ਜ਼ਹਿਰੀਲੀ ਸ਼ਰਾਬ ਮਾਮਲੇ ਵਿੱਚ 10 ਗ੍ਰਿਫ਼ਤਾਰ: ਡੀਜੀਪੀ

ਜ਼ਹਿਰੀਲੀ ਸ਼ਰਾਬ ਮਾਮਲੇ ਵਿੱਚ 10 ਗ੍ਰਿਫ਼ਤਾਰ: ਡੀਜੀਪੀ

0
210

ਜ਼ਹਿਰੀਲੀ ਸ਼ਰਾਬ ਮਾਮਲੇ ਵਿੱਚ 10 ਗ੍ਰਿਫ਼ਤਾਰ: ਡੀਜੀਪੀ

ਅੰਮ੍ਰਿਤਸਰ : ਅੰਮ੍ਰਿਤਸਰ ਦੇ ਮਜੀਠਾ ਹਲਕੇ ਦੇ ਪੰਜ ਪਿੰਡਾਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 21 ਵਿਅਕਤੀਆਂ ਦੀ ਮੌਤ ਦੇ ਮਾਮਲੇ ’ਚ ਪੰਜਾਬ ਪੁਲੀਸ ਨੇ ਮੁੱਖ ਮੁਲਜ਼ਮ ਸਮੇਤ 10 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਵਿਚ ਸਥਾਨਕ ਸ਼ਰਾਬ ਵੇਚਣ ਵਾਲੇ ਅਤੇ ਉਦਯੋਗਿਕ ਉਤਪਾਦਾਂ ਵਿੱਚ ਵਰਤੇ ਜਾਣ ਵਾਲੇ ਘਾਤਕ ਰਸਾਇਣ ਮੀਥੇਨੌਲ ਦੇ ਮੁੱਖ ਸਪਲਾਇਰ ਸ਼ਾਮਲ ਹਨ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਦਿੱਤੀ।

ਇਸ ਮਾਮਲੇ ਵਿਚ ਗ੍ਰਿਫ਼ਤਾਰ ਮੁੱਖ ਮੁਲਜ਼ਮ ਦੀ ਪਛਾਣ ਸਾਹਿਬ ਸਿੰਘ ਵਜੋਂ ਹੋਈ ਹੈ, ਜਦਕਿ ਮੀਥੇਨੌਲ ਦੇ ਮੁੱਖ ਸਪਲਾਇਰਾਂ ਦੀ ਪਛਾਣ ਲੁਧਿਆਣਾ ਦੇ ਸੁੱਖ ਐਨਕਲੇਵ ’ਚ ਸਾਹਿਲ ਕੈਮੀਕਲਜ਼ ਦੇ ਮਾਲਕ ਪੰਕਜ ਕੁਮਾਰ ਉਰਫ ਸਾਹਿਲ ਅਤੇ ਅਰਵਿੰਦ ਕੁਮਾਰ ਵਜੋਂ ਹੋਈ ਹੈ। ਇਨ੍ਹਾਂ ਤੋਂ ਇਲਾਵਾ ਪੁਲੀਸ ਨੇ ਸ਼ਰਾਬ ਵੇਚਣ ਵਾਲੇ ਸਥਾਨਕ ਵਿਅਕਤੀਆਂ ਪ੍ਰਭਜੀਤ ਸਿੰਘ ਅਤੇ ਕੁਲਬੀਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੇ ਨਾਲ ਹੋਰ ਸ਼ਰਾਬ ਵੇਚਣ ਵਾਲਿਆਂ ਨਿੰਦਰ ਕੌਰ, ਗੁਰਜੰਟ ਸਿੰਘ, ਅਰੁਣ ਉਰਫ਼ ਕਾਲਾ ਅਤੇ ਸਿਕੰਦਰ ਸਿੰਘ ਉਰਫ਼ ਪੱਪੂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।

LEAVE A REPLY

Please enter your comment!
Please enter your name here