ਭਾਰਤ ਅਤੇ ਪਾਕਿਸਤਾਨ ਵਿੱਚ ਸੀਜ ਫਾਈਰ ਦਾ ਐਲਾਨ

ਭਾਰਤ ਅਤੇ ਪਾਕਿਸਤਾਨ ਵਿੱਚ ਸੀਜ ਫਾਈਰ ਦਾ ਐਲਾਨ

0
147

ਭਾਰਤ ਅਤੇ ਪਾਕਿਸਤਾਨ ਵਿੱਚ ਸੀਜ ਫਾਈਰ ਦਾ ਐਲਾਨ

ਟਰੰਪ ਦੇ ਯਤਨਾਂ ਸਦਕਾ ਇਹ ਹੋ ਸਕਿਆ ਸੰਭਵ

ਵਾਸ਼ਿੰਗਟਨ : ਭਾਰਤ-ਪਾਕਿ ਦਾ ਆਪਸੀ ਸਬੰਧ ਬਹੁਤ ਮਾੜੇ ਹਾਲਾਤਾਂ ਵਿੱਚੋਂ ਗੁਜ਼ਰ ਰਿਹਾ ਸੀ। ਦੋਹਾਂ ਦੇਸ਼ਾਂ ਦੇ ਆਮ ਲੋਕਾਂ ਵਿੱਚ ਡਰ ਅਤੇ ਦਹਿਸ਼ਤ ਦਾ ਮੌਹਾਲ ਦੇਖਣ ਨੂੰ ਮਿਲ ਰਿਹਾ ਸੀ। ਆਏ ਦਿਨ ਭਾਰਤ ਪਾਕਿ ਇੱਕ ਦੂਸਰੇ ਉੱਪਰ ਹਮਲੇ ਕਰ ਰਹੇ ਸਨ। ਸਿ ਵਿੱਚ ਅਚਾਨਕ ਖੁਸ਼ੀ ਦੀ ਖਬਰ ਆਈ ਹੈ ਕਿ ਹੁਣ ਦੋਵੇਂ ਦੇਸ਼ ਜੰਗਬੰਦੀ ਲਈ ਤਿਆਰ ਹਨ। ਜਿਸ ਜਾ ਸਿਹਰਾ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਜਾਂਦਾ ਹੈ। ਰਾਸ਼ਟਰਪਤੀ ਡੋਨਲਡ ਟਰੰਪ ਨੇ ਦਾਅਵਾ ਕੀਤਾ ਕਿ ਅਮਰੀਕਾ ਦੀ ਵਿਚੋਲਗੀ ਨਾਲ ਹੋਈ ਗੱਲਬਾਤ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ “ਪੂਰੀ ਅਤੇ ਤੁਰੰਤ”ਜੰਗਬੰਦੀ ਲਈ ਸਹਿਮਤ ਹੋ ਗਏ ਹਨ। ਭਾਰਤ ਅਤੇ ਪਾਕਿਸਤਾਨ ਦੀਆਂ ਫੌਜਾਂ ਹੁਣ ਇਕ ਦੂਜੇ ਦੇ ਫੌਜੀ ਹਮਲੇ ਨਹੀਂ ਕਰਨਗੀਆਂ।

ਅਮਰੀਕੀ ਰਾਸ਼ਟਰਪਤੀ ਨੇ ਟਰੂਥ ਸੋਸ਼ਲ ’ਤੇ ਇਕ ਪੋਸਟ ਵਿਚ ਐਲਾਨ ਕੀਤਾ, “ਅਮਰੀਕਾ ਦੀ ਵਿਚੋਲਗੀ ਨਾਲ ਹੋਈ ਰਾਤ ਭਰ ਦੀ ਗੱਲਬਾਤ ਤੋਂ ਬਾਅਦ ਮੈਨੂੰ ਇਹ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਭਾਰਤ ਅਤੇ ਪਾਕਿਸਤਾਨ ਪੂਰੀ ਅਤੇ ਤੁਰੰਤ ਜੰਗਬੰਦੀ ਲਈ ਸਹਿਮਤ ਹੋ ਗਏ ਹਨ।’’ ਟਰੰਪ ਨੇ ਅੱਗੇ ਕਿਹਾ, ‘‘ਕਿ ਯੋਗ ਸਮਝ ਅਤੇ ਮਹਾਨ ਬੁੱਧੀ ਦੀ ਵਰਤੋਂ ਕਰਨ ’ਤੇ ਦੋਵਾਂ ਦੇਸ਼ਾਂ ਨੂੰ ਵਧਾਈਆਂ। ਇਸ ਮਾਮਲੇ ਵੱਲ ਧਿਆਨ ਦੇਣ ਲਈ ਤੁਹਾਡਾ ਧੰਨਵਾਦ।’’

ਟਰੰਪ ਵੱਲੋਂ ਇਹ ਐਲਾਨ ਅਮਰੀਕੀ ਵਿਦੇਸ਼ ਮੰਤਰੀ ਮਾਰਕ ਰੂਬੀਓ ਵੱਲੋਂ ਵਿਦੇਸ਼ ਮੰਤਰੀ ਐੱਸ ਜੈਸ਼ੰਕਰ, ਪਾਕਿਸਤਾਨ ਦੇ ਵਿਦੇਸ਼ ਮੰਤਰੀ ਇਸਹਾਕ ਡਾਰ ਅਤੇ ਪਾਕਿਸਤਾਨ ਦੇ ਫੌਜ ਮੁਖੀ ਜਨਰਲ ਅਸੀਮ ਮੁਨੀਰ ਨਾਲ ਗੱਲ ਕਰਨ ਤੋਂ ਬਾਅਦ ਆਇਆ। ਰੂਬੀਓ ਨੇ ਵੀ ‘ਐਕਸ’ ’ਤੇ ਇਸੇ ਤਰ੍ਹਾਂ ਦਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਸੀ ਕਿ, ‘‘ਪਿਛਲੇ 48 ਘੰਟਿਆਂ ਦੌਰਾਨ ਵੈਂਸ ਅਤੇ ਮੈਂ ਸੀਨੀਅਰ ਭਾਰਤੀ ਅਤੇ ਪਾਕਿਸਤਾਨੀ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਹੈ, ਜਿਨ੍ਹਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼ਾਹਬਾਜ਼ ਸ਼ਰੀਫ, ਵਿਦੇਸ਼ ਮੰਤਰੀ ਸੁਬ੍ਰਾਹਮਣੀਅਮ ਜੈਸ਼ੰਕਰ, ਫੌਜ ਮੁਖੀ ਅਸੀਮ ਮੁਨੀਰ, ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਅਸੀਮ ਮਲਿਕ ਸ਼ਾਮਲ ਹਨ।’’ ਉਸਨੇ ਕਿਹਾ ਕਿ ਉਸਨੂੰ “ਇਹ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਤੁਰੰਤ ਜੰਗਬੰਦੀ ਲਈ ਸਹਿਮਤ ਹੋ ਗਈਆਂ ਹਨ ਅਤੇ ਇਕ ਨਿਰਪੱਖ ਸਥਾਨ ’ਤੇ ਮੁੱਦਿਆਂ ਦੇ ਇਕ ਵਿਸ਼ਾਲ ਸਮੂਹ ’ਤੇ ਗੱਲਬਾਤ ਸ਼ੁਰੂ ਕਰਨ ਲਈ ਸਹਿਮਤ ਹੋ ਗਈਆਂ ਹਨ”।

ਭਾਰਤ ਨੇ ਕਿਹਾ ਹੈ ਪਾਕਿਸਤਾਨ ਦੇ ਡੀਜੀਐੱਮਓ ਵੱਲੋਂ ਭਾਰਤ ਦੇ ਡੀਜੀਐੱਮਓ ਨਾਲ ਫੋਨ ਰਾਹੀਂ ਗੱਲਬਾਤ ਕੀਤੀ ਗਈ, ਇਸ ਦੌਰਾਨ ਦੋਵੇਂ ਧਿਰਾਂ ਸ਼ਾਮ ਪੰਜ ਵਜੇ ਤੋਂ ਜੰਗਬੰਦੀ ਲਈ ਸਹਿਮਤ ਹੋ ਗਈਆ ਹਨ। ਇਸ ਫੈਸਲੇ ਤੋਂ ਦੋਹਾਂ ਦੇਸ਼ਾਂ ਦੇ ਲੋਕਾਂ ਵਿੱਚ ਰਾਹਤ ਦੇਖਣ ਨੂੰ ਮਿਲ ਰਹੀ ਹੈ।

LEAVE A REPLY

Please enter your comment!
Please enter your name here