਕ ਵਿੱਚ 3 ਅਤੇ 8 ਮਹੀਨੇ ਦੇ ਬੱਚਿਆਂ ਵਿੱਚ ਵੀ ਐਚਐਮਪੀਵੀ ਦੀ ਲਾਗ ਪਾਈ ਗਈ ਸੀ। ਪੱਛਮੀ ਬੰਗਾਲ ਵਿੱਚ ਇੱਕ ਪੰਜ ਮਹੀਨੇ ਦੇ ਬੱਚੇ ਨੂੰ ਲੱਛਣ ਪੈਦਾ ਹੋਣ ਤੋਂ ਬਾਅਦ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਚੇਨਈ, ਤਾਮਿਲਨਾਡੂ ਵਿੱਚ ਦੋ ਬੱਚਿਆਂ ਦੇ ਵੀ ਸੰਕਰਮਿਤ ਹੋਣ ਦੀ ਸੂਚਨਾ ਹੈ, ਹਾਲਾਂਕਿ ਉਨ੍ਹਾਂ ਬਾਰੇ ਵੇਰਵੇ ਅਜੇ ਉਪਲਬਧ ਨਹੀਂ ਹਨ।
ਕੇਂਦਰੀ ਸਿਹਤ ਮੰਤਰੀ ਜੇਪੀ ਨੱਡਾ ਨੇ ਸਥਿਤੀ ‘ਤੇ ਬਿਆਨ ਦਿੰਦੇ ਹੋਏ ਕਿਹਾ ਕਿ ਐਚਐਮਪੀਵੀ ਕੋਈ ਨਵਾਂ ਵਾਇਰਸ ਨਹੀਂ ਹੈ। ਇਹ 2001 ਵਿੱਚ ਪਛਾਣਿਆ ਗਿਆ ਸੀ, ਅਤੇ ਲੰਬੇ ਸਮੇਂ ਤੋਂ ਵਿਸ਼ਵ ਪੱਧਰ ‘ਤੇ ਮੌਜੂਦ ਹੈ। ਉਨ੍ਹਾਂ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਘਬਰਾਉਣ ਦੀ ਬਜਾਏ ਸੁਚੇਤ ਰਹਿਣ ਅਤੇ ਜ਼ਰੂਰੀ ਸਾਵਧਾਨੀਆਂ ਵਰਤਣ