ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮਾਰਕ ਕਾਰਨੀ ਨੂੰ ਵਧਾਈ

Indiaਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮਾਰਕ ਕਾਰਨੀ ਨੂੰ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮਾਰਕ ਕਾਰਨੀ ਨੂੰ ਵਧਾਈ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਕੈਨੇਡਿਆਈ ਹਮਰੁਤਬਾ ਮਾਰਕ ਕਾਰਨੀ ਤੇ ਉਨ੍ਹਾਂ ਦੀ ਪਾਰਟੀ ਨੂੰ ਸੰਘੀ ਚੋਣਾਂ ਵਿਚ ਮਿਲੀ ਜਿੱਤ ਲਈ ਵਧਾਈ ਦਿੱਤੀ ਹੈ। ਸ੍ਰੀ ਮੋਦੀ ਨੇ ਜਿੱਤ ‘ਤੇ ਵਧਾਈ ਦਿੰਦਿਆਂ ਕਿਹਾ ਕਿ ਉਹ ਭਾਰਤ-ਕੈਨੇਡਾ ਦੁਵੱਲੇ ਸਬੰਧਾਂ ਨੂੰ ਮਜ਼ਬੂਤ ??ਕਰਨ ਅਤੇ ਦੋਵਾਂ ਦੇਸ਼ਾਂ ਦੇ ਲੋਕਾਂ ਲਈ ਵਧੇਰੇ ਮੌਕੇ ਖੋਲ੍ਹਣ ਦੀ ਉਮੀਦ ਕਰ ਰਹੇ ਹਨ।

ਸ੍ਰੀ ਮੋਦੀ ਨੇ ਐਕਸ ’ਤੇ ਆਪਣੇ ਵਧਾਈ ਸੰਦੇਸ਼ ਵਿੱਚ ਕਿਹਾ ਕਿ ਭਾਰਤ ਅਤੇ ਕੈਨੇਡਾ ਸਾਂਝੇ ਜਮਹੂਰੀ ਮੁੱਲਾਂ ਅਤੇ ਕਾਨੂੰਨ ਦੇ ਸ਼ਾਸਨ ਪ੍ਰਤੀ ‘ਦ੍ਰਿੜ ਵਚਨਬੱਧਤਾ’ ਨਾਲ ਬੱਝੇ ਹੋਏ ਹਨ। ਪ੍ਰਧਾਨ ਮੰਤਰੀ ਨੇ ਇਕ ਸੋਸ਼ਲ ਮੀਡੀਆ ਪੋਸਟ ਵਿਚ ਕਿਹਾ, ‘‘ਕੈਨੇਡਾ ਦੇ ਪ੍ਰਧਾਨ ਮੰਤਰੀ ਵਜੋਂ ਤੁਹਾਡੀ ਚੋਣ ’ਤੇ ਤੁਹਾਨੂੰ ਤੇ ਲਿਬਰਲ ਪਾਰਟੀ ਨੂੰ ਵਧਾਈਆਂ।’’

Check out our other content

Check out other tags:

Most Popular Articles