ਕੈਨੇਡਾ ਦੀ ਅਦਾਲਤ ਨੇ ਚਾਰੇ ਮੁਲਜ਼ਮਾਂ ਨੂੰ ਦਿੱਤੀ ਜ਼ਮਾਨਤ, 2023 ’ਚ ਸਿੱਖ ਆਗੂ ਦਾ ਗੋਲੀਆਂ ਮਾਰ ਕੇ ਹੋਇਆ ਸੀ ਕਤਲ
ਕੈਨੇਡਾ ਦੀ ਅਦਾਲਤ ਨੇ 2023 ‘ਚ ਕਤਲ ਕੀਤੇ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ‘ਚ ਚਾਰੇ ਮੁਲਜ਼ਮਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਹਰਦੀਪ ਸਿੰਘ ਨਿੱਝਜਰ ਦੇ ਕਤਲ ਮਾਮਲੇ ‘ਚ ਚਾਰ ਮੁਲਜ਼ਮ ਭਾਰਤੀ ਨਾਗਰਿਕ ਹਨ, ਕਰਨ ਬਰਾੜ, ਅਮਨਦੀਪ ਸਿੰਘ, ਕਮਲਪ੍ਰੀਤ ਸਿੰਘ ਅਤੇ ਕਰਨਪ੍ਰੀਤ ਸਿੰਘ ‘ਤੇ ਪਹਿਲੀ ਡਿਗਰੀ ਕਤਲ ਅਤੇ ਕਤਲ ਦੀ ਸਾਜ਼ਿਸ਼ ਰਚਣ ਦੇ ਇਲਜ਼ਾਮ ਲੱਗੇ ਸਨ।
ਇਸ ਮਾਮਲੇ ਦੀ ਅਗਲੀ ਸੁਣਵਾਈ 11 ਫਰਵਰੀ ਨੂੰ ਤੈਅ ਕੀਤੀ ਗਈ ਹੈ ਕਿਉਂਕਿ ਇਹ ਮਾਮਲਾ ਬ੍ਰਿਟਿਸ਼ ਕੋਲੰਬੀਆ ਸੁਪਰੀਮ ਕੋਰਟ ਵਿੱਚ ਭੇਜ ਦਿੱਤਾ ਗਿਆ ਹੈ।
ਹਰਦੀਪ ਸਿੰਘ ਨਿੱਝਰ, 45, ਨੂੰ 18 ਜੂਨ, 2023 ਨੂੰ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿੱਚ ਗੁਰੂ ਨਾਨਕ ਸਿੱਖ ਗੁਰਦੁਆਰੇ ਦੇ ਬਾਹਰ ਕਤਲ ਕਰ ਦਿੱਤਾ ਗਿਆ ਸੀ, ਜਿਸ ਵਿੱਚ ਕੈਨੇਡਾ ਨੇ ਇਸ ਕਤਲ ਲਈ ਨਵੀਂ ਦਿੱਲੀ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਇਨ੍ਹਾਂ ਦੋਸ਼ਾਂ ਕਾਰਨ ਭਾਰਤ ਸਰਕਾਰ ਵੱਲੋਂ ਤਿੱਖੀ ਆਲੋਚਨਾ ਹੋਈ ਸੀ ਅਤੇ ਕੂਟਨੀਤਕ ਸਬੰਧ ਨਵੇਂ ਹੇਠਲੇ ਪੱਧਰ ‘ਤੇ ਪਹੁੰਚ ਗਏ ਸਨ।
ਕਰਨ ਬਰਾੜ (22), ਕਮਲਪ੍ਰੀਤ ਸਿੰਘ (22) ਅਤੇ ਕਰਨਪ੍ਰੀਤ ਸਿੰਘ (28) ਨਿੱਝਰ ਦੇ ਕਤਲ ਦੇ ਮੁਲਜ਼ਮ ਹਨ। ਕਿਉਂਕਿ ਇਨ੍ਹਾਂ ਤਿੰਨਾਂ ਦੇ ਨਾਮ ਸ਼ੁਰੂਆਤੀ K ਨਾਲ ਸ਼ੁਰੂ ਹੁੰਦੇ ਹਨ, ਇਸ ਲਈ ਇਨ੍ਹਾਂ ਨੂੰ K ਸਮੂਹ ਕਿਹਾ ਜਾ ਰਿਹਾ ਹੈ। ਇਹ ਸਾਰੇ ਭਾਰਤੀ ਹਨ, ਜੋ ਕੈਨੇਡਾ ਦੇ ਐਡਮਿੰਟਨ ਵਿੱਚ ਰਹਿ ਰਹੇ ਸਨ।
ਇਹ ਮੁਲਜ਼ਮ ਆਰਜ਼ੀ ਵੀਜ਼ੇ ‘ਤੇ ਸਾਲ 2021 ‘ਚ ਕੈਨੇਡਾ ਪਹੁੰਚੇ ਸਨ। ਉਨ੍ਹਾਂ ਵਿੱਚੋਂ ਕੁਝ ਦੇ ਵਿਦਿਆਰਥੀ ਵੀਜ਼ੇ ਸਨ ਪਰ ਕਿਸੇ ਨੇ ਕੈਨੇਡਾ ਵਿੱਚ ਪੜ੍ਹਾਈ ਨਹੀਂ ਕੀਤੀ। ਇਨ੍ਹਾਂ ਤਿੰਨਾਂ ਖਿਲਾਫ ਕਤਲ ਅਤੇ ਅਪਰਾਧਿਕ ਸਾਜ਼ਿਸ਼ ਦਾ ਮਾਮਲਾ ਦਰਜ ਕੀਤਾ ਗਿਆ ਹੈ
