ਆਮਿਰ ਖ਼ਾਨ ਦਾ ਸ੍ਰੀ ਗੁਰੂ ਨਾਨਕ ਦੇਵ ਦੇ ਰੂਪ ’ਚ ਪੋਸਟਰ ਨਕਲੀ ਹੋਣ ਦਾ ਦਾਅਵਾ
ਨਵੀਂ ਦਿੱਲੀ : ਬੀਤੇ ਦਿਨਾਂ ਤੋਂ ਭਾਰਤੀ ਅਦਾਕਾਰ ਆਮਿਰ ਖ਼ਾਨ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਰੂਪ ਵਿੱਚ ਦਰਸਾਉਂਦਾ ਇੱਕ ਪੋਸਟਰ ਲੋਕਾਂ ਨੂੰ ਸੋਸ਼ਲ ਮੀਡੀਆ ਉੱਤੇ ਦੇਖਣ ਨੂੰ ਮਿਲ ਰਿਹਾ ਹੈ। ਜਿਸ ਦਾ ਲੋਕਾਂ ਵਿੱਚ ਰੋਸ ਫੈਲਣਾ ਸ਼ੁਰੂ ਹੋ ਗਿਆ ਸੀ। ਪਰ ਪੋਸਟਰ ਪੂਰੀ ਤਰ੍ਹਾਂ ਨਕਲੀ ਅਤੇ ਏਆਈ ਦੁਆਰਾ ਤਿਆਰ ਕੀਤਾ ਗਿਆ ਹੈ”। ਇਹ ਦਾਅਵਾ ਅਦਾਕਾਰ ਦੇ ਇੱਕ ਬੁਲਾਰੇ ਨੇ ਕੀਤਾ ਹੈ ਤੇ ਪ੍ਰਸ਼ੰਸਕਾਂ ਨੂੰ ਸੋਸ਼ਲ ਮੀਡੀਆ ‘ਤੇ ਜਾਅਲੀ ਖ਼ਬਰਾਂ ਤੋਂ ਚੌਕਸ ਰਹਿਣ ਲਈ ਕਿਹਾ ਹੈ।
ਬੁਲਾਰੇ ਦਾ ਕਹਿਣਾ ਹੈ ਕਿ ਆਮਿਰ ਖ਼ਾਨ ਦਾ ਅਜਿਹੇ ਕਿਸੇ ਵੀ ਪ੍ਰੋਜੈਕਟ ਨਾਲ ਕੋਈ ਸਬੰਧ ਨਹੀਂ ਹੈ। ਉਹ ਗੁਰੂ ਨਾਨਕ ਦੇਵ ਜੀ ਦਾ ਸਭ ਤੋਂ ਵੱਧ ਸਤਿਕਾਰ ਕਰਦਾ ਹੈ ਅਤੇ ਕਦੇ ਵੀ ਕਿਸੇ ਵੀ ਨਿਰਾਦਰ ਵਾਲੀ ਚੀਜ਼ ਦਾ ਹਿੱਸਾ ਨਹੀਂ ਬਣੇਗਾ। ਕਿਰਪਾ ਕਰਕੇ ਜਾਅਲੀ ਖ਼ਬਰਾਂ ਵਿੱਚ ਨਾ ਫਸੋ।”
