ਅਗਲੇ ਹੁਕਮਾਂ ਤੱਕ ਕਰਤਾਰਪੁਰ ਲਾਂਘਾ ਬੰਦ
ਗੁਰਦਾਸੁਪਰ : ਕੇਂਦਰੀ ਗ੍ਰਹਿ ਮੰਤਰਾਲੇ ਦੀ ਇਮੀਗ੍ਰੇਸ਼ਨ ਬਿਊਰੋ ਨੇ ਅਗਲੇ ਹੁਕਮਾਂ ਤੱਕ ਕਰਤਾਰਪੁਰ ਲਾਂਘਾ ਬੰਦ ਕਰ ਦਿੱਤਾ ਹੈ। ਇੰਟੈਗਰੇਟਿਡ ਚੈੱਕ ਪੋਸਟ ’ਤੇ ਇਕੱਤਰ ਹੋਏ 150 ਸ਼ਰਧਾਲੂਆਂ ਨੂੰ ਡੇਢ ਘੰਟੇ ਦੀ ਉਡੀਕ ਮਗਰੋਂ ਵਾਪਸ ਉਨ੍ਹਾਂ ਦੇ ਘਰਾਂ ਨੂੰ ਭੇਜ ਦਿੱਤਾ ਗਿਆ। ਹਾਲਾਂਕਿ ਸਵੇਰ ਤੋਂ ਹੀ ਇਹ ਖਦਸ਼ਾ ਸੀ ਕਿ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਦਹਿਸ਼ਤੀ ਹਮਲੇ ਤੋਂ ਬਾਅਦ ਅਜਿਹੀਆਂ ਅਫਵਾਹਾਂ ਸਨ ਕਿ ਲਾਂਘਾ ਬੰਦ ਕਰ ਦਿੱਤਾ ਜਾਵੇਗਾ। ਹਾਲਾਂਕਿ, ਅੱਜ ਸਵੇਰ ਤੱਕ ਅਜਿਹੀ ਕੋਈ ਗੱਲ ਨਹੀਂ ਸੀ, ਪਰ ਫਿਰ ਲਾਂਘਾ ਬੰਦ ਕਰਨ ਦਾ ਆਦੇਸ਼ ਦਿੱਤਾ ਗਿਆ।
