ਪਾਕਿਸਤਾਨ ਨੇ ਕਿਹਾ ਜੇਕਰ ਪਾਣੀ ਦਾ ਮੁੱਦਾ ਹੱਲ ਨਹੀਂ ਹੋਇਆ ਤਾਂ ਟੁੱਟ ਸਕਦੀ ਹੈ ਜੰਗਬੰਦੀ

ਪਾਕਿਸਤਾਨ ਨੇ ਕਿਹਾ ਜੇਕਰ ਪਾਣੀ ਦਾ ਮੁੱਦਾ ਹੱਲ ਨਹੀਂ ਹੋਇਆ ਤਾਂ ਟੁੱਟ ਸਕਦੀ ਹੈ ਜੰਗਬੰਦੀ

0
106

ਪਾਕਿਸਤਾਨ ਨੇ ਕਿਹਾ ਜੇਕਰ ਪਾਣੀ ਦਾ ਮੁੱਦਾ ਹੱਲ ਨਹੀਂ ਹੋਇਆ ਤਾਂ ਟੁੱਟ ਸਕਦੀ ਹੈ ਜੰਗਬੰਦੀ

ਨਵੀਂ ਦਿੱਲੀ: ਭਾਰਤ ਅਤੇ ਪਾਕਿਸਤਾਨ ਦਰਮਿਆਨ ਜੰਗਬੰਦੀ ਦਾ ਐਲਾਨ ਹੋ ਚੁੱਕਿਆ ਹੈ ਪਰ ਹੁਣ ਪਾਕਿਸਤਾਨ ਦੇ ਵਿਦੇਸ਼ ਮੰਤਰੀ ਇਸਹਾਕ ਡਾਰ ਨੇ ਕਿਹਾ ਹੈ ਕਿ ਜੇਕਰ ਭਾਰਤ ਅਤੇ ਪਾਕਿਸਤਾਨ ਵਿਚਕਾਰ ਪਾਣੀ ਵਿਵਾਦ ਹੱਲ ਨਹੀਂ ਹੁੰਦਾ ਤਾਂ ਇਹ ਜੰਗਬੰਦੀ ਜ਼ਿਆਦਾ ਦੇਰ ਨਹੀਂ ਚੱਲੇਗੀ। ਪਾਕਿ ਦਾ ਕਹਿਣਾ ਹੈ ਕਿ ਜੇਕਰ ਪਾਣੀ ਦੀ ਵੰਡ ’ਤੇ ਕੋਈ ਸਮਝੌਤਾ ਨਹੀਂ ਹੁੰਦਾ ਤਾਂ ਇਸ ਨੂੰ ’ਜੰਗ ਦੀ ਕਾਰਵਾਈ’ ਮੰਨਿਆ ਜਾਵੇਗਾ। 1960 ਦੇ ਸਿੰਧੂ ਜਲ ਸਮਝੌਤੇ ਤਹਿਤ ਪਾਕਿਸਤਾਨ ਨੂੰ ਸਿੰਧੂ, ਚਨਾਬ ਅਤੇ ਜੇਹਲਮ ਨਦੀਆਂ ਦਾ ਪਾਣੀ ਦਿੱਤਾ ਗਿਆ ਸੀ ਅਤੇ ਭਾਰਤ ਨੂੰ ਰਾਵੀ, ਬਿਆਸ ਅਤੇ ਸਤਲੁਜ ਨਦੀਆਂ ਦਾ ਪਾਣੀ ਦਿੱਤਾ ਗਿਆ ਸੀ। ਹਾਲਾਂਕਿ 22 ਅਪ੍ਰੈਲ ਨੂੰ ਪੁਲਵਾਮਾ ਹਮਲੇ ਤੋਂ ਬਾਅਦ ਭਾਰਤ ਨੇ ਇਸ ਸੰਧੀ ਨੂੰ ਰੱਦ ਕਰ ਦਿੱਤਾ। 12 ਮਈ ਨੂੰ ਹੋਈ ਜੰਗਬੰਦੀ ਤਹਿਤ ਦੋਵੇਂ ਦੇਸ਼ ਇੱਕ ਦੂਜੇ ’ਤੇ ਹਮਲਾ ਨਾ ਕਰਨ ’ਤੇ ਸਹਿਮਤ ਹੋਏ ਹਨ। ਹਾਲਾਂਕਿ ਇਸ ਵਿੱਚ ਸਿੰਧੂ ਜਲ ਸੰਧੀ ਦਾ ਕੋਈ ਜ਼ਿਕਰ ਨਹੀਂ ਹੈ।

ਸੰਧੂ ਜਲ ਸੰਧੀ ਰੱਦ ਹੋਣ ਤੋਂ ਬਾਅਦ ਪਾਕਿਸਤਾਨ ਨੂੰ ਡਰ ਹੈ ਕਿ ਭਾਰਤ ਸਿੰਧੂ, ਚਨਾਬ ਅਤੇ ਜੇਹਲਮ ਨਦੀਆਂ ’ਤੇ ਡੈਮ ਬਣਾ ਕੇ ਪਾਣੀ ਦੇ ਪ੍ਰਵਾਹ ਨੂੰ ਪ੍ਰਭਾਵਿਤ ਕਰ ਸਕਦਾ ਹੈ। ਜ਼ਿਕਰਯੋਗ ਹੈ ਕਿ ਪਾਕਿਸਤਾਨ ਦੇ ਪੰਜਾਬ ਅਤੇ ਸਿੰਧ ਸੂਬੇ ਪੂਰੀ ਤਰ੍ਹਾਂ ਸਿੰਧੂ ਨਦੀ ਦੇ ਪਾਣੀ ’ਤੇ ਨਿਰਭਰ ਹਨ। ਅਜਿਹੀ ਸਥਿਤੀ ਵਿੱਚ ਜੇਕਰ ਭਾਰਤ ਪਾਣੀ ਦੇ ਕੁਝ ਹਿੱਸੇ ਨੂੰ ਰੋਕਣ ਜਾਂ ਇਸ ਦੇ ਵਹਾਅ ਨੂੰ ਮੋੜਨ ਵਿੱਚ ਸਫਲ ਹੋ ਜਾਂਦਾ ਹੈ ਤਾਂ ਪਾਕਿਸਤਾਨ ਨੂੰ ਵੱਡਾ ਨੁਕਸਾਨ ਝੱਲਣਾ ਪੈ ਸਕਦਾ ਹੈ।

ਜ਼ਿਕਰਯੋਗ ਹੈ ਕਿ ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਨੇ 1960 ਦੇ ਸਿੰਧੂ ਜਲ ਸਮਝੌਤੇ ਨੂੰ ਰੱਦ ਕਰ ਦਿੱਤਾ। ਅਜਿਹੀ ਸਥਿਤੀ ਵਿੱਚ ਪਾਣੀ ਦਾ ਮੁੱਦਾ ਇੱਕ ਵਾਰ ਫਿਰ ਦੋਵਾਂ ਦੇਸ਼ਾਂ ਵਿਚਕਾਰ ਟਕਰਾਅ ਦਾ ਕਾਰਨ ਬਣ ਸਕਦਾ ਹੈ।

LEAVE A REPLY

Please enter your comment!
Please enter your name here