ਹਵਾਲਾ ਤੇ ਨਸ਼ਾ ਤਸਕਰੀ ’ਚ ਤਿੰਨ ਕਾਬੂ

ਹਵਾਲਾ ਤੇ ਨਸ਼ਾ ਤਸਕਰੀ ’ਚ ਤਿੰਨ ਕਾਬੂ

0
116

ਹਵਾਲਾ ਤੇ ਨਸ਼ਾ ਤਸਕਰੀ ’ਚ ਤਿੰਨ ਕਾਬੂ

ਅੰਮ੍ਰਿਤਸਰ : ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਅੰਤਰਰਾਸ਼ਟਰੀ ਹਵਾਲਾ ਮਾਮਲੇ ਵਿੱਚ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ ਇੱਕ ਕਿਲੋ ਹੈਰੋਇਨ ਅਤੇ ਇੱਕ ਕਰੋੜ ਰੁਪਏ ਤੋਂ ਵੱਧ ਦੀ ਹਵਾਲਾ ਮਨੀ ਬਰਾਮਦ ਕੀਤੀ ਹੈ। ਇਸ ਦਾ ਖੁਲਾਸਾ ਡੀਜੀਪੀ ਗੌਰਵ ਯਾਦਵ ਵੱਲੋਂ ਆਪਣੇ ਐਕਸ ਖਾਤੇ ਰਾਹੀਂ ਕੀਤਾ ਗਿਆ। ਇਸ ਮਗਰੋਂ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਪ੍ਰੈਸ ਕਾਨਫਰੰਸ ਰਾਹੀਂ ਜਾਣਕਾਰੀ ਦਿੱਤੀ। ਇਸ ਸਬੰਧ ਵਿੱਚ ਗ੍ਰਿਫਤਾਰ ਕੀਤੇ ਗਏ ਤਿੰਨ ਵਿਅਕਤੀਆਂ ਦੀ ਸ਼ਨਾਖਤ ਗੁਰਦੀਪ ਸਿੰਘ ਉਰਫ ਸਾਬ, ਪ੍ਰਦੀਪ ਸ਼ਰਮਾ ਅਤੇ ਮਨੀ ਸ਼ਰਮਾ ਵਜੋਂ ਹੋਈ ਹੈ। ਇਹ ਸਾਰੇ ਤੁਰਕੀ ਆਧਾਰਿਤ ਤਸਕਰ ਨਵਪ੍ਰੀਤ ਸਿੰਘ ਉਰਫ ਨਵ ਭੁੱਲਰ ਨਾਲ ਸਬੰਧਤ ਹਨ। ਗੁਰਦੀਪ ਇੱਥੇ ਨਵ ਭੁੱਲਰ ਦੀ ਮਦਦ ਨਾਲ ਲੋਕਲ ਨੈਟਵਰਕ ਚਲਾ ਰਿਹਾ ਸੀ। ਉਹ ਇਸ ਸਬੰਧ ਵਿੱਚ ਉਸ ਨੂੰ ਲੋੜੀਂਦੀ ਮਦਦ ਮੁਹੱਈਆ ਕਰ ਰਿਹਾ ਸੀ।

ਪੁਲੀਸ ਨੇ ਉਸ ਦੇ ਕੋਲੋਂ ਇੱਕ ਕਿਲੋ ਤੋਂ ਵੱਧ ਹੈਰੋਇਨ ਅਤੇ ਕਰੋੜ ਰੁਪਏ ਤੋਂ ਵੱਧ ਹਵਾਲਾ ਮਨੀ ਬਰਾਮਦ ਕੀਤੀ ਹੈ, ਜਿਸ ਵਿੱਚ ਲਗਭਗ 84 ਲੱਖ ਰੁਪਏ ਤੋਂ ਵੱਧ ਨਕਦੀ ਅਤੇ ਬਾਕੀ ਰਕਮ ਬੈਂਕ ਖਾਤੇ ਵਿੱਚ ਸ਼ਾਮਲ ਹੈ।

LEAVE A REPLY

Please enter your comment!
Please enter your name here