ਵੱਖ ਵੱਖ ਦੇਸ਼ਾਂ ਨੇ ਭਾਰਤ ਅਤੇ ਪਾਕਿਸਤਾਨ ਨੂੰ ਸੰਜਮ ਵਰਤਣ ਲਈ ਆਖਿਆ

Date:

ਵੱਖ ਵੱਖ ਦੇਸ਼ਾਂ ਨੇ ਭਾਰਤ ਅਤੇ ਪਾਕਿਸਤਾਨ ਨੂੰ ਸੰਜਮ ਵਰਤਣ ਲਈ ਆਖਿਆ

ਡੋਨਲਡ ਟਰੰਪ, ਕੀਰ ਸਟਾਰਮਰ, ਅੰਤੋਂਨੀਓ ਗੁਟੇਰੇਜ਼, ਰਿਸ਼ੀ ਸੂਨਕ

ਵਾਸ਼ਿੰਗਟਨ/ਮਾਸਕੋ/ਲੰਡਨ: ਸੰਯੁਕਤ ਰਾਸ਼ਟਰ ਦੇ ਮੁਖੀ ਅੰਤੋਨੀਓ ਗੁਟੇਰੇਜ਼ ਅਤੇ ਅਮਰੀਕੀ ਰਾਸ਼ਟਰਪਤੀ ਸਮੇਤ ਆਲਮੀ ਆਗੂਆਂ ਨੇ ਭਾਰਤ ਅਤੇ ਪਾਕਿਸਤਾਨ ਨੂੰ ਸੰਜਮ ਵਰਤਣ ਲਈ ਅਪੀਲ ਕੀਤੀ ਹੈ। ਗੁਟੇਰੇਜ਼ ਨੇ ਭਾਰਤ ਅਤੇ ਪਾਕਿਸਤਾਨ ਨੂੰ ਵੱਧ ਤੋਂ ਵੱਧ ਸੰਜਮ ਰੱਖਣ ਦਾ ਸੱਦਾ ਦਿੰਦਿਆਂ ਕਿਹਾ ਕਿ ਦੁਨੀਆ ਦੋਵੇਂ ਮੁਲਕਾਂ ਵਿਚਕਾਰ ਇਕ ਹੋਰ ਫੌਜੀ ਟਕਰਾਅ ਨੂੰ ਸਹਿਣ ਨਹੀਂ ਕਰ ਸਕਦੀ ਹੈ। ਅਮਰੀਕੀ ਰਾਸ਼ਟਰਪਤੀ ਟਰੰਪ ਨੇ ਕਿਹਾ, ‘‘ਇਹ ਸ਼ਰਮਨਾਕ ਹੈ। ਮੈਂ ਜਦੋਂ ਓਵਲ ਦਫ਼ਤਰ ਵੱਲ ਜਾ ਰਿਹਾ ਹਾਂ ਤਾਂ ਮੈਨੂੰ ਹਮਲੇ ਦਾ ਪਤਾ ਲੱਗਾ। ਮੈਨੂੰ ਜਾਪਦਾ ਹੈ ਕਿ ਲੋਕ ਜਾਣਦੇ ਸਨ ਕਿ ਬੀਤੇ ਦੀਆਂ ਘਟਨਾਵਾਂ ਨੂੰ ਦੇਖਦਿਆਂ ਕੁਝ ਹੋਣ ਜਾ ਰਿਹਾ ਹੈ। ਦੋਵੇਂ ਮੁਲਕ ਲੰਬੇ ਸਮੇਂ ਤੋਂ ਲੜ ਰਹੇ ਹਨ। ਉਹ ਕਈ ਦਹਾਕਿਆਂ ਅਤੇ ਸਦੀਆਂ ਤੋਂ ਲੜ ਰਹੇ ਹਨ।’’

ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਕਿਹਾ ਕਿ ਉਹ ਭਾਰਤ ਅਤੇ ਪਾਕਿਸਤਾਨ ਵਿਚਾਲੇ ਹਾਲਾਤ ’ਤੇ ਨੇੜਿਉਂ ਨਜ਼ਰ ਰੱਖ ਰਹੇ ਹਨ। ਉਨ੍ਹਾਂ ਆਸ ਜਤਾਈ ਕਿ ਬਹੁਤ ਛੇਤੀ ਹੀ ਤਣਾਅ ਖ਼ਤਮ ਹੋ ਜਾਵੇਗਾ। ਰੂਸ ਨੇ ਵੀ ਦੋਵੇਂ ਮੁਲਕਾਂ ਵਿਚਕਾਰ ਫੌਜੀ ਟਕਰਾਅ ਵਧਣ ’ਤੇ ਡੂੰਘੀ ਚਿੰਤਾ ਜਤਾਈ ਹੈ। ਰੂਸੀ ਵਿਦੇਸ਼ ਮੰਤਰਾਲੇ ਦੀ ਤਰਜਮਾਨ ਮਾਰੀਆ ਜ਼ਖਾਰੋਵਾ ਨੇ ਕਿਹਾ ਕਿ ਪਹਿਲਗਾਮ ’ਚ ਦਹਿਸ਼ਤੀ ਹਮਲੇ ਮਗਰੋਂ ਭਾਰਤ ਅਤੇ ਪਾਕਿਸਤਾਨ ਵਿਚਾਲੇ ਫੌਜੀ ਟਕਰਾਅ ਨੂੰ ਲੈ ਕੇ ਮੁਲਕ ਚਿੰਤਾ ’ਚ ਹੈ। ਉਨ੍ਹਾਂ ਕਿਹਾ, ‘‘ਅਸੀਂ ਆਸ ਕਰਦੇ ਹਾਂ ਕਿ ਨਵੀਂ ਦਿੱਲੀ ਅਤੇ ਇਸਲਾਮਾਬਾਦ ਵਿਚਕਾਰ ਮਤਭੇਦ 1972 ਦੇ ਸ਼ਿਮਲਾ ਸਮਝੌਤੇ ਅਤੇ 1999 ਦੇ ਲਾਹੌਰ ਐਲਾਨਨਾਮੇ ਮੁਤਾਬਕ ਸ਼ਾਂਤੀਪੂਰਵਕ, ਸਿਆਸੀ ਅਤੇ ਕੂਟਨੀਤਕ ਢੰਗ ਨਾਲ ਸੁਲਝਾ ਲਏ ਜਾਣਗੇ।’’ ਚੀਨ ਨੇ ਭਾਰਤ ਅਤੇ ਪਾਕਿਸਤਾਨ ਨੂੰ ਖ਼?ੱਤੇ ’ਚ ਸ਼ਾਂਤੀ ਅਤੇ ਸਥਿਰਤਾ ਦੇ ਵਡੇਰੇ ਹਿੱਤਾਂ ਖ਼ਾਤਰ ਵੱਧ ਤੋਂ ਵੱਧ ਸੰਜਮ ਵਰਤਣ ਦਾ ਸੱਦਾ ਦਿੱਤਾ ਹੈ। ਚੀਨੀ ਵਿਦੇਸ਼ ਮੰਤਰਾਲੇ ਨੇ ਇਕ ਬਿਆਨ ’ਚ ਕਿਹਾ, ‘‘ਅਸੀਂ ਮੌਜੂਦਾ ਹਾਲਾਤ ਬਾਰੇ ਫਿਕਰਮੰਦ ਹਾਂ। ਭਾਰਤ ਅਤੇ ਪਾਕਿਸਤਾਨ ਇਕ-ਦੂਜੇ ਦੇ ਗੁਆਂਢੀ ਹਨ। ਉਹ ਸਾਡੇ ਵੀ ਗੁਆਂਢੀ ਹਨ। ਅਸੀਂ ਦੋਵੇਂ ਮੁਲਕਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਹਾਲਾਤ ਨੂੰ ਹੋਰ ਗੁੰਝਲਦਾਰ ਬਣਾਉਣ ਲਈ ਕਾਰਵਾਈਆਂ ਤੋਂ ਗੁਰੇਜ਼ ਕਰਨ।’’ ਵਿਦੇਸ਼ ਮੰਤਰੀ ਡੇਵਿਡ ਲੈਮੀ ਨੇ ਕਿਹਾ ਕਿ ਦੋਵੇਂ ਮੁਲਕਾਂ ਵਿਚਕਾਰ ਤਣਾਅ ਵਧਣਾ ਗੰਭੀਰ ਚਿੰਤਾ ਦਾ ਵਿਸ਼ਾ ਹੈ ਅਤੇ ਉਨ੍ਹਾਂ ਅਪੀਲ ਕੀਤੀ ਕਿ ਭਾਰਤ ਤੇ ਪਾਕਿਸਤਾਨ ਸੰਜਮ ਦਿਖਾਉਂਦਿਆਂ ਸਿੱਧੀ ਵਾਰਤਾ ਕਰਨ। ਬਰਤਾਨੀਆ ਦੇ ਸਾਬਕਾ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਨੇ ਕਿਹਾ ਕਿ ਦਹਿਸ਼ਤੀ ਢਾਂਚਿਆਂ ’ਤੇ ਭਾਰਤ ਵੱਲੋਂ ਕੀਤੇ ਗਏ ਹਮਲੇ ਜਾਇਜ਼ ਹਨ। ਉਨ੍ਹਾਂ ਕਿਹਾ ਕਿ ਅਤਿਵਾਦੀਆਂ ਨੂੰ ਬਖ਼ਸ਼ਿਆ ਨਹੀਂ ਜਾ ਸਕਦਾ ਹੈ। ਉਨ੍ਹਾਂ ‘ਐਕਸ’ ’ਤੇ ਕਿਹਾ, ‘‘ਕੋਈ ਵੀ ਮੁਲਕ ਆਪਣੇ ਕਬਜ਼ੇ ਵਾਲੇ ਇਲਾਕੇ ’ਤੇ ਦਹਿਸ਼ਤੀ ਹਮਲਿਆਂ ਨੂੰ ਸਵੀਕਾਰ ਨਹੀਂ ਕਰ ਸਕਦਾ ਹੈ।’’ ਸਕੌਟਲੈਂਡ ਦੇ ਮੰਤਰੀ ਜੌਹਨ ਸਵਿਨੀ ਨੇ ਕਿਹਾ ਕਿ ਦੋਵੇਂ ਮੁਲਕਾਂ ਨੂੰ ਸ਼ਾਂਤ ਰਹਿ ਕੇ ਵਾਰਤਾ ਰਾਹੀਂ ਟਕਰਾਅ ਨੂੰ ਟਾਲਣਾ ਚਾਹੀਦਾ ਹੈ। ਜਰਮਨੀ ਦੇ ਵਿਦੇਸ਼ ਮੰਤਰਾਲੇ ਨੇ ‘ਐਕਸ’ ’ਤੇ ਕਿਹਾ ਕਿ ਆਮ ਨਾਗਰਿਕਾਂ ਦੀ ਰੱਖਿਆ ਕਰਦਿਆਂ ਤਣਾਅ ਨੂੰ ਹੋਰ ਵਧਣ ਤੋਂ ਰੋਕਣ ਦੇ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਉਹ ਭਾਰਤ ਅਤੇ ਪਾਕਿਸਤਾਨ ਦੇ ਸੰਪਰਕ ’ਚ ਹਨ। ਸੰਯੁਕਤ ਅਰਬ ਅਮੀਰਾਤ ਦੇ ਉਪ ਪ੍ਰਧਾਨ ਮੰਤਰੀ ਸ਼ੇਖ਼ ਅਬਦੁੱਲਾ ਬਿਨ ਜ਼ਾਯੇਦ ਅਲ ਨਾਹਯਾਨ ਵੱਲੋਂ ਜਾਰੀ ਬਿਆਨ ਮੁਤਾਬਕ ਉਨ੍ਹਾਂ ਦੇ ਮੁਲਕ ਨੇ ਭਾਰਤ ਅਤੇ ਪਾਕਿਸਤਾਨ ਨੂੰ ਸੰਜਮ ਵਰਤਣ ਅਤੇ ਤਣਾਅ ਘਟਾਉਣ ਲਈ ਆਖਿਆ ਹੈ ਤਾਂ ਜੋ ਖੇਤਰੀ ਅਤੇ ਕੌਮਾਂਤਰੀ ਸ਼ਾਂਤੀ ਨੂੰ ਖ਼ਤਰਾ ਪੈਦਾ ਨਾ ਹੋਵੇ। ਬੰਗਲਾਦੇਸ਼ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਉਹ ਭਾਰਤ ਅਤੇ ਪਾਕਿਸਤਾਨ ਦੇ ਹਾਲਾਤ ’ਤੇ ਨਜ਼ਰ ਰੱਖ ਰਹੇ ਹਨ।

Varinder Singh
Varinder Singhhttps://amazingtvusa.com
Thanks for watching Amazing Tv Keep supporting keep watching pls like and share thanks

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਭਾਰਤੀ ਸੁਪਰੀਮ ਕੋਰਟ ਡਿਜ਼ੀਟਲ ਅਰੈਸਟ ਦੀਆਂ ਵਧਦੀਆਂ ਘਟਨਾਵਾਂ ਤੋਂ ਫ਼ਿਕਰਮੰਦ

ਭਾਰਤੀ ਸੁਪਰੀਮ ਕੋਰਟ ਡਿਜ਼ੀਟਲ ਅਰੈਸਟ ਦੀਆਂ ਵਧਦੀਆਂ ਘਟਨਾਵਾਂ ਤੋਂ...

ਸਕੂਲ ਜਾਂਦੀਆਂ ਦੋ ਭੈਣਾਂ ਦੀ ਮੌਤ ਬੱਸ ਨੇ ਮਾਰੀ ਟੱਕਰ ਮਾਨਸਾ

ਸਕੂਲ ਜਾਂਦੀਆਂ ਦੋ ਭੈਣਾਂ ਦੀ ਮੌਤ ਬੱਸ ਨੇ ਮਾਰੀ...

ਯਮਨ ਵਿੱਚ ਭਾਰਤੀ ਨਰਸ ਨੂੰ ਫਾਂਸੀ ਸਬੰਧੀ ਸੁਪਰੀਮ ਕੋਰਟ ਵਿੱਚ ਸੁਣਵਾਈ ਨਵੀਂ ਦਿੱਲੀ

ਯਮਨ ਵਿੱਚ ਭਾਰਤੀ ਨਰਸ ਨੂੰ ਫਾਂਸੀ ਸਬੰਧੀ ਸੁਪਰੀਮ ਕੋਰਟ...