ਸਰੀ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
ਮਾਨਸਾ : ਕੈਨੇਡਾ ਵਿੱਚ ਆਏ ਦਿਨ ਗੋਲੀਆਂ ਨਾਲ ਕਤਲ ਦੀਆਂ ਵਾਰਦਾਤਾਂ ਵੱਧ ਰਹੀਆਂ ਹਨ। ਹਾਲ ਹੀ ਵਿੱਚ ਮਾਨਸਾ ਦੇ ਗੱਭਰੂ ਲਵਦੀਪ ਸਿੰਘ (27) ਦਾ ਕੈਨੇਡਾ ਦੇ ਸਰੀ ਵਿੱਚ ਕੁਝ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਭਾਵੇਂ ਕਿ ਇਹ ਘਟਨਾ 29 ਨੂੰ ਵਾਪਰੀ ਸੀ ਪਰ ਉਸ ਦੇ ਪਰਿਵਾਰ ਨੂੰ ਇਸ ਦਾ ਪਤਾ 2 ਮਈ ਨੂੰ ਲੱਗਿਆ। ਪਰਿਵਾਰ ਮੁਤਾਬਕ ਨੌਜਵਾਨ ਦੀ ਨਾ ਕਿਸੇ ਨਾਲ ਕੋਈ ਰੰਜਿਸ਼ ਸੀ ਤੇ ਨਾ ਕੋਈ ਝਗੜਾ। ਉਸ ਦਾ ਕਤਲ ਕਿਉਂ ਕੀਤਾ ਗਿਆ, ਇਹ ਅਜੇ ਤੱਕ ਬੁਝਾਰਤ ਬਣਿਆ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਸਵੇਰੇ ਜਦੋਂ ਉਹ ਸਰੀ ਵਿਚ ਸੈਰ ਕਰ ਰਿਹਾ ਸੀ ਤਾਂ ਕੁਝ ਅਣਪਛਾਤਿਆਂ ਨੇ ਉਸ ’ਤੇ ਗੋਲੀਆਂ ਚਲਾ ਕੇ ਉਸ ਦਾ ਕਤਲ ਕਰ ਦਿੱਤਾ।ਪਰਿਵਾਰ ਮੁਤਾਬਕ ਉਸ ਦੀ ਕਿਸੇ ਨਾਲ ਕੋਈ ਦੁਸ਼ਮਣੀ ਤੇ ਰੰਜਿਸ਼ ਨਹੀਂ ਸੀ। ਉਸ ਦਾ ਕਤਲ ਕਿਸੇ ਰੰਜਿਸ਼ ਕਾਰਨ ਜਾਂ ਕਿਸੇ ਲੁੱਟ ਦੀ ਨੀਅਤ ਨਾਲ ਕੀਤਾ ਗਿਆ, ਇਹ ਹਾਲੇ ਤੱਕ ਕੁਝ ਵੀ ਨਹੀਂ ਪਤਾ। ਕੈਨੇਡਾ ਪੁਲੀਸ ਨੇ ਇਸ ਮਾਮਲੇ ਵਿਚ ਕੁਝ ਵਿਅਕਤੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
