ਹਰਿਮੰਦਰ ਸਾਹਿਬ ’ਤੇ ਹਮਲੇ ਬਾਰੇ ਬਿਆਨ ’ਤੇ ਵਿਸ਼ਵਾਸ ਨਹੀਂ: ਮੁੱਖ ਸਕੱਤਰ ਐੱਸਜੀਪੀਸੀ

ਹਰਿਮੰਦਰ ਸਾਹਿਬ ’ਤੇ ਹਮਲੇ ਬਾਰੇ ਬਿਆਨ ’ਤੇ ਵਿਸ਼ਵਾਸ ਨਹੀਂ: ਮੁੱਖ ਸਕੱਤਰ ਐੱਸਜੀਪੀਸੀ

0
170

ਹਰਿਮੰਦਰ ਸਾਹਿਬ ’ਤੇ ਹਮਲੇ ਬਾਰੇ ਬਿਆਨ ’ਤੇ ਵਿਸ਼ਵਾਸ ਨਹੀਂ: ਮੁੱਖ ਸਕੱਤਰ ਐੱਸਜੀਪੀਸੀ

ਅੰਮ੍ਰਿਤਸਰ : ਪਾਕਿਸਤਾਨ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਤੇ ਹਮਲਾ ਕੀਤੇ ਜਾਣ ਸਬੰਧੀ ਭਾਰਤੀ ਫੌਜ ਵੱਲੋਂ ਕੀਤੇ ਖੁਲਾਸੇ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਆਖਿਆ ਕਿ ਉਹ ਅਜਿਹੇ ਕਿਸੇ ਵੀ ਬਿਆਨ ਤੇ ਵਿਸ਼ਵਾਸ ਨਹੀਂ ਕਰਦੇ ਹਨ। ਉਨ੍ਹਾਂ ਕਿਹਾ ਕਿ ਚਾਹੇ ਭਾਰਤੀ ਫੌਜ ਹੋਵੇ ਜਾਂ ਪਾਕਿਸਤਾਨੀ ਫੌਜ ਗੁਰੂ ਘਰ ਤੇ ਹਮਲੇ ਬਾਰੇ ਸੋਚ ਨਹੀਂ ਸਕਦੀ। ਇਹ ਅਜਿਹਾ ਸਥਾਨ ਹੈ, ਜਿੱਥੋਂ ਲੋਕਾਂ ਨੂੰ ਜੀਵਨ ਮਿਲਦਾ ਹੈ, ਖੁਸ਼ੀਆਂ ਅਤੇ ਮਨੋਕਾਮਨਾਵਾਂ ਪੂਰੀਆਂ ਹੁੰਦੀਆਂ ਹਨ। ਭਾਰਤੀ ਫੌਜ ਦੇ ਇਸ ਦਾਅਵੇ ਨੂੰ ਖਾਰਜ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਇਸ ਤੇ ਵਿਸ਼ਵਾਸ ਹੀ ਨਹੀਂ ਕਰਦੇ।

ਮੁੱਖ ਸਕੱਤਰ ਨੇ ਕਿਹਾ ਕਿ ਇਸ ਮਾਮਲੇ ਬਾਰੇ ਸੰਗਤ ਦੇ ਮਨ ਵਿੱਚ ਨਾ ਕੋਈ ਦੁਵਿਧਾ ਹੈ ਅਤੇ ਨਾ ਹੀ ਕੋਈ ਤੌਖਲਾ ਹੈ। ਸੰਗਤ ਪਹਿਲਾਂ ਵਾਂਗ ਹੀ ਵੱਡੀ ਗਿਣਤੀ ਵਿਚ ਗੁਰੂ ਘਰ ਵਿਖੇ ਨਤਮਸਤਕ ਹੋਣ ਲਈ ਪੁੱਜ ਰਹੀ ਹੈ। ਹਰਿਆਣਾ ਦੇ ਇਕ ਵਿਅਕਤੀ ਵੱਲੋਂ ਸਿੱਖ ਜਰਨੈਲਾਂ ਬਾਰੇ ਬਣਾਈਆਂ ਵੀਡੀਓਜ਼ ਬਾਰੇ ਉਨ੍ਹਾਂ ਕਿਹਾ ਕਿ ਸਿੱਖ ਜਰਨੈਲਾਂ ਬਾਰੇ ਫਿਲਮਾਂਕਣ ਕਰਨ ਤੇ ਰੋਕ ਹੈ। ਸਿੱਖ ਜਰਨੈਲਾਂ ਬਾਰੇ ਕਿਸੇ ਵੀ ਕਿਸਮ ਦਾ ਗਲਤ ਪ੍ਰਚਾਰ ਨਹੀਂ ਕਰਨਾ ਚਾਹੀਦਾ। ਇਸ ਤੇ ਉਨ੍ਹਾਂ ਚੇਤਾਵਨੀ ਦਿੱਤੀ ਹੈ ਕਿ ਅਜਿਹਾ ਕਰਨ ਵਾਲਿਆਂ ਖ਼?ਲਾਫ਼ ਸ਼੍ਰੋਮਣੀ ਕਮੇਟੀ ਕਾਨੂੰਨੀ ਕਾਰਵਾਈ ਕਰੇਗੀ।

LEAVE A REPLY

Please enter your comment!
Please enter your name here