spot_imgspot_imgspot_imgspot_img

ਪੰਜਾਬ ’ਚ ਬਿਜਲੀ ਦੀ ਮੰਗ ਨੇ ਵਿਭਾਗ ਦੇ ਕੱਢੇ ਤਰਾਹ 

Date:

ਪੰਜਾਬ ’ਚ ਬਿਜਲੀ ਦੀ ਮੰਗ ਨੇ ਵਿਭਾਗ ਦੇ ਕੱਢੇ ਤਰਾਹ

14 ਹਜ਼ਾਰ ਮੈਗਾਵਾਟ ਤੋਂ ਟੱਪੀ ਬਿਜਲੀ ਦੀ ਮੰਗ

ਚੰਡੀਗੜ੍ਹ : ਪੰਜਾਬ ਵਿੱਚ ਗਰਮੀ ਦਾ ਮੌਸਮ ਪੂਰੇ ਜ਼ੋਰਾਂ ’ਤੇ ਹੈ, ਇਸ ਲਈ ਸੂਬੇ ਵਿੱਚ ਬਿਜਲੀ ਦੀ ਮੰਗ ਵੀ ਲਗਾਤਾਰ ਵਧਦੀ ਜਾ ਰਹੀ ਹੈ, ਜਿਸ ਨੇ ਬਿਜਲੀ ਵਿਭਾਗ ਦੇ ਹੋਸ਼ ਭੁਲਾ ਰੱਖੇ ਹਨ। ਪੰਜਾਬ ਵਿੱਚ ਬਿਜਲੀ ਦੀ ਮੰਗ 14 ਹਜ਼ਾਰ ਮੈਗਾਵਾਟ ’ਤੇ ਪਹੁੰਚ ਗਈ। ਇਸ ਦੇ ਨਾਲ ਹੀ ਪੰਜਾਬ ਵਿੱਚ ਗਰਮੀ ਵਧਣ ਕਰਕੇ ਸਰਕਾਰੀ ਤੇ ਨਿੱਜੀ ਖੇਤਰ ਦੇ ਕੁੱਲ 5 ਥਰਮਲ ਪਲਾਂਟਾਂ ਦੇ 15 ਯੂਨਿਟਾਂ ਵਿੱਚੋਂ 13 ਯੂਨਿਟ ਚੱਲ ਰਹੇ ਹਨ। ਹਾਲਾਂਕਿ ਹਾਲੇ ਪੰਜਾਬ ਵਿੱਚ ਝੋਨੇ ਦੀ ਲੁਆਈ ਸ਼ੁਰੂ ਨਹੀਂ ਹੋਈ ਹੈ, ਜੋ ਪਹਿਲੀ ਜੂਨ ਤੋਂ ਹੋਵੇਗੀ। ਇਸ ਸਮੇਂ ਸਿਰਫ਼ ਸਿੱਧੀ ਤਕਨੀਕ ਨਾਲ ਝੋਨੇ ਦੀ ਬਿਜਾਈ ਕੀਤੀ ਜਾ ਰਹੀ ਹੈ। ਝੋਨੇ ਦੀ ਲੁਆਈ ਸ਼ੁਰੂ ਹੋਣ ਨਾਲ ਬਿਜਲੀ ਦੀ ਮੰਗ ਹੋਰ ਵਧਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਪਿਛਲੇ ਤਿੰਨ ਚਾਰ ਦਿਨਾਂ ਤੋਂ ਬਿਜਲੀ ਦੀ ਮੰਗ 13 ਹਜ਼ਾਰ ਮੈਗਾਵਾਟ ਤੋਂ ਹੇਠਾਂ ਚੱਲ ਰਹੀ ਸੀ, ਪਰ ਅੱਜ ਬਿਜਲੀ ਦੀ ਮੰਗ ਇਕ ਹਜ਼ਾਰ ਮੈਗਾਵਾਟ ਵੱਧ ਗਈ ਹੈ। ਅੱਜ ਦੁਪਹਿਰ ਸਮੇਂ ਸੂਬੇ ਵਿੱਚ ਬਿਜਲੀ ਦੀ ਮੰਗ 14027 ਮੈਗਾਵਾਟ ਦਰਜ ਕੀਤੀ ਗਈ ਹੈ। ਬੀਤੇ ਦਿਨ 19 ਮਈ ਨੂੰ ਮੰਗ 12732 ਮੈਗਾਵਾਟ ਦਰਜ ਕੀਤੀ ਗਈ ਸੀ। ਰੋਪੜ ਥਰਮਲ ਪਲਾਂਟ ਦੇ ਚਾਰੋਂ ਯੂਨਿਟ ਚੱਲ ਰਹੇ ਸਨ, ਜਿੱਥੋਂ 600 ਮੈਗਾਵਾਟ ਬਿਜਲੀ ਦਾ ਉਤਪਾਦਨ ਹੋ ਰਿਹਾ ਹੈ। ਲਹਿਰਾ ਮੁਹੱਬਤ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚੱਲ ਰਹੇ ਹਨ, ਜਿੱਥੇ 598 ਮੈਗਾਵਾਟ ਬਿਜਲੀ ਦਾ ਉਤਪਾਦਨ ਹੋ ਰਿਹਾ ਹੈ। ਇਸੇ ਤਰ੍ਹਾਂ ਗੋਇੰਦਵਾਲ ਸਾਹਿਬ ਥਰਮਲ ਪਲਾਂਟ ਦੇ ਦੋ ਵਿੱਚੋਂ ਇਕ ਯੂਨਿਟ ਹੀ ਕਾਰਜਸ਼ੀਲ ਸੀ, ਜਿੱਥੋਂ 249 ਮੈਗਾਵਾਟ ਬਿਜਲੀ ਦਾ ਉਤਪਾਦਨ ਹੋ ਰਿਹਾ ਹੈ। ਦੂਜੇ ਪਾਸੇ ਨਿੱਜੀ ਖੇਤਰ ਦੇ ਰਾਜਪੁਰਾ ਥਰਮਲ ਪਲਾਂਟ ਦੇ ਦੋਵੇਂ ਯੂਨਿਟ ਚੱਲ ਰਹੇ ਸਨ, ਜਿੱਥੋਂ 1325 ਮੈਗਾਵਾਟ ਬਿਜਲੀ ਦਾ ਉਤਪਾਦਨ ਹੋ ਰਿਹਾ ਹੈ। ਇਸੇ ਤਰ੍ਹਾਂ ਤਲਵੰਡੀ ਸਾਬੋ ਥਰਮਲ ਪਲਾਂਟ ਦੇ ਤਿੰਨੋਂ ਯੂਨਿਟ ਚੱਲ ਰਹੇ ਹਨ, ਜਿੱਥੇ 1812 ਮੈਗਾਵਾਟ ਬਿਜਲੀ ਦਾ ਉਤਪਾਦਨ ਕੀਤਾ ਜਾ ਰਿਹਾ ਹੈ। ਹੁਣ ਦੇਖਣਾ ਹੈ ਕਿ ਆਖਿਰ ਬਿਜਲੀ ਦੀ ਪੂਰਤੀ ਪੰਜਾਬ ਸਰਕਾਰ ਕਿਸ ਤਰ੍ਹਾਂ ਮੈਨੇਜ਼ ਕਰਦੀ ਹੈ।

Varinder Singh
Varinder Singhhttps://amazingtvusa.com
Thanks for watching Amazing Tv Keep supporting keep watching pls like and share thanks

LEAVE A REPLY

Please enter your comment!
Please enter your name here

Share post:

Subscribe

spot_imgspot_imgspot_imgspot_img

Popular

More like this
Related

10 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸੀਏ ਕਾਬੂ

10 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸੀਏ...

ਬੀ.ਜੇ.ਪੀ.ਆਗੂ ਦੇ ਪੁੱਤਰ ਦੀਆਂ 130 ਅਸ਼ਲੀਲ ਵੀਡੀਓਜ਼ ਵਾਇਰਲ!

ਬੀ.ਜੇ.ਪੀ.ਆਗੂ ਦੇ ਪੁੱਤਰ ਦੀਆਂ 130 ਅਸ਼ਲੀਲ ਵੀਡੀਓਜ਼ ਵਾਇਰਲ! ਚੰਡੀਗੜ੍ਹ :...

ਪ੍ਰਬੰਧਾਂ ਨੂੰ ਲੈ ਕੇ ਗੁਰਦੁਆਰੇ ’ਚ ਝੜਪ

ਪ੍ਰਬੰਧਾਂ ਨੂੰ ਲੈ ਕੇ ਗੁਰਦੁਆਰੇ ’ਚ ਝੜਪ ਧਰਮਕੋਟ : ਤੱਪ...

ਸੰਯੁਕਤ ਕਿਸਾਨ ਮੋਰਚਾ ਵੱਲੋਂ ਮੁੱਖ ਮੰਤਰੀ ਦੀ ਚੁਣੌਤੀ ਕਬੂਲ

ਸੰਯੁਕਤ ਕਿਸਾਨ ਮੋਰਚਾ ਵੱਲੋਂ ਮੁੱਖ ਮੰਤਰੀ ਦੀ ਚੁਣੌਤੀ ਕਬੂਲ ਮੁੱਖ...