ਵੈਨਕੂਵਰ ’ਚ ਭੀੜ ਨੂੰ ਕੁਚਲਦੀ ਕਾਰ ਨੇ 9 ਜਾਨਾਂ ਲਈਆਂ

Date:

ਵੈਨਕੂਵਰ ’ਚ ਭੀੜ ਨੂੰ ਕੁਚਲਦੀ ਕਾਰ ਨੇ 9 ਜਾਨਾਂ ਲਈਆਂ

ਵੈਨਕੂਵਰ (ਕੈਨੇਡਾ) ਵੈਨਕੂਵਰ ਵਿੱਚ ਫਿਲੀਪੀਨੇ ਭਾਈਚਾਰੇ ਦੁਆਰਾ ਮਨਾਏ ਜਾ ਰਹੇ ਰਵਾਇਤੀ ਮੇਲੇ ਮੌਕੇ ਇਕੱਤਰ ਸੈਂਕੜੇ ਲੋਕਾਂ ਦੀ ਭੀੜ ਨੂੰ ਇੱਕ ਵਾਹਨ ਨੇ ਟੱਕਰ ਮਾਰੀ ਤੇ ਦੂਰ ਤੱਕ ਕੁਚਲਦਾ ਗਿਆ। ਇਸ ਹਾਦਸੇ ਵਿਚ 9 ਲੋਕਾਂ ਦੀ ਮੌਤ ਹੋ ਗਈ ਤੇ ਦਰਜਨਾਂ ਜ਼ਖ਼ਮੀ ਦੱਸੇ ਜਾਂਦੇ ਹਨ। ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ, ਬ੍ਰਿਟਿਸ਼ ਕੋਲੰਬੀਆ ਦੇ ਮੁੱਖ ਮੰਤਰੀ ਡੇਵਿਡ ਐਬੀ ਅਤੇ ਸ਼ਹਿਰ ਦੇ ਮੇਅਰ ਕੈਨ ਸਿਮ ਨੇ ਇਸ ਮੰਦਭਾਗੀ ਘਟਨਾ ’ਤੇ ਦੁੱਖ ਪ੍ਰਗਟ ਕੀਤਾ ਹੈ। ਘਟਨਾ ਤੋਂ ਬਾਅਦ ਪੁਲੀਸ ਤੇ ਬਚਾਅ ਦਲ ਨੇੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ। ਦੱਸਿਆ ਗਿਆ ਹੈ ਕਿ ਘਟਨਾ ਤੋਂ ਦੋ ਘੰਟੇ ਬਾਅਦ ਤੱਕ ਵੀ ਸਾਰੇ ਜ਼ਖ਼ਮੀਆਂ ਨੂੰ ਹਸਪਤਾਲ ਨਹੀਂ ਸੀ ਪਹੁੰਚਾਇਆ ਜਾ ਸਕਿਆ ਤੇ ਨਾ ਹੀ ਮਾਰੇ ਗਏ ਲੋਕਾਂ ਦੀ ਗਿਣਤੀ ਹੋ ਸਕੀ ਸੀ।

ਘਟਨਾ ਰਾਤ 8 ਵਜੇ ਵੈਨਕੂਵਰ ਦੇ ਪੂਰਬੀ-ਦੱਖਣੀ ਖੇਤਰ ਦੀ ਫਰੇਜ਼ਰ ਸਟਰੀਟ ਅਤੇ 41 ਐਵੇਨਿਊ ਕੋਲ ਵਾਪਰੀ। ਫਿਲਪੀਨੇ ਭਾਈਚਾਰੇ ਦੇ ਲੋਕਾਂ ਵਿੱਚ ਉਨ੍ਹਾਂ ਦੀ ਭਾਸ਼ਾ ’ਚ ਇਸ ਤਿਓਹਾਰ ਨੂੰ ਲਾਪੂ ਲਾਪੂ ਦਿਨ ਵਜੋਂ ਜਾਣਿਆ ਜਾਂਦਾ। ਸੱਭਿਅਤਾ ਨਾਲ ਜੁੜਿਆ ਇਹ ਤਿਉਹਾਰ ਕਾਫੀ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ ਤੇ ਲੋਕ ਵੱਡੀ ਗਿਣਤੀ ਵਿੱਚ ਸ਼ਾਮਲ ਹੁੰਦੇ ਹਨ।

ਘਟਨਾ ਤੋਂ ਬਾਅਦ ਪੁਲੀਸ ਨੇ ਵਾਹਨ ਦੇ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਚਸ਼ਮਦੀਦਾਂ ਅਨੁਸਾਰ ਦੁਖਦਾਈ ਘਟਨਾ ਇੱਕ ਫੂਡ ਟਰੱਕ ਕੋਲ ਵਾਪਰੀ ਜਿੱਥੇ ਵੱਡੀ ਗਿਣਤੀ ਵਿੱਚ ਲੋਕ ਕਤਾਰਾਂ ਬੰਨ੍ਹ ਕੇ ਖਾਣ ਪੀਣ ਦਾ ਸਮਾਨ ਲੈਣ ਲਈ ਖੜ੍ਹੇ ਸਨ। ਉਨ੍ਹਾਂ ਦਾ ਕਹਿਣਾ ਹੈ ਕਿ ਸੜਕ ’ਤੇ ਦੂਰ ਤੱਕ ਡਿੱਗੇ ਹੋਏ ਲੋਕ ਵੇਖੇ ਗਏ, ਜਿਨ੍ਹਾਂ ’ਚੋਂ ਕੁਝ ਜ਼ਖ਼ਮੀ ਤੇ ਕੁਝ ਦੀ ਮੌਤ ਹੋ ਚੁੱਕੀ ਸੀ।

ਐਨਡੀਪੀ ਪਾਰਟੀ ਪ੍ਰਧਾਨ ਜਗਮੀਤ ਸਿੰਘ ਮੇਲੇ ਵਿਚ ਕਾਫੀ ਦੇਰ ਤੱਕ ਸ਼ਾਮਲ ਰਹੇ ਤੇ ਘਟਨਾ ਤੋਂ ਥੋੜ੍ਹੀ ਦੇਰ ਪਹਿਲਾਂ ਹੀ ਉੱਥੋਂ ਗਏ ਸਨ। ਉਨ੍ਹਾਂ ਕਿਹਾ ਕਿ ਘਟਨਾ ਬਾਰੇ ਸੁਣ ਕੇ ਉਹ ਸੁੰਨ ਹੋ ਗਏ।

ਜਾਣਕਾਰੀ ਅਨੁਸਾਰ 43 ਐਵੇਨਿਊ ਵਲੋਂ ਆਏ ਵਾਹਨ ਨੇ ਤੇਜ਼ੀ ਨਾਲ ਮੇਲੇ ਦੀ ਭੀੜ ਵਾਲੇ ਪਾਸੇ ਮੋੜ ਕੱਟਿਆ ਤੇ ਤੇਜ਼ ਰਫਤਾਰ ਨਾਲ ਲੋਕਾਂ ਨੂੰ ਕੁਚਲਦਾ ਹੋਇਆ ਦੂਰ ਤੱਕ ਚਲਦਾ ਗਿਆ। ਮਗਰੋਂ ਪੁਲੀਸ ਵੱਲੋਂ ਕਾਬੂ ਕੀਤੇ ਜਾਣ ਮੌਕੇ ਡਰਾਈਵਰ ਵਾਰ ਵਾਰ ਮੁਆਫ਼ੀ ਮੰਗਦਾ ਰਿਹਾ ਤੇ ਉਸ ਦਾ ਵਤੀਰਾ ਕਿਸੇ ਮਾਨਸਿਕ ਰੋਗੀ ਵਰਗਾ ਨਜ਼ਰ ਆਉਂਦਾ ਸੀ। ਫੂਡ ਟਰੱਕ ਦੇ ਮਾਲਕ ਵਰਦੇਹ ਨੇ ਕਿਹਾ ਕਿ ਉਸ ਦੇ ਕੰਨਾਂ ਵਿੱਚ ਤੇਜ਼ ਰਫਤਾਰ ਟਰੱਕ ਦੇ ਇੰਜਣ ਦੀ ਆਵਾਜ਼ ਅਜੇ ਵੀ ਗੂੰਜ ਰਹੀ ਹੈ। ਆਸ ਪਾਸ ਦੇ ਲੋਕਾਂ ਨੇ ਖਦਸ਼ਾ ਪ੍ਰਗਟਾਇਆ ਕਿ ਜਿਵੇਂ ਇਸ ਪੂਰੀ ਘਟਨਾ ਨੂੰ ਜਾਣਬੁੱਝ ਕੇ ਅੰਜਾਮ ਦਿੱਤਾ ਗਿਆ ਹੈ।

ਵੈਨਕੂਵਰ ਪੁਲੀਸ ਦੇ ਕਾਰਜਕਾਰੀ ਮੁਖੀ ਸਟੀਵ ਰਾਏ ਨੇ ਦੱਸਿਆ ਹੈ ਕਿ ਦੁਰਘਟਨਾ ਵਿੱਚ 9 ਲੋਕਾਂ ਦੀ ਮੌਤ ਹੋਈ ਹੈ ਤੇ ਇਸ ਤੋਂ ਕਈ ਗੁਣਾਂ ਵੱਧ ਜ਼ਖ਼ਮੀ ਹਨ। ਉਨ੍ਹਾਂ ਮੁਲਜ਼ਮ ਡਰਾਈਵਰ ਬਾਰੇ ਸਿਰਫ਼ ਇੰਨਾ ਹੀ ਦੱਸਿਆ ਹੈ ਕਿ ਵੈਨਕੂਵਰ ਦੇ ਰਹਿਣ ਵਾਲੇ 30 ਸਾਲਾ ਵਿਅਕਤੀ ਦਾ ਕੋਈ ਵੱਡਾ ਅਪਰਾਧਕ ਰਿਕਾਰਡ ਤਾਂ ਨਹੀਂ ਹੈ, ਪਰ ਉਸ ਦੀਆਂ ਕੁਝ ਗਲਤੀਆਂ ਕਾਰਨ ਪੁਲੀਸ ਕੋਲ ਉਸ ਦੀ ਜਾਣਕਾਰੀ ਪਹਿਲਾਂ ਤੋਂ ਮੌਜੂਦ ਹੈ। ਸਟੀਵ ਰਾਏ ਹਾਲਾਂਕਿ ਪੱਤਰਕਾਰਾਂ ਦੇ ਸਵਾਲਾਂ ਤੋਂ ਬਚਦੇ ਨਜ਼ਰ ਆਏ। ਟੋਰੀ ਪਾਰਟੀ ਦੇ ਆਗੂ ਪੀਅਰ ਪੋਲਿਵਰ ਨੇ ਘਟਨਾ ਉੱਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਫਿਲਪੀਨੋ ਭਾਈਚਾਰੇ ਨੂੰ ਹਰੇਕ ਮਦਦ ਦਾ ਭਰੋਸਾ ਦਿਵਾਇਆ ਹੈ। ਕੋਸਟ ਵੈਨਕੂਵਰ ਹੈਲਥ ਅਥਾਰਿਟੀ ਵਲੋਂ ਹਸਪਤਾਲ ਦਾਖਲ ਹੋਏ ਜ਼ਖ਼ਮੀਆਂ ਦੀ ਗਿਣਤੀ ਦੱਸਣ ਤੋਂ ਟਾਲਾ ਵੱਟਿਆ ਗਿਆ। ਕੁਝ ਲੋਕਾਂ ਨੇ ਕਿਹਾ ਕਿ ਫੜੇ ਜਾਣ ਤੋਂ ਬਾਅਦ ਦੋਸ਼ੀ ਪਾਗਲਾਂ ਵਰਗੀਆਂ ਹਰਕਤਾਂ ਕਰਦਾ ਸੀ, ਪਰ ਪੁਲੀਸ ਮੁਖੀ ਨੇ ਕਿਹਾ ਕਿ ਉਨ੍ਹਾਂ ਦੇ ਰਿਕਾਰਡ ਵਿੱਚ ਦੋਸ਼ੀ ਦੇ ਨਾਂਅ ਹੇਠ ਉਸ ਦੀ ਇਸ ਹਾਲਤ ਬਾਰੇ ਕੁਝ ਵੀ ਦਰਜ ਨਹੀਂ ਹੈ।

Varinder Singh
Varinder Singhhttps://amazingtvusa.com
Thanks for watching Amazing Tv Keep supporting keep watching pls like and share thanks

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਯਮਨ ਵਿੱਚ ਭਾਰਤੀ ਨਰਸ ਨੂੰ ਫਾਂਸੀ ਸਬੰਧੀ ਸੁਪਰੀਮ ਕੋਰਟ ਵਿੱਚ ਸੁਣਵਾਈ ਨਵੀਂ ਦਿੱਲੀ

ਯਮਨ ਵਿੱਚ ਭਾਰਤੀ ਨਰਸ ਨੂੰ ਫਾਂਸੀ ਸਬੰਧੀ ਸੁਪਰੀਮ ਕੋਰਟ...

ਅਫਗਾਨ-ਪਾਕਿਸਤਾਨੀ ਹਮਲੇ ਵਿੱਚ 12 ਤੋਂ ਵੱਧ ਨਾਗਰਿਕ ਮਾਰੇ

ਅਫਗਾਨ-ਪਾਕਿਸਤਾਨੀ ਹਮਲੇ ਵਿੱਚ 12 ਤੋਂ ਵੱਧ ਨਾਗਰਿਕ ਮਾਰੇਇਸਲਾਮਾਬਾਦ :...

ਭੂਚਾਲ ਨਾਲ ਕੰਬਿਆ ਨੇਪਾਲ

ਭੂਚਾਲ ਨਾਲ ਕੰਬਿਆ ਨੇਪਾਲਕਾਠਮੰਡੂ : ਪੱਛਮੀ ਨੇਪਾਲ ਦੇ ਸੂਦੂਰਪੱਛਮ...