ਕੇਂਦਰ ਵੱਲੋਂ ਸੁਪਰੀਮ ਕੋਰਟ ਦਾ ਵਕਫ਼ ਐਕਟ ਉਤੇ ਰੋਕ ਲਾਉਣ ਦਾ ਵਿਰੋਧ

ਕੇਂਦਰ ਵੱਲੋਂ ਸੁਪਰੀਮ ਕੋਰਟ ਦਾ ਵਕਫ਼ ਐਕਟ ਉਤੇ ਰੋਕ ਲਾਉਣ ਦਾ ਵਿਰੋਧ

0
133

ਕੇਂਦਰ ਵੱਲੋਂ ਸੁਪਰੀਮ ਕੋਰਟ ਦਾ ਵਕਫ਼ ਐਕਟ ਉਤੇ ਰੋਕ ਲਾਉਣ ਦਾ ਵਿਰੋਧ

ਨਵੀਂ ਦਿੱਲੀ “: ਕੇਂਦਰ ਨੇ ਸੁਪਰੀਮ ਕੋਰਟ ਤੋਂ ਵਕਫ਼ (ਸੋਧ) ਐਕਟ 2025 ਦੀ ਵਾਜਬੀਅਤ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਖਾਰਜ ਕਰਨ ਦੀ ਮੰਗ ਕੀਤੀ ਅਤੇ ਕਿਹਾ ਕਿ ਇਸ ਕਾਨੂੰਨ ‘ਤੇ ਇਸ ਕਾਰਨ “ਪੂਰੀ ਤਰ੍ਹਾਂ ਰੋਕ” ਨਹੀਂ ਲਗਾਈ ਜਾ ਸਕਦੀ ਕਿਉਂਕਿ ਇਸ ਦੀ ‘ਸੰਵਿਧਾਨਕਤਾ ਸਹੀ ਹੋਣ ਦੀ ਤਵੱਕੋ ਕੀਤੀ ਜਾਂਦੀ’ ਹੈ।

ਸਰਕਾਰ ਨੇ ਮੁੱਢਲਾ ਜਵਾਬੀ ਹਲਫ਼ਨਾਮੇ ਵਿੱਚ ਇਸ ਵਿਵਾਦਪੂਰਨ ਕਾਨੂੰਨ ਦਾ ਬਚਾਅ ਕਰਦਿਆਂ ਕਿਹਾ ਕਿ “ਹੈਰਾਨੀ ਦੀ ਗੱਲ ਹੈ ਕਿ”2013 ਤੋਂ ਬਾਅਦ, ਵਕਫ਼ ਜ਼ਮੀਨ ਵਿੱਚ 20 ਲੱਖ ਹੈਕਟੇਅਰ (ਬਿਲਕੁਲ 20,92,072.536) ਤੋਂ ਵੱਧ ਦਾ ਇਜ਼ਾਫ਼ਾ ਹੋਇਆ ਹੈ। ਹਲਫ਼ਨਾਮੇ ਵਿੱਚ ਕਿਹਾ ਗਿਆ ਹੈ, “ਜੇ ਪਿਛਾਂਹ ਵੀ ਝਾਤ ਮਾਰੀ ਜਾਵੇ ਤਾਂ ਮੁਗ਼ਲ ਦੌਰ ਦੌਰਾਨ, ਆਜ਼ਾਦੀ ਤੋਂ ਪਹਿਲਾਂ ਅਤੇ ਆਜ਼ਾਦੀ ਤੋਂ ਬਾਅਦ ਦੇ ਦੌਰ ਵਿੱਚ ਵੀ ਭਾਰਤ ਵਿੱਚ ਬਣਾਏ ਗਏ ਵਕਫ਼ਾਂ ਕੋਲ ਕੁੱਲ 18,29,163.896 ਏਕੜ ਜ਼ਮੀਨ ਸੀ।”

ਇਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਨਿੱਜੀ ਅਤੇ ਸਰਕਾਰੀ ਜਾਇਦਾਦਾਂ ‘ਤੇ ਕਬਜ਼ਾ ਕਰਨ ਲਈ ਪਹਿਲਾਂ ਦੇ ਪ੍ਰਬੰਧਾਂ ਦੀ “ਦੁਰਵਰਤੋਂ ਦੀਆਂ ਰਿਪੋਰਟਾਂ”ਹਨ। ਇਹ ਹਲਫ਼ਨਾਮਾ ਘੱਟ ਗਿਣਤੀ ਮਾਮਲਿਆਂ ਦੇ ਮੰਤਰਾਲੇ ਦੇ ਸੰਯੁਕਤ ਸਕੱਤਰ ਸ਼ੇਰਸ਼ਾ ਸੀ. ਸ਼ੇਖ ਮੋਹਿਦੀਨ ਵੱਲੋਂ ਦਾਖ਼ਲ ਕੀਤਾ ਗਿਆ ਹੈ।

ਇਸ ਤੋਂ ਪਹਿਲਾਂ 17 ਅਪਰੈਲ ਨੂੰ ਕੇਂਦਰ ਨੇ ਸਿਖਰਲੀ ਅਦਾਲਤ ਨੂੰ ਭਰੋਸਾ ਦਿੱਤਾ ਸੀ ਕਿ ਉਹ 5 ਮਈ ਤੱਕ “ਉਪਭੋਗਤਾ ਦੁਆਰਾ ਵਕਫ਼”ਸਮੇਤ ਕਿਸੇ ਤਰ੍ਹਾਂ ਦੀ ਵੀ ਵਕਫ਼ ਜਾਇਦਾਦ ਨੂੰ ਨਾ ਤਾਂ ਡੀਨੋਟੀਫਾਈ ਕਰੇਗਾ ਅਤੇ ਨਾ ਹੀ ਕੇਂਦਰੀ ਵਕਫ਼ ਕੌਂਸਲ ਅਤੇ ਬੋਰਡਾਂ ਵਿੱਚ ਕੋਈ ਨਿਯੁਕਤੀਆਂ ਕਰੇਗਾ। ਚੀਫ਼ ਜਸਟਿਸ ਸੰਜੀਵ ਖੰਨਾ ਦੀ ਅਗਵਾਈ ਵਾਲੇ ਬੈਂਚ ਨੇ ਅੰਤਰਿਮ ਆਦੇਸ਼ ਪਾਸ ਕਰਨ ਲਈ 5 ਮਈ ਨੂੰ ਮਾਮਲੇ ਦੀ ਸੁਣਵਾਈ ਕਰਨੀ ਹੈ।

LEAVE A REPLY

Please enter your comment!
Please enter your name here