ਵਟਸਐਪ ’ਤੇ ਭਰਤੀ ਦੀ ਫੇਕ ਖ਼ਬਰ ਕਾਰਨ ਸੈਂਕੜੇ ਬੇਰੋਜ਼ਗਾਰ ਪ੍ਰੇਸ਼ਾਨ ਹੋਏ
ਫ਼ਿਰੋਜ਼ਪੁਰ : ਪੰਜਾਬ ਦੇ ਫਿਰੋਜ਼ਪੁਰ ਵਿਖੇ ਇੱਕ ਬਹੁਤ ਹੀ ਮਨ ਦੀ ਪ੍ਰੇਸ਼ਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ, ਜ਼ਿਕਰਯੋਗ ਹੈ ਕਿ ਵਟਸਐਪ ’ਤੇ ਅਫਵਾਹ ਫੈਲੀ ਕਿ ਭਰਤੀ ਹੋਣ ਜਾ ਰਹੀ ਹੈ, ਸੈਂਕੜੇ ਬੇਰੁਜ਼ਗਾਰ ਨੌਜਵਾਨਾਂ ਇਸ ਮੌਕੇ ਉਥੇ ਪੁੱਜ ਗਏ ਪਰ ਉਨ੍ਹਾਂ ਬੇਰੋਜਗਾਰ ਨੌਜਵਾਨਾਂ ਨੂੰ ਉਸ ਸਮੇਂ ਭਾਰੀ ਪ੍ਰੇਸ਼ਾਨ ਦਾ ਸਾਹਮਣਾ ਕਰਨਾ ਪਿਆ, ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਇਹ ਖ਼ਬਰ ਫਰਜੀ ਸੀ। ਦੂਰ-ਦੁਰਾਡੇ ਤੋਂ ਵੱਡੀ ਗਿਣਤੀ ’ਚ ਨੌਜਵਾਨ, ਜਿਨ੍ਹਾਂ ਵਿਚ ਲੜਕੀਆਂ ਵੀ ਸ਼ਾਮਲ ਸਨ ਨੂੰ ਖਜਲਖੁਆਰ ਹੋਣਾ ਪਿਆ।
ਦੁਪਹਿਰ ਤੱਕ ਇਹ ਨੌਜਵਾਨ ਫੌਜ ਦੇ ਅਧਿਕਾਰੀਆਂ ਦੇ ਆਉਣ ਦੀ ਉਡੀਕ ਕਰਦੇ ਰਹੇ, ਪਰ ਬਾਅਦ ਵਿੱਚ ਉਨ੍ਹਾਂ ਨੂੰ ਪਤਾ ਲੱਗਾ ਕਿ ਕਿਸੇ ਨੇ ਝੂਠਾ ਸੁਨੇਹਾ ਫੈਲਾ ਕੇ ਉਨ੍ਹਾਂ ਨੂੰ ਗੁੰਮਰਾਹ ਕੀਤਾ ਹੈ। ਇਨ੍ਹਾਂ ਨੌਜਵਾਨਾਂ ਵਿੱਚੋਂ ਕਈ ਹਰਿਆਣਾ ਦੇ ਸਿਰਸਾ ਜ਼ਿਲ੍ਹੇ ਸਮੇਤ ਇਥੋਂ ਦੇ ਗੁਆਂਢੀ ਜ਼ਿਲ੍ਹਾ ਫ਼ਰੀਦਕੋਟ, ਮੋਗਾ ਤੇ ਫਾਜ਼ਿਲਕਾ ਜ਼ਿਲ੍ਹੇ ਤੋਂ ਵੀ ਆਏ ਸਨ।
ਸੂਚਨਾ ਮਿਲਣ ’ਤੇ ਡੀਸੀ ਦਫ਼ਤਰ ਦੀ ਤਰਫ਼ੋਂ ਤਹਿਸੀਲਦਾਰ ਅਰਵਿੰਦਰ ਸਿੰਘ ਮੌਕੇ ’ਤੇ ਪਹੁੰਚੇ ਅਤੇ ਨੌਜਵਾਨਾਂ ਤੋਂ ਸਾਰੀ ਜਾਣਕਾਰੀ ਇਕੱਠੀ ਕਰਨ ਤੋਂ ਬਾਅਦ, ਉਨ੍ਹਾਂ ਦੱਸਿਆ ਕਿ ਅਜਿਹੀ ਕੋਈ ਭਰਤੀ ਨਹੀਂ ਹੋ ਰਹੀ ਹੈ। ਇਸ ਅਧਿਕਾਰੀ ਨੇ ਨੌਜਵਾਨਾਂ ਨੂੰ ਸ਼ਾਂਤ ਕੀਤਾ ਅਤੇ ਉਨ੍ਹਾਂ ਨੂੰ ਘਰ ਜਾਣ ਲਈ ਕਿਹਾ।
ਸੋਸ਼ਲ ਮੀਡੀਆ ਉੱਤੇ ਇਸ ਤਰ੍ਹਾਂ ਦਾ ਭੱਦਾ ਮਜ਼ਾਕ ਮਨ ਨੂੰ ਬਹੁਤ ਪ੍ਰੇਸ਼ਾਨ ਕਰਨਾ ਵਾਲਾ ਹੈ। ਇਸ ਪੂਰੀ ਘਟਨਾਕਰਮ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦਾ ਹੈ ਅਤੇ ਦੋਸ਼ੀਆਂ ਨੂੰ ਸਖਤ ਸਜਾਵਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ ਤਾਂ ਜੋ ਅੱਗੇ ਤੋਂ ਕੋਈ ਵੀ ਇਸ ਤਰ੍ਹਾਂ ਦੀ ਹਿਮਾਕਤ ਨਾ ਕਰ ਸਕੇ।
