spot_imgspot_imgspot_imgspot_img

ਪੰਜਾਬ ਤੋਂ ਵਾਧੂ ਪਾਣੀ ਦੀ ਉਮੀਦ ਨਾ ਰੱਖੇ ਹਰਿਆਣਾ: ਭਗਵੰਤ ਮਾਨ

Date:

ਪੰਜਾਬ ਤੋਂ ਵਾਧੂ ਪਾਣੀ ਦੀ ਉਮੀਦ ਨਾ ਰੱਖੇ ਹਰਿਆਣਾ: ਭਗਵੰਤ ਮਾਨ

ਚੰਡੀਗੜ : ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਨੂੰ ਵਾਧੂ ਪਾਣੀ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਹੈ ਕਿ ਪੰਜਾਬ ਕੋਲ ਇੱਕ ਬੂੰਦ ਵੀ ਪਾਣੀ ਫ਼ਾਲਤੂ ਨਹੀਂ ਜਿਸ ਕਰਕੇ ਹਰਿਆਣਾ ਇਸ ਸਬੰਧੀ ਪੰਜਾਬ ਤੋਂ ਕੋਈ ਉਮੀਦ ਨਾ ਰੱਖੇ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਦਰਿਆਵਾਂ ਨੂੰ ਜਾਣ ਵਾਲਾ ਪਾਣੀ ਪੰਜਾਬ ਦੇ ਡੈਮਾਂ ਵਿੱਚ ਛੱਡਿਆ ਜਾਵੇ ਤਾਂ ਹੀ ਉਹ ਪਾਣੀ ਹਰਿਆਣਾ ਨੂੰ ਦਿੱਤਾ ਜਾ ਸਕਦਾ ਹੈ।

ਉਨ੍ਹਾਂ ਭਾਜਪਾ ਨੂੰ ਪਾਣੀ ਦੇ ਮਾਮਲੇ ’ਤੇ ਕੋਝੀ ਸਿਆਸਤ ਕਰਨ ਤੋਂ ਬਾਜ਼ ਆਉਣ ਲਈ ਕਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਬੀਬੀਐੱਮਬੀ ਦੇ ਜ਼ਰੀਏ ਪੰਜਾਬ ’ਤੇ ਦਬਾਅ ਬਣਾ ਰਹੀ ਹੈ ਪਰ ਪੰਜਾਬ ਕਿਸੇ ਵੀ ਦਬਾਅ ਅੱਗੇ ਝੁਕੇਗਾ ਨਹੀਂ।

ਉਨ੍ਹਾਂ ਕਿਹਾ ਕਿ ਹਰਿਆਣਾ ਦਰਿਆਵਾਂ ਦੇ ਪਾਣੀ ’ਚੋਂ ਆਪਣੇ ਬਣਦੇ ਹਿੱਸੇ ਤੋਂ ਜ਼ਿਆਦਾ 103 ਫ਼ੀਸਦੀ ਪਾਣੀ ਵਰਤ ਚੁੱਕਾ ਹੈ ਜਦੋਂ ਕਿ ਪੰਜਾਬ ਵਿੱਚ ਹੁਣ ਪਾਣੀ ਦੀ ਮੰਗ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਪੁਰਾਣੀਆਂ ਸਰਕਾਰਾਂ ਸਮੇਂ ਹਰਿਆਣਾ ਨੂੰ ਪੰਜਾਬ ਵਾਧੂ ਪਾਣੀ ਦੇ ਦਿੰਦਾ ਸੀ ਪਰ ਹੁਣ ਪੰਜਾਬ ਸਰਕਾਰ ਲਈ ਆਪਣਾ ਸੂਬਾ ਤਰਜੀਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਇਨਸਾਨੀ ਅਧਾਰ ’ਤੇ ਪਹਿਲਾਂ ਹੀ ਪੀਣ ਵਾਲੇ ਪਾਣੀ ਵਾਸਤੇ ਹਰਿਆਣਾ ਨੂੰ ਚਾਰ ਹਜ਼ਾਰ ਕਿਊਸਿਕ ਪਾਣੀ ਦੇ ਰਿਹਾ ਹੈ ਪਰ ਹੁਣ ਹਰਿਆਣਾ ਹੋਰ ਪਾਣੀ ਦੀ ਪੰਜਾਬ ਤੋਂ ਉਮੀਦ ਨਾ ਰੱਖੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਪੁਰਾਣੇ ਰਜਵਾਹੇ ਮੁੜ ਸੁਰਜੀਤ ਕੀਤੇ ਹਨ ਜਿਸ ਕਰਕੇ ਖ਼ੁਦ ਪੰਜਾਬ ਵਿੱਚ ਪਾਣੀ ਦੀ ਮੰਗ ਵਧ ਗਈ ਹੈ।

ਦੱਸਣਯੋਗ ਹੈ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ (22M2) ਦੀ ਉੱਚ ਪੱਧਰੀ ਮੀਟਿੰਗ ਵਿੱਚ ਲੰਘੇ ਕੱਲ੍ਹ ਹਰਿਆਣਾ ਨੇ ਪੰਜਾਬ ਤੋਂ 8500 ਕਿਊਸਿਕ ਪਾਣੀ ਦੀ ਮੰਗ ਕੀਤੀ ਸੀ ਪਰ ਪੰਜਾਬ ਸਰਕਾਰ ਨੇ ਮੀਟਿੰਗ ਵਿੱਚ ਇਹ ਪਾਣੀ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਸੀ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਬਾਰੇ ਇੱਕ ਪੱਤਰ ਲਿਖਿਆ ਸੀ।

Varinder Singh
Varinder Singhhttps://amazingtvusa.com
Thanks for watching Amazing Tv Keep supporting keep watching pls like and share thanks

LEAVE A REPLY

Please enter your comment!
Please enter your name here

Share post:

Subscribe

spot_imgspot_imgspot_imgspot_img

Popular

More like this
Related

ਸਲਮਾਨ ਖਾਨ ਘਰ ਜਬਰਦਸਤੀ ਵੜਨ ਦੀ ਕੋਸ਼ਿਸ਼ ’ਚ ਦੋ ਗ੍ਰਿਫਤਾਰ

ਸਲਮਾਨ ਖਾਨ ਘਰ ਜਬਰਦਸਤੀ ਵੜਨ ਦੀ ਕੋਸ਼ਿਸ਼ ’ਚ ਦੋ...

ਫ਼ਿਰੋਜ਼ਪੁਰ ’ਚ ਦਸ ਕਿਲੋ ਹੈਰੋਇਨ ਬਰਾਮਦ

ਫ਼ਿਰੋਜ਼ਪੁਰ ’ਚ ਦਸ ਕਿਲੋ ਹੈਰੋਇਨ ਬਰਾਮਦ ਫ਼ਿਰੋਜ਼ਪੁਰ : ਫ਼ਿਰੋਜ਼ਪੁਰ ਪੁਲੀਸ...

ਨੰਗਲ ਡੈਮ ’ਤੇ ਕੇਂਦਰੀ ਸੁਰੱਖਿਆ ਬਲਾਂ ਦੀ ਤਾਇਨਾਤੀ ਨਹੀਂ ਹੋਣ ਦਿਆਂਗੇ

ਨੰਗਲ ਡੈਮ ’ਤੇ ਕੇਂਦਰੀ ਸੁਰੱਖਿਆ ਬਲਾਂ ਦੀ ਤਾਇਨਾਤੀ ਨਹੀਂ...