ਹੁਣ ਭਾਖੜਾ ਡੈਮ ’ਤੇ ਕੇਂਦਰੀ ਬਲਾਂ ਵੱਲੋਂ ਹੋਵੇਗੀ ਸੁਰੱਖਿਆ
ਚੰਡੀਗੜ੍ਹ : ਪਿਛਲੇ ਦਿਨਾਂ ਦੌਰਾਨ ਹਰਿਆਣਾ ਨੂੰ ਵਾਧੂ ਪਾਣੀ ਛੱਡਣ ਦੇ ਮਾਮਲੇ ’ਤੇ ਪੰਜਾਬ ਅਤੇ ਹਰਿਆਣਾ ਦੀ ਅਣਬਣ ਰਹੀ। ਕਰੀਬ 20 ਦਿਨਾਂ ਤੋਂ ਨੰਗਲ ਡੈਮ ਤੇ ‘ਆਪ’ ਵਰਕਰਾਂ ਦਾ ਧਰਨਾ ਚੱਲਦਾ ਰਿਹਾ ਅਤੇ ਦੋਹਾਂ ਸੂਬਿਆਂ ’ਚ ਵਾਦ-ਵਿਵਾਦ ਕਾਫੀ ਭੱਖ ਗਿਆ ਸੀ। ਹੁਣ ਕੇਂਦਰੀ ਨੇ ਪੰਜਾਬ-ਹਰਿਆਣਾ ’ਚ ਪਾਣੀਆਂ ਵਿਵਾਦ ਨੂੰ ਦੇਖਦੇ ਹੋਏ ਭਾਖੜਾ ਨੰਗਲ ਡੈਮ ’ਤੇ ਕੇਂਦਰੀ ਬਲਾਂ ਦੀ ਤਾਇਨਾਤੀ ਕਰਨ ਦਾ ਫੈਸਲਾ ਲਿਆ ਹੈ। ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਡਾਇਰੈਕਟਰ (ਸੁਰੱਖਿਆ) ਨੂੰ ਲਿਖੇ ਪੱਤਰ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਭਾਖੜਾ ਨੰਗਲ ਡੈਮ ਲਈ ਕੇਂਦਰੀ ਉਦਯੋਗਿਕ ਸਕਿਉਰਿਟੀ ਫੋਰਸਜ਼ ਦੀਆਂ 296 ਨਵੀਆਂ ਅਸਾਮੀਆਂ ਪ੍ਰਵਾਨ ਕੀਤੀਆਂ ਗਈਆਂ ਹਨ।
ਜ਼ਿਕਰਯੋਗ ਹੈ ਕਿ ਕੇਂਦਰੀ ਬਲਾਂ ਦੀ ਤਾਇਨਾਤੀ ਦਾ ਸਮੁੱਚਾ ਖਰਚਾ ਬੀਬੀਐੱਮਬੀ ਵੱਲੋਂ ਤਾਰਿਆ ਜਾਵੇਗਾ ਤੇ ਕੇਂਦਰੀ ਬਲਾਂ ਦੀ ਰਹਿਣ ਸਹਿਣ, ਆਵਾਜਾਈ, ਸੰਚਾਰ ਸਾਧਨਾਂ ਆਦਿ ਦਾ ਪ੍ਰਬੰਧ ਵੀ ਬੀਬੀਐੱਮਬੀ ਵੱਲੋਂ ਕੀਤਾ ਜਾਵੇਗਾ। ਕੇਂਦਰੀ ਬਲਾਂ ਦੀ ਤਾਇਨਾਤੀ ਦਾ ਕਰੀਬ 60 ਫ਼ੀਸਦੀ ਖਰਚਾ ਪੰਜਾਬ ਨੂੰ ਝੱਲਣਾ ਪਵੇਗਾ ਇਸ ਦੀਆਂ ਚਰਚਾਵਾਂ ਚੱਲ ਰਹੀਆਂ ਹਨ।
