ਭਾਰਤ ਵਿੱਚ ਕਰੋਨਾ ਦੀ ਮੁੜ ਦਸਤਕ
ਦਿੱਲੀ ਵਿੱਚ ਕਰੋਨਾ ਦੇ 104 ਐਕਟਿਵ ਮਾਮਲੇ
ਨਵੀਂ ਦਿੱਲੀ : ਸਿਹਤ ਵਿਭਾਗ ਵੱਲੋਂ ਜਾਰੀ ਅਧਿਕਾਰਤ ਅੰਕੜਿਆਂ ਅਨੁਸਾਰ ਦਿੱਲੀ ਵਿੱਚ ਕੁੱਲ 104 ਐਕਟਿਵ ਕੋਵਿਡ-19 ਮਾਮਲੇ ਸਾਹਮਣੇ ਆਏ ਹਨ। ਹਾਲਾਂਕਿ, ਸਿਹਤ ਅਧਿਕਾਰੀਆਂ ਨੇ ਕਿਹਾ ਕਿ ਪਿਛਲੇ ਹਫ਼ਤੇ 24 ਮਰੀਜ਼ ਠੀਕ ਵੀ ਹੋਏ ਹਨ। ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਕੋਵਿਡ-19 ਡੈਸ਼ਬੋਰਡ ਦੇ ਅਨੁਸਾਰ ਪਿਛਲੇ ਹਫ਼ਤੇ ਸਰਗਰਮ ਮਾਮਲਿਆਂ ਦੀ ਕੁੱਲ ਗਿਣਤੀ 99 ਸੀ। ਦਿੱਲੀ ਸਰਕਾਰ ਦੇ ਇੱਕ ਸੀਨੀਅਰ ਸਿਹਤ ਅਧਿਕਾਰੀ ਨੇ ਅੰਕੜਿਆਂ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਸਥਿਤੀ ਕਾਬੂ ਵਿੱਚ ਹੈ ਅਤੇ ਅਧਿਕਾਰੀ ਕਿਸੇ ਵੀ ਸੰਭਾਵੀ ਵਾਧੇ ’ਤੇ ਨੇੜਿਓਂ ਨਜ਼ਰ ਰੱਖ ਰਹੇ ਹਨ।
ਅਧਿਕਾਰੀਆਂ ਨੇ ਕਿਹਾ ਕਿ ਦਿੱਲੀ ਵਿੱਚ ਹਾਲ ਹੀ ਦੇ ਹਫ਼ਤਿਆਂ ਵਿੱਚ ਕੋਵਿਡ ਨਾਲ ਸਬੰਧਤ ਕਿਸੇ ਵੀ ਮੌਤ ਦੀ ਰਿਪੋਰਟ ਨਹੀਂ ਆਈ ਹੈ। ਦਿੱਲੀ ਸਰਕਾਰ ਨੇ ਪਿਛਲੇ ਸ਼ੁੱਕਰਵਾਰ ਨੂੰ ਇੱਕ ਸਲਾਹਕਾਰੀ ਜਾਰੀ ਕੀਤੀ ਸੀ ਜਿਸ ਵਿੱਚ ਹਸਪਤਾਲਾਂ ਨੂੰ ਤਿਆਰੀਆਂ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਗਏ ਸਨ। ਸਰਕਾਰ ਵੱਲੋਂ ਜਾਰੀ ਹੁਕਮਾਂ ਵਿੱਚ ਬਿਸਤਰੇ, ਆਕਸੀਜਨ, ਜ਼ਰੂਰੀ ਦਵਾਈਆਂ ਅਤੇ ਵੈਂਟੀਲੇਟਰਾਂ ਅਤੇ 2iP1P ਮਸ਼ੀਨਾਂ ਵਰਗੇ ਕਾਰਜਸ਼ੀਲ ਉਪਕਰਣ ਸ਼ਾਮਲ ਹਨ।
ਮਹਾਰਾਸ਼ਟਰ ਦੇ ਠਾਣੇ ’ਚ 10 ਕੇਸ ਸਾਹਮਣੇ ਆਏ ਹਨ। ਸਿਹਤ ਅਧਿਕਾਰੀਆਂ ਨੂੰ ਲੋਕਾਂ ਨੂੰ ਸਾਵਧਾਨੀ ਵਰਤਣ ਲਈ ਕਿਹਾ ਹੈ। ਦਿੱਲੀ ਵਿੱਚ 23, ਫਰੀਦਾਬਾਦ ’ਚ ਦੋ ਤੇ ਨੋਇਡਾ ਵਿੱਚ 1 ਕੇਸ ਸਾਹਮਣੇ ਆਇਆ ਹੈ। ਫਰੀਦਾਬਾਦ ਜ਼ਿਲ੍ਹੇ ’ਚ ਦਿੱਲੀ ਨਾਲ ਲਗਦੇ ਲੱਕੜਪੁਰ ਦਿਆਲਬਾਗ ’ਚ 25 ਸਾਲਾ ਨੌਜਵਾਨ ਤੇ ਸਾਈਬਰ ਸਿਟੀ ਗੁਰੂਗ੍ਰਾਮ ’ਚ 33 ਸਾਲਾ ਵਿਅਕਤੀ ਦੇ ਕਰੋਨਾ ਦੀ ਪੁਸ਼ਟੀ ਹੋਈ ਹੈ। ਵਜ਼ੀਰਾਬਾਦ ’ਚ 45 ਵਿਅਕਤੀ ਕਰੋਨਾ ਪਾਜ਼ੇਟਿਵ ਆਇਆ ਹੈ। ਨੋਇਡਾ ਵਿੱਚ 55 ਸਾਲਾ ਔਰਤ ਦੇ ਕੋਵਿਡ-19 ਪਾਜ਼ੇਟਿਵ ਆਉਣ ਮਗਰੋਂ ਉਸ ਨੂੰ ਘਰ ਵਿੱਚ ਇਕਾਂਤਵਾਸ ’ਚ ਰੱਖਿਆ ਗਿਆ ਹੈ। ਦਿੱਲੀ ਦੇ ਸਿਹਤ ਮੰਤਰੀ ਪੰਕਜ ਕੁਮਾਰ ਸਿੰਘ ਨੇ ਕਿਹਾ ਕਿ ਸ਼ਹਿਰ ਵਿੱਚ ਨਿੱਜੀ ਪ੍ਰਯੋਗਸ਼ਾਲਾਵਾਂ ਨੇ 22 ਮਈ ਤੱਕ 23 ਕੋਵਿਡ-19 ਕੇਸਾਂ ਦਾ ਪਤਾ ਲਗਾਇਆ ਹੈ। ਸਰਕਾਰ ਇਹ ਪਤਾ ਲਗਾਉਣ ਲਈ ਤੁਰੰਤ ਜਾਂਚ ਕਰ ਰਹੀ ਹੈ ਕਿ ਕੀ ਇਹ ਮਾਮਲੇ ਸ਼ਹਿਰ ਦੇ ਬਾਹਰੋਂ ਵਸਨੀਕਾਂ ਜਾਂ ਯਾਤਰੀਆਂ ਨਾਲ ਸਬੰਧਤ ਹਨ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਦਿੱਲੀ ਸਰਕਾਰ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।