ਅਮਰੀਕਾ ਹੁਣ ਭਾਰਤ ਦੀਆਂ ਗ਼ੈਰਕਾਨੂੰਨੀ ਇਮੀਗ੍ਰੇਸ਼ਨ ਏਜੰਸੀਆਂ ’ਤੇ ਕਸੇਗਾ ਸ਼ਿਕੰਜਾ

ਅਮਰੀਕਾ ਹੁਣ ਭਾਰਤ ਦੀਆਂ ਗ਼ੈਰਕਾਨੂੰਨੀ ਇਮੀਗ੍ਰੇਸ਼ਨ ਏਜੰਸੀਆਂ ’ਤੇ ਕਸੇਗਾ ਸ਼ਿਕੰਜਾ

0
78

ਅਮਰੀਕਾ ਹੁਣ ਭਾਰਤ ਦੀਆਂ ਗ਼ੈਰਕਾਨੂੰਨੀ ਇਮੀਗ੍ਰੇਸ਼ਨ ਏਜੰਸੀਆਂ ’ਤੇ ਕਸੇਗਾ ਸ਼ਿਕੰਜਾ

ਸਖਤ ਕਾਰਵਾਈ ਦੀ ਚਿਤਾਵਨੀ

ਵਾਸ਼ਿੰਗਟਨ : ਸੰਯੁਕਤ ਰਾਜ ਅਮਰੀਕਾ ਨੇ ਐਲਾਨ ਕੀਤਾ ਹੈ ਕਿ ਉਹ ਅਮਰੀਕਾ ਵਿੱਚ ਗੈਰਕਾਨੂੰਨੀ ਇਮੀਗ੍ਰੇਸ਼ਨ ਦੀ ਸਹੂਲਤ ਦੇਣ ਵਾਲੀਆਂ ਭਾਰਤੀ ਟਰੈਵਲ ਏਜੰਸੀਆਂ ਵਿਰੁੱਧ ਕਾਰਵਾਈ ਕਰ ਰਿਹਾ ਹੈ। ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਟੈਮੀ ਬਰੂਸ ਨੇ ਕਿਹਾ ਕਿ ਉਨ੍ਹਾਂ ਦਾ ਵਿਭਾਗ ਭਾਰਤ ਸਥਿਤ ਟਰੈਵਲ ਏਜੰਸੀਆਂ ਦੇ ਮਾਲਕਾਂ, ਅਧਿਕਾਰੀਆਂ ਅਤੇ ਸੀਨੀਅਰ ਅਧਿਕਾਰੀਆਂ ’ਤੇ ਵੀਜ਼ਾ ਪਾਬੰਦੀਆਂ ਲਗਾਉਣ ਲਈ ਕਦਮ ਚੁੱਕ ਰਿਹਾ ਹੈ ਜੋ ਜਾਣਬੁੱਝ ਕੇ ਅਮਰੀਕਾ ਵਿਚ ਗੈਰ-ਕਾਨੂੰਨੀ ਪਰਵਾਸ ਦੀ ਸਹੂਲਤ ਦਿੰਦੇ ਹਨ।

ਅਮਰੀਕਾ ਨੇ ਕਿਹਾ ਹੈ ਕਿ ਇਹ ਏਜੰਸੀਆਂ ਗੈਰਕਾਨੂੰਨੀ ਢੰਗ ਨਾਲ ਭਾਰਤ ਤੋਂ ਕਈ ਨੌਜਵਾਨਾਂ ਨੂੰ ਅਮਰੀਕਾ ਭੇਜਦੀਆਂ ਸਨ ਤੇ ਉਨ੍ਹਾਂ ਤੋਂ ਮੋਟੀਆਂ ਰਕਮਾਂ ਵਸੂਲਦੀਆਂ ਸਨ ਤੇ ਇਸ ਦੇ ਇਵਜ਼ ਵਿਚ ਨੌਜਵਾਨਾਂ ਦੀ ਜ਼ਿੰਦਗੀ ਨੂੰ ਖਤਰੇ ਵਿਚ ਪਾ ਕੇ ਅਮਰੀਕਾ ਭੇਜਿਆ ਜਾਂਦਾ ਸੀ। ਵਿਦੇਸ਼ ਵਿਭਾਗ ਨੇ ਕਿਹਾ ਕਿ ਉਨ੍ਹਾਂ ਦੀ ਇਮੀਗ੍ਰੇਸ਼ਨ ਨੀਤੀ ਦਾ ਉਦੇਸ਼ ਨਾ ਸਿਰਫ਼ ਵਿਦੇਸ਼ੀ ਨਾਗਰਿਕਾਂ ਨੂੰ ਸੰਯੁਕਤ ਰਾਜ ਵਿੱਚ ਗੈਰਕਾਨੂੰਨੀ ਪਰਵਾਸ ਦੇ ਖ਼ਤਰਿਆਂ ਬਾਰੇ ਸੂਚਿਤ ਕਰਨਾ ਹੈ, ਸਗੋਂ ਗੈਰਕਾਨੂੰਨੀ ਇਮੀਗ੍ਰੇਸ਼ਨ ਦੇ ਸਾਧਨਾਂ ਸਮੇਤ ਸਾਡੇ ਕਾਨੂੰਨਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ ਜਵਾਬਦੇਹ ਬਣਾਉਣਾ ਹੈ।

LEAVE A REPLY

Please enter your comment!
Please enter your name here