ਸਿੱਖ ਕੌਮ ਨੂੰ ਇਕਜੁੱਟ ਹੋਣ ਦੀ ਲੋੜ: ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ

ਸਿੱਖ ਕੌਮ ਨੂੰ ਇਕਜੁੱਟ ਹੋਣ ਦੀ ਲੋੜ: ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ

0
93

ਸਿੱਖ ਕੌਮ ਨੂੰ ਇਕਜੁੱਟ ਹੋਣ ਦੀ ਲੋੜ: ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ

ਫ਼ਤਹਿਗੜ੍ਹ ਸਾਹਿਬ : ਗੁਰੂ ਹਰਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਰਾਣਵਾਂ ਦੇ ਇਤਿਹਾਸਕ ਗੁਰਦੁਆਰੇ ਵਿੱਚ ਸਮਾਗਮ ਕਰਵਾਇਆ ਗਿਆ। ਇਸ ਮੌਕੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼?ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

ਉਨ੍ਹਾਂ ਸੰਗਤ ਨੂੰ ਇਸ ਦਿਹਾੜੇ ਦੀ ਵਧਾਈ ਦਿੰਦੇ ਹੋਏ ਗੁਰੂ ਸਾਹਿਬ ਦੇ ਜੀਵਨ ਬਾਰੇ ਚਾਨਣਾ ਪਾਇਆ। ਉਨ੍ਹਾਂ ਸਿੱਖ ਕੌਮ ਨੂੰ ਇਕਜੁੱਟ ਹੋਣ ਅਤੇ ਨੌਜਵਾਨਾਂ ਨੂੰ ਸਾਬਤ ਸੂਰਤ ਰਹਿੰਦੇ ਹੋਏ ਬਾਣੀ ਅਤੇ ਬਾਣੇ ਦੇ ਧਾਰਨੀ ਹੋਣ ਦਾ ਸੱਦਾ ਦਿੱਤਾ। ਜਥੇਦਾਰ ਗੜਗੱਜ ਨੇ ਸਿੱਖ ਕੌਮ ਨੂੰ ਆਪਣੇ ਮਸਲੇ ਅਦਾਲਤਾਂ ਵਿੱਚ ਲਿਜਾਣ ਦੀ ਥਾਂ ਮਿਲ ਬੈਠ ਕੇ ਹੱਲ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਨੇ ਹਰ ਸਿੱਖ ਨੂੰ ਆਪਣੇ ਕੋਲ ਰਵਾਇਤੀ ਹਥਿਆਰ ਸ੍ਰੀ ਸਾਹਿਬ ਰੱਖਣ ਦਾ ਹੁਕਮ ਦਿੱਤਾ ਸੀ ਜਿਸ ’ਤੇ ਸਮੁੱਚੀ ਸੰਗਤ ਨੂੰ ਅਮਲ ਕਰਨ ਦੀ ਲੋੜ ਹੈ ਤਾਂ ਜੋ ਲੋੜ ਪੈਣ ’ਤੇ ਮਜ਼ਲੂਮਾਂ ਦੀ ਰੱਖਿਆ ਕੀਤੀ ਜਾ ਸਕੇ। ਉਨ੍ਹਾਂ ਅੰਮ੍ਰਿਤ ਛਕ ਕੇ ਗੁਰੂ ਦੇ ਲੜ ਲੱਗਣ ਦੀ ਅਪੀਲ ਕੀਤੀ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਅੰਤ੍ਰਿਗ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ, ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਜਗਦੀਪ ਸਿੰਘ ਚੀਮਾ, ਹਲਕਾ ਬਸੀ ਪਠਾਣਾਂ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ, ਜ਼ਿਲ੍ਹਾ ਜਥੇਦਾਰ ਸ਼ਰਨਜੀਤ ਸਿੰਘ ਚਨਾਰਥਲ, ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਜੀਤ ਸਿੰਘ ਝਿੰਜਰ, ਸੁਰਿੰਦਰ ਸਿੰਘ ਕਿਸ਼ਨਪੁਰਾ, ਜਸਮੇਰ ਸਿੰਘ ਬਡਲਾ, ਮੈਨੇਜਰ ਕੁਲਦੀਪ ਸਿੰਘ ਕੰਗ, ਬਾਬਾ ਮਨਪ੍ਰੀਤ ਸਿੰਘ ਸੰਗਤਪੁਰਾ, ਜੋਰਾ ਸਿੰਘ, ਜਸਬੀਰ ਸਿੰਘ, ਕਸ਼ਮੀਰਾ ਸਿੰਘ ਬਿਲਾਸਪੁਰ ਤੇ ਮੈਨੇਜਰ ਸੁਖਦੇਵ ਸਿੰਘ ਹਾਜ਼ਰ ਸਨ।

LEAVE A REPLY

Please enter your comment!
Please enter your name here