ਕੈਲੇਫੋਰਨੀਆ ’ਚ ਮਾਛੀਵਾੜਾ ਦੇ ਨੌਜਵਾਨ ਦੀ ਮੌਤ
ਕੈਲੇਫੋਰਨੀਆ : ਅਮਰੀਕਾ ਦੇ ਕੈਲੇਫੋਰਨੀਆ ਵਿੱਚ ਜ਼ਿਲ੍ਹਾ ਮਾਛੀਵਾੜੇ ਪਿੰਡ ਸਹਿਜੋ ਮਾਜਰਾ ਦੇ ਨੌਜਵਾਨ ਭੁਪਿੰਦਰ ਸਿੰਘ ਦੀ ਇੱਕ ਸੜਕ ਹਾਦਸੇ ’ਚ ਮੌਤ ਹੋਣ ਦੀ ਖਬਰ ਮਿਲੀ ਹੈ। ਉਹ ਟਰਾਲਾ ਚਲਾਉਂਦਾ ਸੀ। ਭੁਪਿੰਦਰ ਸਿੰਘ ਟਰਾਲਾ ਲੈ ਕੇ ਅਮਰੀਕਾ ਦੇ 81-ਗਰੀਨ ਕਾਊਂਟੀ ਰੋਡ ’ਤੇ ਜਾ ਰਿਹਾ ਸੀ ਕਿ ਰਸਤੇ ’ਚ ਇੱਕ ਜੀਪ ਨਾਲ ਉਸ ਦੀ ਟੱਕਰ ਹੋ ਗਈ ਅਤੇ ਟਰਾਲਾ ਦਰੱਖਤ ਨਾਲ ਟਕਰਾ ਗਿਆ। ਹਾਦਸੇ ਤੋਂ ਬਾਅਦ ਟਰਾਲੇ ਨੂੰ ਅੱਗ ਲੱਗ ਗਈ। ਮੌਕੇ ’ਤੇ ਪਹੁੰਚੀ ਰੈਸਕਿਊ ਟੀਮ ਨੇ ਭੁਪਿੰਦਰ ਨੂੰ ਟਰਾਲੇ ’ਚੋਂ ਬਾਹਰ ਕੱਢਿਆ ਪਰ ਉਦੋਂ ਤੱਕ ਉਸ ਦੀ ਮੌਤ ਹੋ ਗਈ ਸੀ।
