ਦੁਨੀਆ ’ਚ ਪਾਕਿ ਨੂੰ ਬੇਨਕਾਬ ਕੀਤਾ ਜਾਵੇਗਾ : ਰਾਜ ਨਾਥ ਸਿੰਘ

ਦੁਨੀਆ ’ਚ ਪਾਕਿ ਨੂੰ ਬੇਨਕਾਬ ਕੀਤਾ ਜਾਵੇਗਾ : ਰਾਜ ਨਾਥ ਸਿੰਘ

0
85

ਦੁਨੀਆ ’ਚ ਪਾਕਿ ਨੂੰ ਬੇਨਕਾਬ ਕੀਤਾ ਜਾਵੇਗਾ : ਰਾਜ ਨਾਥ ਸਿੰਘ

ਨਵੀਂ ਦਿੱਲੀ : ਸਰਕਾਰ ਪਹਿਲਗਾਮ ’ਚ ਅਤਿਵਾਦੀ ਹਮਲੇ ਦੇ ਜਵਾਬ ’ਚ ਚਲਾਏ ਗਏ ‘ਅਪਰੇਸ਼ਨ ਸਿੰਧੂਰ’ ਮਗਰੋਂ ਹਮਲਾਵਰ ਕੂਟਨੀਤਕ ਮੁਹਿੰਮ ਤਹਿਤ ਆਲਮੀ ਮੰਚਾਂ ’ਤੇ ਭਾਰਤ ਦੇ ਪੱਖ ਨੂੰ ਮਜ਼ਬੂਤੀ ਨਾਲ ਰੱਖਣ ਅਤੇ ਪਾਕਿਸਤਾਨ ਵੱਲੋਂ ਅਤਿਵਾਦ ਦੀ ਕੀਤੀ ਜਾ ਰਹੀ ਪੁਸ਼ਤਪਨਾਹੀ ਦਾ ਪਰਦਾਫਾਸ਼ ਕਰਨ ਲਈ ਅਗਲੇ ਹਫ਼ਤੇ ਤੋਂ ਵੱਖ ਵੱਖ ਮੁਲਕਾਂ ’ਚ ਸਰਬ-ਪਾਰਟੀ ਵਫ਼ਦ ਭੇਜੇਗੀ। ਹੁਕਮਰਾਨ ਭਾਜਪਾ ਅਤੇ ਮੁੱਖ ਵਿਰੋਧੀ ਧਿਰ ਕਾਂਗਰਸ ਸਮੇਤ ਵੱਖ ਵੱਖ ਸਿਆਸੀ ਪਾਰਟੀਆਂ ਦੇ ਸੰਸਦ ਮੈਂਬਰਾਂ ਨੂੰ ਸਰਕਾਰ ਨੇ ਇਸ ਮੁਹਿੰਮ ’ਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ ਅਤੇ ਕੁਝ ਪਾਰਟੀਆਂ ਨੇ ਆਪਣੇ ਮੈਂਬਰਾਂ ਨੂੰ ਭੇਜਣ ਦੀ ਮਨਜ਼ੂਰੀ ਵੀ ਦੇ ਦਿੱਤੀ ਹੈ। ਸੂਤਰਾਂ ਨੇ ਕਿਹਾ ਕਿ ਕੁਝ ਸਾਬਕਾ ਮੰਤਰੀ ਵਫ਼ਦਾਂ ਦੀ ਅਗਵਾਈ ਕਰਨਗੇ। ਵਿਦੇਸ਼ ਜਾਣ ਵਾਲੇ ਵਫ਼ਦਾਂ ਜਾਂ ਉਸ ਦੇ ਮੈਂਬਰਾਂ ਦੀ ਗਿਣਤੀ ਨੂੰ ਲੈ ਕੇ ਹਾਲੇ ਕੋਈ ਸਪੱਸ਼ਟਤਾ ਨਹੀਂ ਹੈ ਪਰ ਕੁਝ ਆਗੂਆਂ ਨੇ ਕਿਹਾ ਕਿ 30 ਤੋਂ ਵੱਧ ਸੰਸਦ ਮੈਂਬਰ ਇਸ ਮੁਹਿੰਮ ’ਚ ਸ਼ਾਮਲ ਕੀਤੇ ਜਾ ਸਕਦੇ ਹਨ। ਵਫ਼ਦ 10 ਦਿਨਾਂ ਲਈ ਵੱਖ ਵੱਖ ਮੁਲਕਾਂ ਦਾ ਦੌਰਾ ਕਰਨਗੇ। ਸਰਕਾਰ ਵੱਲੋਂ ਤੈਅ ਮੁਲਕਾਂ ਦੇ ਦੌਰੇ ’ਤੇ ਹੀ ਸੰਸਦ ਮੈਂਬਰ ਜਾਣਗੇ। ਸੂਤਰਾਂ ਨੇ ਦੱਸਿਆ ਕਿ ਜਿਨ੍ਹਾਂ ਪਾਰਟੀਆਂ ਦੇ ਸੰਸਦ ਮੈਂਬਰ ਵਫ਼ਦ ਦਾ ਹਿੱਸਾ ਹੋਣਗੇ, ਉਨ੍ਹਾਂ ’ਚ ਭਾਜਪਾ, ਕਾਂਗਰਸ, ਤ੍ਰਿਣਮੂਲ ਕਾਂਗਰਸ, ਡੀਐੱਮਕੇ, ਐੱਨਸੀਪੀ (ਐੱਸਪੀ), ਜਨਤਾ ਦਲ (ਯੂਨਾਈਟਿਡ), ਬੀਜੇਡੀ, ਸੀਪੀਐੱਮ ਅਤੇ ਹੋਰ ਪਾਰਟੀਆਂ ਸ਼ਾਮਲ ਹਨ।

LEAVE A REPLY

Please enter your comment!
Please enter your name here