ਅਮਰੀਕਾ ਸਰਕਾਰ ਵੱਲੋਂ ਸਟੂਡੈਂਟਾਂ ’ਤੇ ਹੋਰ ਸਖ਼ਤੀ
ਬਿਨਾਂ ਦੱਸੇ ਕੋਰਸ ਛੱਡਣ ’ਤੇ ਵੀਜ਼ਾ ਰੱਦ ਹੋਵੇਗਾ: ਅਮਰੀਕਾ
ਵਾਸ਼ਿੰਗਟਨ : ਅਮਰੀਕਾ ਵੀਜ਼ਾ ਨਿਯਮਾਂ ਨੂੰ ਲੈ ਕੇ ਖਾਸਾ ਸਖ਼ਤ ਹੋ ਗਿਆ ਹੈ। ਆਏ ਦਿਨ ਨਵੀਂ ਤੋਂ ਨਵੀਂ ਗੱਲ ਵੀਜ਼ਾਂ ਨਿਯਮਾਂ ਨੂੰ ਲੈ ਕੇ ਆ ਰਹੀ ਹੈ। ਹੁਣ ਭਾਰਤ ਸਣੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਇੱਕ ਹੋਰ ਚਿਤਾਵਨੀ ਜਾਰੀ ਕੀਤੀ, ਜਿਸ ’ਚ ਲਿਖਿਆ, ‘ਜੇਕਰ ਤੁਸੀਂ ਸਕੂਲ ਛੱਡ ਦਿੰਦੇ ਹੋ, ਕਲਾਸਾਂ ਵਿਚ ਨਹੀਂ ਜਾਂਦੇ ਜਾਂ ਆਪਣੇ ਸਕੂਲ ਨੂੰ ਦੱਸੇ ਬਿਨਾਂ ਆਪਣਾ ਕੋਰਸ ਛੱਡ ਦਿੰਦੇ ਹੋ, ਤਾਂ ਤੁਹਾਡਾ ਵਿਦਿਆਰਥੀ ਵੀਜ਼ਾ ਰੱਦ ਹੋ ਸਕਦਾ ਹੈ ਅਤੇ ਭਵਿੱਖ ਵਿੱਚ ਤੁਹਾਨੂੰ ਅਮਰੀਕਾ ਲਈ ਵੀਜ਼ਾ ਰੱਦ ਕੀਤਾ ਜਾ ਸਕਦਾ ਹੈ। ਇਸ ਕਰ ਕੇ ਆਪਣੇ ਵੀਜ਼ੇ ਦੀਆਂ ਸ਼ਰਤਾਂ ਦੀ ਪਾਲਣਾ ਕਰੋ ਅਤੇ ਕਿਸੇ ਵੀ ਮੁੱਦੇ ਤੋਂ ਬਚਣ ਲਈ ਆਪਣੀ ਵਿਦਿਆਰਥੀ ਸਥਿਤੀ ਨੂੰ ਪਹਿਲਾਂ ਵਾਂਗ ਬਣਾਈ ਰੱਖੋ।’
ਬਹੁਤ ਸਾਰੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਦੇਸ਼ ਵਾਪਸ ਭੇਜੇ ਜਾਣ ਦਾ ਖ਼ਤਰਾ ਦਰਪੇਸ਼ ਹੈ, ਕਿਉਂਕਿ ਪੜ੍ਹਾਈ ਨਾਲੋਂ ਜ਼ਿਆਦਾ ਸਟੂਡੈਂਟਸ ਉਥੇ ਕੰਮ ਨੂੰ ਅਹਿਮੀਅਤ ਦਿੰਦੇ ਹਨ। ਟਰੰਪ ਪ੍ਰਸ਼ਾਸਨ ਅਮਰੀਕਾ ਵੀਜ਼ਾ ਨਿਯਮਾਂ ਨੂੰ ਲੈ ਕੇ ਸਖਤ ਹੋ ਗਿਆ ਹੈ ਤੇ ਵੀਜ਼ਾ ਸ਼ਰਤਾਂ ਲਈ ਨਿਤ ਨਵੇਂ ਨਿਰਦੇਸ਼ ਜਾਰੀ ਹੋ ਰਹੇ ਹਨ ਜਿਸ ਕਾਰਨ ਅਮਰੀਕਾ ਵਿਚ ਪੜ੍ਹਨ ਆਉਣ ਵਾਲੇ ਬਹੁਤ ਸਾਰੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਦੇਸ਼ ਵਾਪਸ ਭੇਜੇ ਜਾਣ ਦਾ ਖ਼ਤਰਾ ਪੈਦਾ ਹੋ ਗਿਆ ਹੈ। ਅਮਰੀਕਾ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਪੜ੍ਹਨ ਗਏ ਬੱਚੇ ਇਸ ਨੂੰ ਲੈ ਕੇ ਚਿੰਚਤ ਦਿਖਾਈ ਦੇ ਰਹੇ ਹਨ।