ਵਪਾਰੀਆਂ ਨੂੰ ਜ਼ਰੂਰੀ ਵਸਤਾਂ ਦੀ ਜਮ੍ਹਾਂਖੋਰੀ ਤੇ ਕਾਲਾਬਜ਼ਾਰੀ ਬੰਦ ਕਰਨ ਦੀ ਚੇਤਾਵਨੀ

ਵਪਾਰੀਆਂ ਨੂੰ ਜ਼ਰੂਰੀ ਵਸਤਾਂ ਦੀ ਜਮ੍ਹਾਂਖੋਰੀ ਤੇ ਕਾਲਾਬਜ਼ਾਰੀ ਬੰਦ ਕਰਨ ਦੀ ਚੇਤਾਵਨੀ

0
119

ਵਪਾਰੀਆਂ ਨੂੰ ਜ਼ਰੂਰੀ ਵਸਤਾਂ ਦੀ ਜਮ੍ਹਾਂਖੋਰੀ ਤੇ ਕਾਲਾਬਜ਼ਾਰੀ ਬੰਦ ਕਰਨ ਦੀ ਚੇਤਾਵਨੀ

ਨਵੀਂ ਦਿੱਲੀ : ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਕਾਰਨ ਵਪਾਰੀਆਂ, ਥੋਕ ਵਿਕਰੇਤਾਵਾਂ ਅਤੇ ਪਰਚੂਨ ਵਿਕਰੇਤਾਵਾਂ ਨੂੰ ਜ਼ਰੂਰੀ ਖਾਣ-ਪੀਣ ਦੀਆਂ ਵਸਤਾਂ ਦੀ ਜਮ੍ਹਖੋਰੀ ਵਿਰੁੱਧ ਚੇਤਾਵਨੀ ਦਿੰਦਿਆਂ ਕੇਂਦਰੀ ਖੁਰਾਕ ਅਤੇ ਖ਼ਪਤਕਾਰ ਮਾਮਲਿਆਂ ਦੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਹਾ ਹੈ ਕਿ ਇਸ ਤਰ੍ਹਾਂ ਦੀਆਂ ਕਾਰਵਾਈਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆ।

ਉਨ੍ਹਾਂ ਸਪੱਸ਼ਟ ਕਰਦਿਆਂ ਕਿਹਾ ਕਿ ਸਰਕਾਰ ਕੋਲ ਜ਼ਰੂਰੀ ਚੀਜ਼ਾਂ ਦਾ ਭਰਵਾਂ ਸਟਾਕ ਹੈ। “ਦੇਸ਼ ਵਿੱਚ ਭੋਜਨ ਦੇ ਭੰਡਾਰਾਂ ਸਬੰਧੀ ਪ੍ਰਚਾਰ ਸੰਦੇਸ਼ਾਂ ‘ਤੇ ਵਿਸ਼ਵਾਸ ਨਾ ਕਰੋ। ਸਾਡੇ ਕੋਲ ਲੋੜੀਂਦੇ ਮਾਪਦੰਡਾਂ ਤੋਂ ਕਿਤੇ ਵੱਧ ਭੋਜਨ ਦਾ ਭੰਡਾਰ ਹੈ। ਅਜਿਹੇ ਸੰਦੇਸ਼ਾਂ ਵੱਲ ਧਿਆਨ ਨਾ ਦਿਓ।”ਜਮ੍ਹਾਂਖੋਰੀ ਜਾਂ ਜ਼ਖ਼ੀਰੇਬਾਜ਼ੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ‘ਤੇ ਜ਼ਰੂਰੀ ਵਸਤੂਆਂ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮੁਕੱਦਮਾ ਚਲਾਇਆ ਜਾਵੇਗਾ।”ਉਨ੍ਹਾਂ ਲੋਕਾਂ ਨੂੰ ਜ਼ਰੂਰੀ ਚੀਜ਼ਾਂ ਨੂੰ ਇਕੱਠੀਆਂ ਕਰਨ ਦੀ ਜ਼ਰੂਰਤ ਬਾਰੇ ਅਫਵਾਹਾਂ ਵੱਲ ਧਿਆਨ ਨਾ ਦੇਣ ਦੀ ਅਪੀਲ ਕੀਤੀ ਸੀ। ਉਨ੍ਹਾਂ ਉਦੋਂ ਵੀ ਸਾਫ਼ ਕੀਤਾ ਸੀ ਕਿ ਦੇਸ਼ ਵਿੱਚ ਸਾਰੀਆਂ ਜ਼ਰੂਰੀ ਚੀਜ਼ਾਂ ਦਾ ਲੋੜ ਤੋਂ ਵੱਧ ਸਟਾਕ ਹੈ ਇਸ ਲਈ ਦੇਸ਼ ਵਾਸੀਆਂ ਨੂੰ ਡਰਨ ਦੀ ਲੋੜ ਨਹੀਂ ਹੈ।

LEAVE A REPLY

Please enter your comment!
Please enter your name here