ਟਰੰਪ ਨੇ ਸਾਨੂੰ ਤੋੜਨ ਦੀ ਕੋਸ਼ਿਸ਼ ਕੀਤੀ: ਮਾਰਕ ਕਾਰਨੀ

ਟਰੰਪ ਨੇ ਸਾਨੂੰ ਤੋੜਨ ਦੀ ਕੋਸ਼ਿਸ਼ ਕੀਤੀ: ਮਾਰਕ ਕਾਰਨੀ

0
82

ਟਰੰਪ ਨੇ ਸਾਨੂੰ ਤੋੜਨ ਦੀ ਕੋਸ਼ਿਸ਼ ਕੀਤੀ: ਮਾਰਕ ਕਾਰਨੀ

ਟੋਰਾਂਟੋ: ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਸੰਸਦੀ ਚੋਣਾਂ ਵਿਚ ਲਿਬਰਲ ਪਾਰਟੀ ਨੂੰ ਮਿਲੀ ਜਿੱਤ ਮਗਰੋਂ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਉਨ੍ਹਾਂ ਦੇ ਮੁਲਕ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੇ ਹਨ। ਓਟਵਾ ਵਿਚ ਜੇਤੂ ਤਕਰੀਰ ਦੌਰਾਨ ਆਪਣੇ ਸਮਰਥਕਾਂ ਨੂੰ ਸੰਬੋਧਨ ਕਰਦਿਆਂ ਕਾਰਨੀ ਨੇ ਵਾਸ਼ਿੰਗਟਨ ਦੀਆਂ ਧਮਕੀਆਂ ਦੇ ਸਾਹਮਣੇ ਕੈਨੇਡੀਅਨ ਲੋਕਾਂ ਦੇ ਏਕੇ ਦੀ ਮਹੱਤਤਾ ’ਤੇ ਜ਼ੋਰ ਦਿੱਤਾ।

ਉਨ੍ਹਾਂ ਕਿਹਾ, ‘‘ਅਸੀਂ ਅਮਰੀਕੀ ਵਿਸ਼ਵਾਸਘਾਤ ਦੇ ਸਦਮੇ ’ਚੋਂ ਬਾਹਰ ਆ ਗਏ ਹਾਂ, ਪਰ ਸਾਨੂੰ ਕਦੇ ਵੀ ਸਬਕ ਨਹੀਂ ਭੁੱਲਣੇ ਚਾਹੀਦੇ।’’ ਕਾਰਨੀ ਨੇ ਕਿਹਾ, ‘‘ਜਿਵੇਂ ਕਿ ਮੈਂ ਮਹੀਨਿਆਂ ਤੋਂ ਚੇਤਾਵਨੀ ਦੇ ਰਿਹਾ ਹਾਂ, ਅਮਰੀਕਾ ਸਾਡੀ ਜ਼ਮੀਨ, ਸਾਡੇ ਸਰੋਤ, ਸਾਡਾ ਪਾਣੀ, ਸਾਡਾ ਦੇਸ਼ ਚਾਹੁੰਦਾ ਹੈ। ਇਹ ਧਮਕੀਆਂ ਕੋਈ ਐਵੇਂ ਹੀ ਨਹੀਂ ਹਨ। ਰਾਸ਼ਟਰਪਤੀ ਟਰੰਪ ਸਾਨੂੰ ਤੋੜਨ ਦੀ ਕੋਸ਼ਿਸ਼ ਕਰ ਰਹੇ ਹਨ ਤਾਂ ਜੋ ਅਮਰੀਕਾ ਸਾਡਾ ਮਾਲਕ ਬਣ ਸਕੇ। ਇਹ ਕਦੇ ਵੀ … ਕਦੇ ਨਹੀਂ ਹੋਵੇਗਾ। ਪਰ ਸਾਨੂੰ ਇਸ ਹਕੀਕਤ ਨੂੰ ਵੀ ਪਛਾਣਨਾ ਚਾਹੀਦਾ ਹੈ ਕਿ ਸਾਡੀ ਦੁਨੀਆ ਬੁਨਿਆਦੀ ਤੌਰ ’ਤੇ ਬਦਲ ਗਈ ਹੈ।”

LEAVE A REPLY

Please enter your comment!
Please enter your name here