ਭਾਰਤ ਅਤੇ ਪਾਕਿ ਦੇ ਫੌਜੀ ਮੁਖੀਆਂ ਵੱਲੋਂ ਗੱਲਬਾਤ
ਨਵੀਂ ਦਿੱਲੀ : ਭਾਰਤ ਅਤੇ ਪਾਕਿਸਤਾਨ ਦੇ ਸੰਬੰਧ ਬੇਹਤਰ ਹੁੰਦੇ ਨਜ਼ਰ ਆ ਰਹੇ ਹਨ। ਇਸ ਸਿਲਸਿਲੇ ਤਹਿਤ ਦੋਹਾਂ ਦੇਸ਼ਾਂ ਦੇ ਫੌਜੀ ਮੁਖੀਆਂ ਨੇ ਆਪਸ ਵਿੱਚ ਫੋਨ ’ਤੇ ਗੱਲਬਾਤ ਕੀਤੀ। ਇਸ ਤੋਂ ਪਹਿਲਾਂ ਦੋਵਾਂ ਦੇਸ਼ਾਂ ਨੇ ਇਸ ਦੌਰਾਨ ਇਕ ਦੂਜੇ ਦੇ ਖੇਤਰਾਂ ਵਿਚ ਮਿਜ਼ਾਈਲਾਂ ਤੇ ਡਰੋਨਾਂ ਨਾਲ ਹਮਲੇ ਕੀਤੇ ਸਨ। ਇਹ ਹਮਲਾ ਭਾਰਤ ਦੇ ਕਸ਼ਮੀਰ ਵਿੱਚ ਸੈਲਾਨੀਆਂ ਤੇ ਆਮ ਲੋਕਾਂ ਨੂੰ ਨਿਸ਼ਾਨਾ ਬਣਾਉਣ ਤੋਂ ਬਾਅਦ ਭਾਰਤ ਨੇ ਕੀਤਾ ਸੀ। ਗੱਲਬਾਤ ਦਾ ਵਿਸ਼ਾ ਕੀ ਸੀ ਇਸ ਬਾਰੇ ਕੁਝ ਖਾਸ ਪਤਾ ਨਹੀਂ ਲੱਗ ਸਕਿਆ, ਪਰ ਫਿਰ ਵੀ ਕਿਹਾ ਜਾ ਰਿਹਾ ਹੈ ਕਿ ਇਸ ਫੋਨ ਰਾਹੀਂ ਗੱਲਬਾਤ ਨਾਲ ਦੋਹਾਂ ਦੇਸ਼ਾਂ ਦੇ ਸੰਬੰਧ ਸੁਧਰਣਗੇ।
