ਪੰਜਾਬ ਦੇ ਵਿਜੀਲੈਂਸ ਚੀਫ਼ ਐਸ.ਪੀ. ਸਿੰਘ ਪਰਮਾਰ ਸਮੇਤ ਦੋ ਹੋਰ ਅਫ਼ਸਰਾਂ ਨੂੰ ਕੀਤਾ ਸਸਪੈਂਡ
ਪ੍ਰਵੀਨ ਕੁਮਾਰ ਸਿਨਹਾ ਹੋਣਗੇ ਪੰਜਾਬ ਵਿਜੀਲੈਂਸ ਚੀਫ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਵਿਜੀਲੈਂਸ ਬਿਊਰੋ ਦੇ ਚੀਫ ਸੁਰਿੰਦਰ ਪਾਲ ਸਿੰਘ ਪਰਮਾਰ ਸਮੇਤ ਏ.ਆਈ.ਜੀ. ਅਤੇ ਐਸ.ਐਸ.ਪੀ. ਵਿਜੀਲੈਂਸ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਡਰਾਈਵਿੰਗ ਲਾਈਸੈਂਸ ਘੁਟਾਲੇ ਵਿੱਚ ਹੋਈ ਹੈ। ਸਵਰਨਦੀਪ ਸਿੰਘ ਏ.ਆਈ.ਜੀ. ਫਲਾਇੰਗ ਸਕਾਰਡ ਮੁਹਾਲੀ ਅਤੇ ਹਰਪ੍ਰੀਤ ਸਿੰਘ ਮੰਡੇਰ ਐਸ.ਐਸ.ਪੀ. ਵਿਜੀਲੈਂਸ ਜਲੰਧਰ ਨੂੰ ਸਰਪੈਂਡ ਕਰ ਦਿੱਤਾ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਜੋ ਭ੍ਰਿਸ਼ਟਾਚਾਰੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰੇਗਾ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਦੇ ਨਾਲ ਹੀ ਸ੍ਰੀ ਪ੍ਰਵੀਨ ਕੁਮਾਰ ਸਿਨਹਾ ਨੂੰ ਪੰਜਾਬ ਵਿਜੀਲੈਂਸ ਦਾ ਨਵਾਂ ਚੀਫ ਨਿਯੁਕਤ ਕੀਤਾ ਗਿਆ ਹੈ।
