‘ਸਿੱਖ ਆਫ ਅਮੈਰਿਕਾ’ ਵੱਲੋਂ ਸਵ: ਭਾਈ ਅਮਰੀਕ ਸਿੰਘ ਨਮਿੱਤ ਭੋਗ ਮੌਕੇ 2 ਲੱਖ ਸਹਾਇਤਾ ਵਜੋਂ ਭੇਂਟ
ਜੰਮੂ ਕਸ਼ਮੀਰ : ਭਾਰਤ ਪਾਕਿਸਤਾਨ ਵਿੱਚ ਹੋਈ ਜੰਗ ਦੌਰਾਨ ਬੀਤੇ ਦਿਨੀਂ ਜੰਮੂ ਕਸ਼ਮੀਰ ਦੇ ਪੁਣਛ ਵਿੱਚ ਹੋਏ ਹਮਲੇ ’ਚ ਰਾਗੀ ਭਾਈ ਅਮਰੀਕ ਸਿੰਘ ਅਕਾਲ ਚਲਾਣਾ ਕਰ ਗਏ ਸਨ। ਉਨ੍ਹਾਂ ਦੇ ਨਮਿੱਤ ਭੋਗ ਤੇ ਅਰਦਾਸ ਸਮਾਗਮ ਵਿੱਚ ਸ਼ਾਮਲ ਹੋਣ ‘ਸਿੱਖਸ ਆਫ ਅਮੈਰਿਕਾ’ ਸੰਸਥਾ ਦੇ ਮੈਂਬਰ ਸਾਹਿਬਾਨ ਵਿਸ਼ੇਸ਼ ਤੌਰ ’ਤੇ ਲੁਧਿਆਣਾ ਤੋਂ ਪਹੁੰਚੇ। ‘ਸਿੱਖਸ ਆਫ ਅਮੈਰੀਕਾ’ ਵੱਲੋਂ ਜਿਥੇ ਪਰਿਵਾਰ ਦੇ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ 2,00,000 (ਦੋ ਲੱਖ) ਰੁਪਏ ਦੀ ਸਹਾਇਤਾ ਵੀ ਦਿੱਤੀ। ਪਰਿਵਾਰ ਨੂੰ ਸਹਾਇਤਾ ਰਾਸ਼ੀ ਦੇਣ ਸਮੇਂ ਮੌਜੂਦ ਸੰਗਤਾਂ ਦੀ ਹਾਜ਼ਰੀ ਵਿੱਚ ਐਲਾਨ ਵੀ ਕੀਤਾ ਕਿ ਸਵਰਗੀ ਭਾਈ ਅਮਰੀਕ ਸਿੰਘ ਜੀ ਦੇ ਬੱਚੇ ਜਿਸ ਵੀ ਸਕੂਲ, ਕਾਲਜ ਜਾਂ ਯੂਨੀਵਰਸਿਟੀ ਵਿੱਚ ਸਿੱਖਿਆ ਪ੍ਰਾਪਤ ਕਰਨਾ ਚਾਹੁੰਦੇ ਹੋਣ ਤਾਂ ਉਨ੍ਹਾਂ ਦੀ ਪੜ੍ਹਾਈ ਅਤੇ ਉੱਚ ਵਿੱਦਿਆ ਦਾ ਸਾਰਾ ਖਰਚਾ ‘ਸਿੱਖ ਆਫ ਅਮਰੀਕਾ’ ਜਿੰਮੇ ਹੋਵੇਗਾ।
ਜਿਕਰਯੋਗ ਹੈ ਕਿ ‘ਸਿੱਖ ਆਫ ਅਮਰੀਕਾ’ ਦੇਸ਼ ਦੁਨੀਆਂ ਵਿੱਚ ਜਦੋਂ ਵੀ ਕਿਸੇ ਸਿੱਖ ਨਾਲ ਔਖੀ ਘੜੀ ਬਣੇ ਤਾਂ ਇਹ ਸੰਸਥਾ ੇ ਆਪਣਾ ਫਰਜ਼ ਸਮਝ ਕੇ ਉਸ ਨਾਲ ਖੜੇ ਹੁੰਦਿਆਂ ਆਪਣੀ ਜ਼ਿੰਮੇਵਾਰੀ ਨਿਭਾਉਂਦੀ ਹੈ।
ਇਸ ਮੌਕੇ ਅਮਰੀਕਾ ਤੋਂ ‘ਸਿੱਖ ਆਫ਼ ਅਮਰੀਕਾ’ ਦੇ ਪ੍ਰੈਜੀਡੈਂਟ ਸ. ਜਸਦੀਪ ਸਿੰਘ ਜੈਸੀ ਨੇ ਲਿਖਤ ਸੰਦੇਸ਼ ਰਾਹੀਂ ਪਰਿਵਾਰ ਨਾਲ ਜਿਥੇ ਦੁੱਖ ਦਾ ਪ੍ਰਗਟਾਵਾ ਕੀਤਾ ਉਥੇ ਪਰਿਵਾਰ ਹਮੇਸ਼ਾਂ ਖੜ੍ਹੇ ਰਹਿਣ ਦੀ ਵਚਨਬੱਧਤਾ ਨੂੰ ਦੁਹਰਾਇਆ।
ਦੱਸਣਯੋਗ ਹੈ ਕਿ ਪਾਕਿਸਤਾਨੀ ਫੌਜ ਵੱਲੋਂ ਕੀਤੇ ਗਏ ਹਮਲੇ ਸਮੇਂ ਪੁਣਛ ਵਿੱਚ ਉਥੋਂ ਦੇ ਵਾਸੀ ਰਣਜੀਤ ਸਿੰਘ, ਰਾਗੀ ਭਾਈ ਅਮਰੀਕ ਸਿੰਘ, ਸਾਬਕਾ ਫੌਜੀ ਅਮਰਜੀਤ ਸਿੰਘ ਅਤੇ ਬੀਬੀ ਬਲਵਿੰਦਰ ਕੌਰ (ਚਾਰੇ ਵਾਸੀ ਪੁਣਛ) ਦੀ ਮੌਤ ਹੋ ਗਈ ਸੀ।
ਭੋਗ ਸਮਾਗਮ ਵਿੱਚ ਸ਼ਾਮਲ ਹੋਣ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਬਹੁਤ ਸਾਰੀਆਂ ਸਿੱਖ ਸੰਸਥਾਵਾਂ ਦੇ ਮੁਖੀ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਜੰਮੂ ਕਸ਼ਮੀਰ ਦੇ ਪ੍ਰਤੀਨਿਧ ਸ਼ਾਮਲ ਸਨ।
